One Nation One Election: ਵਨ ਨੇਸ਼ਨ-ਵਨ ਇਲੈਕਸ਼ਨ ਲਈ ਬਣੀ ਕਮੇਟੀ ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪੀ 18626 ਪੰਨਿਆਂ ਦੀ ਰਿਪੋਰਟ

One Nation One Election: ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਵਨ ਨੇਸ਼ਨ-ਵਨ ਇਲੈਕਸ਼ਨ 'ਤੇ ਆਪਣੀ ਰਿਪੋਰਟ ਸੌਂਪੀ।

Share:

One Nation One Election: ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਵਨ ਨੇਸ਼ਨ-ਵਨ ਇਲੈਕਸ਼ਨ 'ਤੇ ਆਪਣੀ ਰਿਪੋਰਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪ ਦਿੱਤੀ ਹੈ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਰਾਸ਼ਟਰਪਤੀ ਮੁਰਮੂ ਨੂੰ ਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਲਈ ਸੰਵਿਧਾਨ ਵਿੱਚ ਸੋਧ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਕੁੱਲ 18,626 ਪੰਨਿਆਂ ਦੀ ਹੈ ਰਿਪੋਰਟ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਰਿਪੋਰਟ ਕੁੱਲ 18,626 ਪੰਨਿਆਂ ਦੀ ਹੈ। 2 ਸਤੰਬਰ 2023 ਨੂੰ ਬਣਾਈ ਗਈ ਕਮੇਟੀ ਨੇ ਇਸ ਨਾਲ ਜੁੜੇ ਸਾਰੇ ਮਾਹਰਾਂ ਅਤੇ ਹਿੱਸੇਦਾਰਾਂ ਨਾਲ 91 ਦਿਨਾਂ ਤੱਕ ਚਰਚਾ ਕੀਤੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਰਿਪੋਰਟ ਸੌਂਪੀ। ਪ੍ਰਸਤਾਵਿਤ ਰਿਪੋਰਟ ਵਿੱਚ ਲੋਕ ਸਭਾ, ਰਾਜ ਵਿਧਾਨ ਸਭਾ ਅਤੇ ਲੋਕਲ ਬਾਡੀ ਚੋਣਾਂ ਕਰਵਾਉਣ ਲਈ ਇੱਕ ਹੀ ਵੋਟਰ ਸੂਚੀ ਦਾ ਪ੍ਰਸਤਾਵ ਕੀਤਾ ਗਿਆ ਹੈ।

ਪੈਨਲ ਨੇ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਸੰਵਿਧਾਨ ਦੇ ਆਖਰੀ ਪੰਜ ਅਨੁਛੇਦ ਵਿੱਚ ਸੋਧਾਂ ਦੀ ਸਿਫ਼ਾਰਸ਼ ਕੀਤੀ ਹੈ। ਪ੍ਰਸਤਾਵਿਤ ਰਿਪੋਰਟ ਵਿੱਚ ਸੰਸਦ ਦੇ ਸਦਨਾਂ ਦੇ ਕਾਰਜਕਾਲ ਨਾਲ ਸਬੰਧਤ ਧਾਰਾ 83, ਲੋਕ ਸਭਾ ਭੰਗ ਕਰਨ ਨਾਲ ਸਬੰਧਤ ਧਾਰਾ 85, ਰਾਜ ਵਿਧਾਨ ਸਭਾਵਾਂ ਦੇ ਕਾਰਜਕਾਲ ਨਾਲ ਸਬੰਧਤ ਧਾਰਾ 172, ਰਾਜ ਵਿਧਾਨ ਸਭਾਵਾਂ ਦੇ ਭੰਗ ਹੋਣ ਨਾਲ ਸਬੰਧਤ ਧਾਰਾ 174 ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ। ਰਾਜਾਂ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਨਾਲ ਸਬੰਧਤ ਧਾਰਾ 356 ਦੀ ਸਿਫ਼ਾਰਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ

Tags :