ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਮਰਾਨ ਖਾਨ ਨੂੰ ਕੀਤਾ ਰਿਹਾਅ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਦਿੰਦੇ ਹੋਏ ਦੇਸ਼ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਉਸ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਉਸ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ। ਖਾਨ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪੀਟੀਆਈ ਦੀ ਪਟੀਸ਼ਨ ਤੇ ਤਿੰਨ ਮੈਂਬਰੀ ਬੈਂਚ ਨੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪ੍ਰਸ਼ਾਸਨ […]

Share:

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਦਿੰਦੇ ਹੋਏ ਦੇਸ਼ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਉਸ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਉਸ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ। ਖਾਨ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪੀਟੀਆਈ ਦੀ ਪਟੀਸ਼ਨ ਤੇ ਤਿੰਨ ਮੈਂਬਰੀ ਬੈਂਚ ਨੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪ੍ਰਸ਼ਾਸਨ ਨੂੰ ਪਾਕਿਸਤਾਨ ਦੇ ਸਾਬਕਾ ਕ੍ਰਿਕਟ ਕਪਤਾਨ ਨੂੰ “ਇੱਕ ਘੰਟੇ ਦੇ ਅੰਦਰ” ਪੇਸ਼ ਕਰਨ ਦਾ ਹੁਕਮ ਦਿੱਤਾ। ਜਿਸਤੋਂ ਬਾਦ ਕਾਲੇ ਬੁਲੇਟਪਰੂਫ ਮਰਸਡੀਜ਼ ਵਿੱਚ ਕਈ ਸੁਰੱਖਿਆ ਅਧਿਕਾਰੀਆਂ ਦੇ ਨਾਲ ਅਦਾਲਤ ਵਿੱਚ ਉਸਦੀ ਪੇਸ਼ੀ ਹੋਈ। ਸੁਪਰੀਮ ਕੋਰਟ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਨੂੰ ਸ਼ੁੱਕਰਵਾਰ 12 ਮਈ ਨੂੰ ਹਾਈ ਕੋਰਟ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਸਲਾਮਾਬਾਦ ਹਾਈ ਕੋਰਟ ਦੇ ਅਹਾਤੇ ਤੋਂ ਪੀਟੀਆਈ ਨੇਤਾ ਦੀ ਗ੍ਰਿਫਤਾਰੀ ਨੂੰ ਦੇਸ਼ ਦੀ ਨਿਆਂਇਕ ਸਥਾਪਨਾ ਲਈ ਇੱਕ ਵੱਡੀ ਸ਼ਰਮਨਾਕ ਘਟਨਾ ਕਰਾਰ ਦਿੱਤਾ।

ਪੀਟੀਆਈ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਟਵੀਟ ਕੀਤਾ, “ਪਾਕਿਸਤਾਨ ਦੀ ਕੌਮ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ ਜਿਸ ਨੇ ਚੇਅਰਮੈਨ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਰੱਦ ਕਰ ਦਿੱਤਾ ਹੈ ” । ਇਮਰਾਨ ਖਾਨ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਪਾਕਿਸਤਾਨ ਦੇ ਚੀਫ਼ ਜਸਟਿਸ , ਉਮਰ ਅਤਾ ਬੰਦਿਆਲ ਦੁਆਰਾ ਦਿੱਤੇ ਗਏ।  ਇਸਲਾਮਾਬਾਦ ਹਾਈ ਕੋਰਟ ਦੇ ਅਹਾਤੇ ਤੋਂ ਪੀਟੀਆਈ ਨੇਤਾ ਦੀ ਗ੍ਰਿਫਤਾਰੀ ਨੂੰ ਸੁਪਰੀਮ ਕੋਰਟ ਨੇ ਦੇਸ਼ ਦੀ ਨਿਆਂਇਕ ਸਥਾਪਨਾ ਲਈ ਇੱਕ ਵੱਡੀ ਸ਼ਰਮਨਾਕ ਘਟਨਾ ਕਰਾਰ ਦਿੱਤਾ ਹੈ । ਖਾਨ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪੀਟੀਆਈ ਦੀ ਪਟੀਸ਼ਨ ਤੇ ਤਿੰਨ ਮੈਂਬਰੀ ਬੈਂਚ ਨੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪ੍ਰਸ਼ਾਸਨ ਨੂੰ ਪਾਕਿਸਤਾਨ ਦੇ ਸਾਬਕਾ ਕ੍ਰਿਕਟ ਕਪਤਾਨ ਨੂੰ “ਇੱਕ ਘੰਟੇ ਦੇ ਅੰਦਰ” ਪੇਸ਼ ਕਰਨ ਦਾ ਹੁਕਮ ਦਿੱਤਾ। ਰਿਪੋਰਟਾਂ ਦੇ ਅਨੁਸਾਰ, ਉਸਨੂੰ ਕਾਲੇ ਬੁਲੇਟਪਰੂਫ ਮਰਸਡੀਜ਼ ਵਿੱਚ ਕਈ ਸੁਰੱਖਿਆ ਅਧਿਕਾਰੀਆਂ ਦੇ ਨਾਲ ਅਦਾਲਤ ਵਿੱਚ ਲਿਆਂਦਾ ਗਿਆ ਸੀ।

ਜੇਕਰ 90 ਲੋਕ ਅਦਾਲਤ ਦੇ ਅਹਾਤੇ ਵਿਚ ਦਾਖਲ ਹੋ ਜਾਣ ਤਾਂ ਅਦਾਲਤ ਦੀ ਕੀ ਸ਼ਾਨ ਬਚੀ ਹੈ? ਕਿਸੇ ਵੀ ਵਿਅਕਤੀ ਨੂੰ ਚੀਫ਼ ਜਸਟਿਸ ਨੇ ਸੁਣਵਾਈ ਕਰਦਿਆ ਕਿਹਾ ਕਿ ” ਅਦਾਲਤੀ ਕੰਪਲੈਕਸ ਤੋਂ ਕਿਵੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ?

ਅਤੀਤ ਵਿੱਚ, ਅਦਾਲਤ ਦੇ ਅੰਦਰ ਭੰਨਤੋੜ ਲਈ ਵਕੀਲਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।ਜੇਕਰ ਕਿਸੇ ਵਿਅਕਤੀ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ, ਤਾਂ ਉਸ ਨੂੰ ਗ੍ਰਿਫਤਾਰ ਕਰਨ ਦਾ ਕੀ ਅਰਥ ਹੈ? ” । ਜੱਜ ਨੇ ਅੱਗੇ ਕਿਹਾ ਕਿ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੇ “ਅਦਾਲਤ ਦਾ ਅਪਮਾਨ” ਕੀਤਾ ਹੈ।