Partap Singh Bajwa: ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਆਪ ਕਲੀਨਿਕਾਂ ਤੇ ਜਾਅਲੀ ਰਜਿਸਟ੍ਰੇਸ਼ਨਾਂ ਦੀ ਜਾਂਚ ਦੀ ਮੰਗ 

Partap singh Bajwa: ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ (Clinic)  ਵਿੱਚ ਫਰਜ਼ੀ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਦਾ ਪਰਦਾਫਾਸ਼ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਸੂਬੇ ਵਿੱਚ ਨੁਕਸਦਾਰ ਸਿਹਤ ਮਾਡਲ ਸ਼ੁਰੂ ਕਰਨ ਲਈ ਪੰਜਾਬ ਦੀ ‘ਆਪ’ ਸਰਕਾਰ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਇਸ ਖੁਲਾਸੇ […]

Share:

Partap singh Bajwa: ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ (Clinic)  ਵਿੱਚ ਫਰਜ਼ੀ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਦਾ ਪਰਦਾਫਾਸ਼ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਸੂਬੇ ਵਿੱਚ ਨੁਕਸਦਾਰ ਸਿਹਤ ਮਾਡਲ ਸ਼ੁਰੂ ਕਰਨ ਲਈ ਪੰਜਾਬ ਦੀ ‘ਆਪ’ ਸਰਕਾਰ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਇਸ ਖੁਲਾਸੇ ਤੋਂ ਬਾਅਦ ਵਿਸ਼ੇਸ਼ ਆਡਿਟ ਦੇ ਹੁਕਮ ਦਿੱਤੇ ਸਨ ਕਿ ਜ਼ਿਲ੍ਹੇ ਵਿੱਚ ਇੱਕ ਆਮ ਆਦਮੀ ਕਲੀਨਿਕ ਕਥਿਤ ਤੌਰ ਤੇ ਫਰਜ਼ੀ ਮਰੀਜ਼ਾਂ ਨੂੰ ਰਜਿਸਟਰ ਕਰ ਰਿਹਾ ਹੈ। ਖ਼ਬਰਾਂ ਅਨੁਸਾਰ ਆਪਣੇ ਫਲੈਗਸ਼ਿਪ ਹੈਲਥ ਪ੍ਰੋਜੈਕਟ ਦੇ ਤਹਿਤ ਆਪ ਸਰਕਾਰ ਇਨ੍ਹਾਂ ਕਲੀਨਿਕਾਂ (Clinic) ਤੇ ਤਾਇਨਾਤ ਡਾਕਟਰਾਂ ਨੂੰ ਪ੍ਰਤੀ ਮਰੀਜ਼ 50 ਰੁਪਏ ਦੀ ਪੇਸ਼ਕਸ਼ ਕਰਦੀ ਹੈ। ਜੇ ਇਹ ਚਰਚਾ ਸੱਚ ਨਿਕਲਦੀ ਹੈ ਤਾਂ ਆਪਣੇ ਆਪ ਨੂੰ ਈਮਾਨਦਾਰ ਦਾ ਟੈਗ ਦਿੰਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰਾਂ ਉੱਠ ਜਾਵੇਗਾ। 

ਡਾਕਟਰਾਂ ਨੂੰ ਮਿਲਦੀ ਹੈ 63 ਹਜ਼ਾਰ ਰੁਪਏ ਦੀ ਪੱਕੀ ਤਨਖਾਹ

ਹਾਲਾਂਕਿ ਇੱਕ ਡਾਕਟਰ ਨੂੰ ਪ੍ਰਤੀ ਮਹੀਨਾ ਲਗਭਗ 63,000 ਰੁਪਏ ਦੀ ਪੱਕੀ ਤਨਖਾਹ ਮਿਲਦੀ ਹੈ। ਇੱਕ ਕਲੀਨਿਕਲ (Clinic)  ਸਹਾਇਕ ਅਤੇ ਇੱਕ ਫਾਰਮਾਸਿਸਟ ਨੂੰ ਕ੍ਰਮਵਾਰ 11,000 ਰੁਪਏ ਅਤੇ 12,000 ਰੁਪਏ ਦੀ ਘੱਟੋ-ਘੱਟ ਤਨਖਾਹ ਮਿਲਦੀ ਹੈ। ਬਾਜਵਾ ਦਾ ਕਹਿਣਾ ਹੈ ਕਿ ਇੰਨੀ ਤਨਖਾਹ ਮਿਲਣ ਤੋਂ ਬਾਅਦ ਵੀ ਜੇ ਡਾਕਟਰਾਂ ਜਾਂ ਕਰਮੀਆਂ ਨੂੰ ਲਾਲਚ ਦਿੱਤਾ ਜਾਂਦਾ ਹੈ ਤਾਂ ਇਹ ਬਹੁਤ ਦੁਖਦ ਗੱਲ ਹੈ। ਇਸ ਵੱਲ ਧਿਆਨ ਦੇਣ ਦੀ ਲੋੜ ਹੈ। ਤਾਂਕਿ ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੇ ਭਰਸ਼ਟਾਚਾਰ ਨੂੰ ਕਾਬੂ ਕੀਤਾ ਜਾ ਸਕੇ।

ਵੱਡੇ ਘੱਪਲੇ ਦੀ ਆਸ਼ੰਕਾ

ਸਿਹਤ ਵਿਭਾਗ ਦੇ ਕੁਝ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੋਈ ਵੱਡਾ ਘਪਲਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਮੀਦ ਕੀਤੀ ਜਾ ਰਹੀ ਹੈ ਕਿ ਕਲੀਨਿਕ ਦੇ ਨਾਮ ਤੇ ਵੱਡੇ ਘਪਲੇ ਕੀਤੇ ਜਾ ਰਹੇ ਹਨ। ਜਿਸ ਦਾ ਭਾਰ ਪੰਜਾਬ ਦੀ ਆਮ ਭੋਲੀ ਭਾਲੀ ਜਨਤਾ ਦੇ ਸਿਰ ਪਾਇਆ ਜਾ ਰਿਹਾ ਹੈ। ਇਹ ਪੰਜਾਬ ਦੇ ਟੈਕਸਦਾਤਾਵਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਹੈ। ਬਾਜਵਾ ਨੇ ਕਿਹਾ ਕਿ ਸੂਬੇ ਦੇ ਸਾਰੇ ਮੁਹੱਲੇ ਅਤੇ ਆਮ ਆਦਮੀ ਕਲੀਨਿਕਾਂ (Clinic) ਤੇ ਕਥਿਤ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਜਾਂ ਵਿਸ਼ੇਸ਼ ਆਡਿਟ ਹੋਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਜਦੋਂ ਤੋਂ ‘ਆਪ’ ਨੇ ਸੱਤਾ ਤੇ ਕਾਬਜ਼ ਹੋਇਆ ਹੈ।ਉਹ ਪੰਜਾਬ ਵਿੱਚ  ਦਿੱਲੀ ਦੇ ਖਰਾਬ ਸਿਹਤ ਮਾਡਲ ਨੂੰ ਦੁਹਰਾਉਣ ਤੇ ਤੁਲੀ ਹੋਈ ਹੈ। ਜਿਸ ਦਾ ਨਤੀਜਾ ਪੰਜਾਬ ਦੇ ਲੋਕ ਭੁਗਤ ਰਹੇ ਹਨ। ਹਾਲਾਂਕਿ ਇਸ ਵਿੱਚ ਕਿੰਨੀ ਸੱਚਾਈ ਹੈ ਇਸਦੀ ਜਾਣਕਾਰੀ ਤਾਂ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।