Good News: ਲੋਕ ਸਭਾ ਚੋਣਾਂ ਤੋਂ ਪਹਿਲੇ 10 ਰੁਪਏ ਸਸਤਾ ਹੋਵੇਗਾ ਪੈਟਰੋਲ-ਡੀਜ਼ਲ! 

ਲੋਕ ਸਭਾ ਚੋਣਾਂ ਤੋਂ ਪਹਿਲੇ ਕੇਂਦਰ ਸਰਕਾਰ ਲੋਕਾਂ ਨੂੰ ਸਸਤੇ ਪੈਟਰੋਲ-ਡੀਜ਼ਲ ਦਾ ਤੋਹਫ਼ਾ ਦੇ ਸਕਦੀ ਹੈ। ਪੈਟਰੋਲ-ਡੀਜ਼ਲ 10 ਰੁਪਏ ਤੱਕ ਸਸਤਾ ਹੋ ਸਕਦਾ ਹੈ। ਇਹ ਲੋਕਾਂ ਲਈ ਚੋਣਾਂ ਦਾ ਤੋਹਫ਼ਾ ਵੀ ਸਾਬਿਤ ਹੋ ਸਕਦਾ ਹੈ।

Share:

Good News: ਮੰਹਿਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਜ਼ਲਦ ਹੀ ਵੱਡੀ ਖੁਸ਼ਖ਼ਬਰੀ ਮਿਲ ਸਕਦੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲੇ ਕੇਂਦਰ ਸਰਕਾਰ ਲੋਕਾਂ ਨੂੰ ਸਸਤੇ ਪੈਟਰੋਲ-ਡੀਜ਼ਲ ਦਾ ਤੋਹਫ਼ਾ ਦੇ ਸਕਦੀ ਹੈ। ਪੈਟਰੋਲ-ਡੀਜ਼ਲ 10 ਰੁਪਏ ਤੱਕ ਸਸਤਾ ਹੋ ਸਕਦਾ ਹੈ। ਇਹ ਲੋਕਾਂ ਲਈ ਚੋਣਾਂ ਦਾ ਤੋਹਫ਼ਾ ਵੀ ਸਾਬਿਤ ਹੋ ਸਕਦਾ ਹੈ। ਜਾਣਕਾਰੀ ਦੇ ਮੁਤਾਬਿਕ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ਼ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ ਇਸ ਮਾਮਲੇ ਨਾਲ ਜੁੜੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਫਰਵਰੀ 'ਚ ਕਟੌਤੀ ਕੀਤੀ ਜਾ ਸਕਦੀ ਹੈ। ਦਰਅਸਲ ਇੱਕ ਸਾਲ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ 12% ਦੀ ਗਿਰਾਵਟ ਆਈ ਹੈ, ਪਰ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਦੌਰਾਨ ਕੀਮਤਾਂ ਵਿੱਚ ਕਮੀ ਨਹੀਂ ਕੀਤੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਆਖਰੀ ਵਾਰ ਅਪ੍ਰੈਲ 2022 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਈਆਂ ਸਨ। ਫਿਲਹਾਲ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਪੈਟਰੋਲ 100 ਰੁਪਏ ਅਤੇ ਡੀਜ਼ਲ 90 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹੈ।

ਸਰਕਾਰੀ ਤੇਲ ਕੰਪਨੀਆਂ ਦੀ ਕਮਾਈ 2 ਗੁਣਾ ਵਧੀ 

IOCL, BPCL ਅਤੇ HPCL ਨੇ ਵਿੱਤੀ ਸਾਲ 2022-23 'ਚ 33,000 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਸੀ। ਇਸ ਵਿੱਤੀ ਸਾਲ (2023-24) ਵਿੱਚ ਇਹ ਮੁਨਾਫਾ 1 ਲੱਖ ਕਰੋੜ ਰੁਪਏ ਤੋਂ ਵੱਧ ਹੋਣ ਦਾ ਅਨੁਮਾਨ ਹੈ। ਮਤਲਬ ਇਸ 'ਚ 3 ਗੁਣਾ ਦਾ ਵਾਧਾ ਦੇਖਿਆ ਜਾ ਸਕਦਾ ਹੈ। Q2 FY24 ਤੱਕ, ਤਿੰਨ ਕੰਪਨੀਆਂ ਦਾ ਸੰਯੁਕਤ ਕਾਰੋਬਾਰ 57,091.87 ਕਰੋੜ ਰੁਪਏ ਰਿਹਾ, ਜੋ ਕਿ ਵਿੱਤੀ ਸਾਲ 2022-23 ਵਿੱਚ 1,137.89 ਕਰੋੜ ਰੁਪਏ ਸੀ, ਯਾਨੀ ਹੁਣ ਤੱਕ 4,917% (5 ਗੁਣਾ) ਦਾ ਵਾਧਾ ਹੋਇਆ ਹੈ। ਮਾਹਿਰਾਂ ਅਨੁਸਾਰ ਤੇਲ ਮਾਰਕੀਟਿੰਗ ਕੰਪਨੀਆਂ ਇਸ ਸਮੇਂ ਪੈਟਰੋਲ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਦੇ ਕਰੀਬ ਕਮਾਈ ਕਰ ਰਹੀਆਂ ਹਨ। ਇਸ ਦ੍ਰਿਸ਼ਟੀਕੋਣ ਤੋਂ, ਉਨ੍ਹਾਂ ਕੋਲ ਆਪਣੀਆਂ ਕੀਮਤਾਂ ਘਟਾਉਣ ਦੀ ਕਾਫ਼ੀ ਗੁੰਜਾਇਸ਼ ਹੈ। ਅਜਿਹਾ ਕਰਨ ਨਾਲ ਅਰਥਵਿਵਸਥਾ ਨੂੰ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ