PM ਮੋਦੀ ਨੇ ਲੜਾਕੂ ਜਹਾਜ਼ ਤੇਜਸ 'ਚ ਭਰੀ ਉਡਾਣ, ਕਿਹਾ- 'ਤਜਰਬਾ ਰਿਹਾ ਸ਼ਾਨਦਾਰ'

ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਹਵਾਈ ਸੈਨਾ ਦੇ ਲੜਾਕੂ ਜਹਾਜ਼ 'ਤੇਜਸ' ਵਿੱਚ ਉਡਾਣ ਭਰੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਇਸ ਤਜ਼ਰਬੇ ਨੇ ਦੇਸ਼ ਦੀਆਂ ਸਵਦੇਸ਼ੀ ਸਮਰੱਥਾਵਾਂ 'ਤੇ ਉਨ੍ਹਾਂ ਦਾ ਭਰੋਸਾ ਵਧਾਇਆ ਹੈ।

Share:

ਹਾਈਲਾਈਟਸ

  • ਭਾਰਤ ਦਾ ਰੱਖਿਆ ਨਿਰਯਾਤ 2022-2023 'ਚ 15,920 ਕਰੋੜ ਰੁਪਏ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ 'ਤੇਜਸ' ਨੂੰ ਉਡਾਇਆ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਇਸ ਤਜ਼ਰਬੇ ਨੇ ਦੇਸ਼ ਦੀਆਂ ਸਵਦੇਸ਼ੀ ਸਮਰੱਥਾਵਾਂ 'ਤੇ ਉਨ੍ਹਾਂ ਦਾ ਭਰੋਸਾ ਵਧਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਵਿੱਚ ਕਿਹਾ, "ਤੇਜਸ ਤੋਂ ਸਫਲਤਾਪੂਰਵਕ ਉਡਾਣ ਭਰੀ।" ਉਨ੍ਹਾਂ ਨੇ ਕਿਹਾ, "ਇਹ ਤਜਰਬਾ ਅਦੁੱਤੀ ਸੀ, ਜਿਸ ਨੇ ਸਾਡੇ ਦੇਸ਼ ਦੀਆਂ ਸਵਦੇਸ਼ੀ ਸਮਰੱਥਾਵਾਂ ਵਿੱਚ ਮੇਰਾ ਭਰੋਸਾ ਹੋਰ ਵਧਾਇਆ ਅਤੇ ਮੈਨੂੰ ਸਾਡੀ ਰਾਸ਼ਟਰੀ ਸਮਰੱਥਾ ਬਾਰੇ ਮਾਣ ਅਤੇ ਆਸ਼ਾਵਾਦ ਦੀ ਇੱਕ ਨਵੀਂ ਭਾਵਨਾ ਦਿੱਤੀ।

 

 

" ਉਨ੍ਹਾਂ ਨੇ ਇਹ ਵੀ ਲਿਖਿਆ, ''ਅੱਜ ਤੇਜਸ 'ਚ ਉਡਾਣ ਭਰਦੇ ਹੋਏ ਮੈਂ ਬੜੇ ਮਾਣ ਨਾਲ ਕਹਿ ਸਕਦਾ ਹਾਂ ਕਿ ਸਾਡੀ ਮਿਹਨਤ ਅਤੇ ਲਗਨ ਕਾਰਨ ਅਸੀਂ ਆਤਮ-ਨਿਰਭਰਤਾ ਦੇ ਖੇਤਰ 'ਚ ਦੁਨੀਆ 'ਚ ਕਿਸੇ ਤੋਂ ਘੱਟ ਨਹੀਂ ਹਾਂ। ਭਾਰਤੀ ਹਵਾਈ ਸੈਨਾ, ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਅਤੇ ਹਿੰਦੁਸਤਾਨ ਐਰੋਨਾਟਿਕਸ ਲਿਮਿਟੇਡ (HAL) ਦੇ ਨਾਲ-ਨਾਲ ਸਾਰੇ ਭਾਰਤੀਆਂ ਨੂੰ ਹਾਰਦਿਕ ਵਧਾਈ।


ਐੱਚਏਐੱਲ ਦੇ ਪਲਾਂਟ ਦਾ ਪਹੁੰਚੇ ਸਨ ਜਾਇਜ਼ਾ ਲੈਣ 

ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਸ਼ਨੀਵਾਰ ਨੂੰ ਬੈਂਗਲੁਰੂ ਪਹੁੰਚੇ ਅਤੇ ਰੱਖਿਆ ਜਨਤਕ ਖੇਤਰ ਦੇ ਅਦਾਰੇ ਐੱਚਏਐੱਲ ਦਾ ਦੌਰਾ ਕੀਤਾ ਅਤੇ ਇਸ ਦੇ ਨਿਰਮਾਣ ਪਲਾਂਟ ਵਿੱਚ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਰੱਖਿਆ ਉਤਪਾਦਾਂ ਦੇ ਸਵਦੇਸ਼ੀ ਉਤਪਾਦਨ 'ਤੇ ਜ਼ੋਰ ਦੇ ਰਹੇ ਹਨ ਅਤੇ ਇਹ ਉਜਾਗਰ ਕਰ ਰਹੇ ਹਨ ਕਿ ਕਿਵੇਂ ਉਨ੍ਹਾਂ ਦੀ ਸਰਕਾਰ ਨੇ ਭਾਰਤ ਵਿੱਚ ਉਨ੍ਹਾਂ ਦੇ ਨਿਰਮਾਣ ਅਤੇ ਉਨ੍ਹਾਂ ਦੇ ਨਿਰਯਾਤ ਨੂੰ ਉਤਸ਼ਾਹਿਤ ਕੀਤਾ ਹੈ।

ਕਈ ਦੇਸ਼ ਤੇਜਸ ਨੂੰ ਖਰੀਦਣ ਦੇ ਇਛੁੱਕ

ਕਈ ਦੇਸ਼ਾਂ ਨੇ ਤੇਜਸ ਹਲਕੇ ਲੜਾਕੂ ਜਹਾਜ਼ ਨੂੰ ਖਰੀਦਣ ਵਿੱਚ ਦਿਲਚਸਪੀ ਦਿਖਾਈ ਹੈ ਅਤੇ ਅਮਰੀਕੀ ਕੰਪਨੀ ਜਨਰਲ ਇਲੈਕਟ੍ਰਿਕ (ਜੀਈ) ਏਰੋਸਪੇਸ ਨੇ ਪ੍ਰਧਾਨ ਮੰਤਰੀ ਦੀ ਹਾਲੀਆ ਅਮਰੀਕਾ ਫੇਰੀ ਦੌਰਾਨ ਐਮਕੇ-2 ਤੇਜਸ ਲਈ ਸਾਂਝੇ ਤੌਰ 'ਤੇ ਇੰਜਣ ਬਣਾਉਣ ਲਈ ਐੱਚਏਐੱਲ ਨਾਲ ਇੱਕ ਸਮਝੌਤਾ ਕੀਤਾ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਸਾਲ ਅਪ੍ਰੈਲ 'ਚ ਕਿਹਾ ਸੀ ਕਿ ਭਾਰਤ ਦਾ ਰੱਖਿਆ ਨਿਰਯਾਤ 2022-2023 'ਚ 15,920 ਕਰੋੜ ਰੁਪਏ ਦੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਇਹ ਦੇਸ਼ ਲਈ ਸ਼ਾਨਦਾਰ ਪ੍ਰਾਪਤੀ ਹੈ।

ਇਹ ਵੀ ਪੜ੍ਹੋ

Tags :