ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਭਾਰਤੀ ਏਸ਼ਿਆਈ ਖੇਡਾਂ ਦੇ ਦਲ ਨਾਲ ਗੱਲਬਾਤ 

ਇਸ ਸਾਲ ਦੀਆਂ ਏਸ਼ੀਅਨ ਖੇਡਾਂ ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਵੱਖ ਵੱਖ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ ਲੋਹਾ ਮੰਨਵਾ ਕੇ ਦੇਸ਼ ਦਾ ਮਾਣ ਵਧਾਇਆ। 100 ਤੋਂ ਵੱਧ ਮੈਡਲ ਜਿੱਤ ਕੇ ਭਾਰਤ ਦਾ ਨਾਮ ਸੁਨਿਹਰੀ ਅੱਖਰਾਂ ਵਿੱਚ ਲਿੱਖਣ ਵਾਲੇ ਇਹਨਾਂ ਖਿਡਾਰੀਆਂ ਦਾ ਮਨੋਬਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਧਾਓਣਗੇ। ਪ੍ਰਧਾਨ ਮੰਤਰੀ ਮੋਦੀ ਸ਼ਾਮ ਕਰੀਬ […]

Share:

ਇਸ ਸਾਲ ਦੀਆਂ ਏਸ਼ੀਅਨ ਖੇਡਾਂ ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਵੱਖ ਵੱਖ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ ਲੋਹਾ ਮੰਨਵਾ ਕੇ ਦੇਸ਼ ਦਾ ਮਾਣ ਵਧਾਇਆ। 100 ਤੋਂ ਵੱਧ ਮੈਡਲ ਜਿੱਤ ਕੇ ਭਾਰਤ ਦਾ ਨਾਮ ਸੁਨਿਹਰੀ ਅੱਖਰਾਂ ਵਿੱਚ ਲਿੱਖਣ ਵਾਲੇ ਇਹਨਾਂ ਖਿਡਾਰੀਆਂ ਦਾ ਮਨੋਬਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਧਾਓਣਗੇ। ਪ੍ਰਧਾਨ ਮੰਤਰੀ ਮੋਦੀ ਸ਼ਾਮ ਕਰੀਬ 4:30 ਵਜੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨਾਲ ਗੱਲਬਾਤ ਕਰਨਗੇ। ਕਿਹਾ ਜਾ ਰਿਹਾ ਹੈ ਕਿ ਇਸ ਗੱਲਬਾਤ ਦੌਰਾਨ ਮੋਦੀ ਖਿਡਾਰੀਆਂ ਨੂੰ ਪ੍ਰੋਤਸਾਹਿਤ ਕਰ ਸਕਦੇ ਹਨ। ਉਹਨਾਂ ਦੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਲੈਕੇ ਵੀ ਗੱਲਬਾਤ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿੱਚ ਏਸ਼ੀਆਈ ਖੇਡਾਂ ਦੀ ਟੀਮ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਕਰਨਗੇ। ਭਾਰਤੀ ਅਥਲੀਟਾਂ ਨੇ ਪਿਛਲੇ ਪੰਦਰਵਾੜੇ ਵਿੱਚ ਹਾਂਗਜ਼ੂ ਵਿੱਚ ਹੋਈਆਂ ਏਸ਼ੀਆਈ ਖੇਡਾਂ ਵਿੱਚ 107 ਤਗਮੇ ਜਿੱਤੇ ਹਨ। ਇਹ ਹੁਣ ਤੱਕ ਦੇ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਰਹੀ ਹੈ। ਸਾਲ 2018 ਦੇ ਜਕਾਰਤਾ ਸੰਸਕਰਨ ਵਿੱਚ ਭਾਰਤ ਨੇ ਪਿਛਲੇ ਸਰਵੋਤਮ ਵਿੱਚ 70 ਤਮਗੇ ਜਿੱਤੇ ਸਨ। ਆਪਣੇ ਹੀ ਰਿਕਾਰਡ ਨੂੰ ਤੋੜਦੇ ਹੋਏ ਖਿਡਾਰੀਆਂ ਨੇ ਨਵਾਂ ਰਿਕਾਰਡ ਸਥਾਪਤ ਕਰ ਦਿੱਤਾ। 

ਪ੍ਰਧਾਨ ਮੰਤਰੀ ਦਫ਼ਤਰ ਪੀਐਮਓ ਵੱਲੋਂ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 10 ਅਕਤੂਬਰ 2023 ਨੂੰ ਸ਼ਾਮ 4:30 ਵਜੇ ਮੇਜਰ ਧਿਆਨ ਚੰਦ ਸਟੇਡੀਅਮ ਨਵੀਂ ਦਿੱਲੀ ਵਿੱਚ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਦਲ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਕਰਨਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਵੱਲੋਂ ਏਸ਼ਿਆਈ ਖੇਡਾਂ ਵਿੱਚ ਅਥਲੀਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦੇਣ ਅਤੇ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਪ੍ਰੇਰਿਤ ਕਰਨ ਦਾ ਇੱਕ ਯਤਨ ਹੈ। ਦੱਸ ਦਈਏ ਕਿ ਭਾਰਤ ਦੇ ਕੁੱਲ 107 ਤਗਮੇ ਜਿੱਤੇ ਹਨ। ਜਿਸ ਵਿੱਚ 28 ਸੋਨ, 38 ਚਾਂਦੀ ਅਤੇ 41 ਕਾਂਸੀ ਦੇ ਤਗਮੇ ਸ਼ਾਮਲ ਹਨ। ਮੰਗਲਵਾਰ ਦੇ ਪ੍ਰੋਗਰਾਮ ਵਿੱਚ ਭਾਰਤ ਦੇ ਏਸ਼ਿਆਈ ਖੇਡ ਦਲ ਦੇ ਅਥਲੀਟ, ਉਨ੍ਹਾਂ ਦੇ ਕੋਚ, ਭਾਰਤੀ ਓਲੰਪਿਕ ਸੰਘ ਦੇ ਅਧਿਕਾਰੀ, ਰਾਸ਼ਟਰੀ ਖੇਡ ਮਹਾਸੰਘਾਂ ਦੇ ਪ੍ਰਤੀਨਿਧੀ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧਿਕਾਰੀ ਸ਼ਾਮਲ ਹੋਣਗੇ। ਇਹ ਗੱਲਬਾਤ ਬਹੁਤ ਰੋਚਕ ਅਤੇ ਪ੍ਰੇਰਨਾ ਦੇਣ ਵਾਲੀ ਸਾਬਿਤ ਹੋਵੇਗੀ। ਖਿਡਾਰੀ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਹੋਣ ਵਾਲੀ ਇਸ ਮੁਲਾਕਾਤ ਨੂੰ ਲੈਕੇ ਬਹੁਤ ਉਤਸਾਹਿਤ ਹਨ। ਜਿਸ ਦੀਆਂ ਤਿਆਰੀਆਂ ਫ਼਼ਿਲਹਾਲ ਜ਼ੋਰਾ ਸ਼ੋਰਾਂ ਨਾਲ ਚੱਲ ਰਹੀਆਂ ਹਨ।