PM ਮੋਦੀ ਅੱਜ ਕਰਨਗੇ Viksit Bharat @ 2047 ਵਾਈਸ ਆਫ ਯੂਥ ਲਾਂਚ

ਪੀਐਮਓ ਨੇ ਕਿਹਾ ਕਿ ਮੋਦੀ ਦਾ ਵਿਜ਼ਨ ਰਾਸ਼ਟਰੀ ਯੋਜਨਾਵਾਂ ਬਣਾਉਣ ਅਤੇ ਦੇਸ਼ ਲਈ ਤਰਜੀਹਾਂ ਅਤੇ ਟੀਚਿਆਂ ਨੂੰ ਨਿਰਧਾਰਤ ਕਰਨ ਵਿੱਚ ਨੌਜਵਾਨ ਪੀੜ੍ਹੀ ਨੂੰ ਸਰਗਰਮੀ ਨਾਲ ਸ਼ਾਮਲ ਕਰਨਾ ਹੈ।

Share:

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ Viksit Bharat @ 2047: ਵਾਈਸ ਆਫ ਯੂਥ ਲਾਂਚ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ ਸਮਾਗਮ ਦੌਰਾਨ ਮੋਦੀ ਦੇਸ਼ ਭਰ ਦੇ ਰਾਜ ਭਵਨਾਂ ਵਿੱਚ ਆਯੋਜਿਤ ਵਰਕਸ਼ਾਪਾਂ ਵਿੱਚ ਯੂਨੀਵਰਸਿਟੀ ਦੇ ਉਪ-ਕੁਲਪਤੀਆਂ, ਸੰਸਥਾਵਾਂ ਦੇ ਮੁਖੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵੀ ਸੰਬੋਧਨ ਕਰਨਗੇ। ਪੀਐਮਓ ਨੇ ਕਿਹਾ ਕਿ ਮੋਦੀ ਦਾ ਵਿਜ਼ਨ ਰਾਸ਼ਟਰੀ ਯੋਜਨਾਵਾਂ ਬਣਾਉਣ ਅਤੇ ਦੇਸ਼ ਲਈ ਤਰਜੀਹਾਂ ਅਤੇ ਟੀਚਿਆਂ ਨੂੰ ਨਿਰਧਾਰਤ ਕਰਨ ਵਿੱਚ ਨੌਜਵਾਨ ਪੀੜ੍ਹੀ ਨੂੰ ਸਰਗਰਮੀ ਨਾਲ ਸ਼ਾਮਲ ਕਰਨਾ ਹੈ।

 

ਨੌਜਵਾਨਾਂ ਨੂੰ ਪ੍ਰਦਾਨ ਕਰੇਗਾ ਪਲੇਟਫਾਰਮ

ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵਿਜ਼ਨ ਦੇ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲਕਦਮੀ ਦੇਸ਼ ਦੇ ਨੌਜਵਾਨਾਂ ਨੂੰ ਇੱਕ ਵਿਕਸਤ ਭਾਰਤ ਦੇ ਵਿਜ਼ਨ ਲਈ ਵਿਚਾਰਾਂ ਵਿੱਚ ਯੋਗਦਾਨ ਪਾਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰੇਗੀ। ਪੀਐਮਓ ਦੇ ਅਨੁਸਾਰ, ਵਰਕਸ਼ਾਪ 2047 ਤੱਕ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣ ਲਈ ਨੌਜਵਾਨਾਂ ਦੇ ਵਿਚਾਰ ਇਕੱਠੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੋਵੇਗੀ।

ਇਹ ਵੀ ਪੜ੍ਹੋ