ਮਹਾਰਾਸ਼ਟਰ ਦੌਰੇ 'ਤੇ ਹੋਣਗੇ ਅੱਜ PM ਮੋਦੀ, ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਕਰਨਗੇ ਉਦਘਾਟਨ

ਪੀਐਮਓ ਦੁਆਰਾ ਜਾਰੀ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਪੀਐਮ ਮੋਦੀ ਰਾਜਕੋਟ ਕਿਲ੍ਹੇ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕਰਨਗੇ। ਜ਼ਿਕਰਯੋਗ ਹੈ ਕਿ ਅੱਜ ਮਹਾਰਾਸ਼ਟਰ ਦੇ ਸਿੰਧੂਦੁਰਗ ਕਿਲੇ 'ਚ ਜਲ ਸੈਨਾ ਦਿਵਸ ਮਨਾਇਆ ਜਾਵੇਗਾ।

Share:

ਦੇਸ਼ ਵਿੱਚ ਹੋਈਆਂ ਪੰਜ ਵਿਧਾਨ ਸਭਾ ਚੋਣਾਂ ਵਿੱਚੋਂ ਚਾਰ ਦੇ ਨਤੀਜੇ ਆ ਗਏ ਹਨ। ਇਨ੍ਹਾਂ ਵਿੱਚੋਂ ਤਿੰਨ ਰਾਜਾਂ ਵਿੱਚ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ। ਇਸ ਸਿਲਸਿਲੇ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੀਐੱਮ ਅੱਜ ਮਹਾਰਾਸ਼ਟਰ ਦੇ ਸਿੰਧੂਦੁਰਗ ਦਾ ਦੌਰਾ ਕਰਨਗੇ। ਪੀਐਮਓ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ ਪੀਐਮ ਮੋਦੀ ਰਾਜਕੋਟ ਕਿਲ੍ਹੇ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕਰਨਗੇ। ਜ਼ਿਕਰਯੋਗ ਹੈ ਕਿ ਅੱਜ ਮਹਾਰਾਸ਼ਟਰ ਦੇ ਸਿੰਧੂਦੁਰਗ ਕਿਲੇ 'ਚ ਜਲ ਸੈਨਾ ਦਿਵਸ ਮਨਾਇਆ ਜਾਵੇਗਾ। ਇਸ ਕਿਲ੍ਹੇ ਦੀ ਨੀਂਹ 1664 ਵਿੱਚ ਮਰਾਠਾ ਰਾਜਾ ਸ਼ਿਵਾਜੀ ਮਹਾਰਾਜ ਨੇ ਸਿੰਧੂਦੁਰਗ ਜ਼ਿਲ੍ਹੇ ਦੇ ਮਾਲਵਨ ਤਾਲੁਕਾ ਦੇ ਨੇੜੇ ਅਰਬ ਸਾਗਰ ਵਿੱਚ ਇੱਕ ਟਾਪੂ ਉੱਤੇ ਰੱਖੀ ਸੀ।

 

'ਨੇਵੀ ਡੇ 2023' ਸਮਾਰੋਹ ਦੇ ਪ੍ਰੋਗਰਾਮ 'ਚ ਹਿੱਸਾ ਲੈਣਗੇ ਪੀਐਮ

ਪ੍ਰਧਾਨ ਮੰਤਰੀ ਸ਼ਾਮ ਕਰੀਬ 4:15 ਵਜੇ ਮਹਾਰਾਸ਼ਟਰ ਦੇ ਸਿੰਧੂਦੁਰਗ ਪਹੁੰਚਣਗੇ ਅਤੇ ਰਾਜਕੋਟ ਕਿਲ੍ਹੇ ਵਿੱਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸਿੰਧੂਦੁਰਗ ''ਨੇਵੀ ਡੇ 2023' ਸਮਾਰੋਹ ਦੇ ਪ੍ਰੋਗਰਾਮ 'ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਸਿੰਧੂਦੁਰਗ ਦੇ ਤਰਕਾਰਲੀ ਬੀਚ ਤੋਂ ਭਾਰਤੀ ਜਲ ਸੈਨਾ ਦੇ ਜਹਾਜ਼ਾਂ, ਪਣਡੁੱਬੀਆਂ, ਹਵਾਈ ਜਹਾਜ਼ਾਂ ਅਤੇ ਵਿਸ਼ੇਸ਼ ਬਲਾਂ ਦੇ 'ਅਪਰੇਸ਼ਨ ਪ੍ਰਦਰਸ਼ਨ' ਨੂੰ ਵੀ ਦੇਖਣਗੇ।

ਇਹ ਵੀ ਪੜ੍ਹੋ

Tags :