ਠਾਣੇ 'ਚ ਰੇਵ ਪਾਰਟੀ 'ਤੇ ਪੁਲਿਸ ਦਾ ਛਾਪਾ: 100 ਲੜਕੇ-ਲੜਕੀਆਂ ਹਿਰਾਸਤ 'ਚ

ਪੁਲਿਸ ਨੇ ਦੱਸਿਆ ਕਿ ਦੇਰ ਰਾਤ ਇੱਕ ਰੇਵ ਪਾਰਟੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਹਿਰਾਸਤ ਵਿੱਚ ਲਏ ਗਏ ਜ਼ਿਆਦਾਤਰ ਲੜਕੇ-ਲੜਕੀਆਂ ਨਸ਼ੇ ਦੀ ਹਾਲਤ ਵਿੱਚ ਨੱਚਦੇ ਪਾਏ ਗਏ। ਉਨ੍ਹਾਂ ਦਾ ਮੈਡੀਕਲ ਟੈਸਟ ਕਰਵਾਇਆ ਜਾ ਰਿਹਾ ਹੈ।

Share:

ਹਾਈਲਾਈਟਸ

  • ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਪੁਲਿਸ ਚੌਕਸ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ

ਨਵੇਂ ਸਾਲ ਤੋਂ ਇੱਕ ਦਿਨ ਪਹਿਲਾਂ ਮਹਾਰਾਸ਼ਟਰ ਦੇ ਠਾਣੇ ਵਿੱਚ ਇੱਕ ਰੇਵ ਪਾਰਟੀ ਉੱਤੇ ਪੁਲਿਸ ਨੇ ਛਾਪਾ ਮਾਰਿਆ। ਠਾਣੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਸ ਪਾਰਟੀ ਖਿਲਾਫ ਕਾਰਵਾਈ ਕਰਦੇ ਹੋਏ 100 ਤੋਂ ਵੱਧ ਲੜਕੇ-ਲੜਕੀਆਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਨੇ ਇਹ ਛਾਪੇਮਾਰੀ ਸ਼ਨਿਚਰਵਾਰ-ਐਤਵਾਰ ਦੀ ਰਾਤ ਕਰੀਬ 2 ਵਜੇ ਕੀਤੀ, ਜਿਸ ਵਿਚ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਠਾਣੇ ਪੁਲਿਸ ਮੁਤਾਬਕ ਮੁੰਬਈ ਦੇ ਨਾਲ ਲੱਗਦੇ ਠਾਣੇ 'ਚ ਘੋਡਬੰਦਰ ਰੋਡ 'ਤੇ ਵਡਾਵਾਲੀ ਬੀਚ ਦੇ ਕੋਲ ਇਹ ਰੇਵ ਪਾਰਟੀ ਆਯੋਜਿਤ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਦੇਰ ਰਾਤ ਇੱਕ ਰੇਵ ਪਾਰਟੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਹਿਰਾਸਤ ਵਿੱਚ ਲਏ ਗਏ ਜ਼ਿਆਦਾਤਰ ਲੜਕੇ-ਲੜਕੀਆਂ ਨਸ਼ੇ ਦੀ ਹਾਲਤ ਵਿੱਚ ਨੱਚਦੇ ਪਾਏ ਗਏ। ਉਨ੍ਹਾਂ ਦਾ ਮੈਡੀਕਲ ਟੈਸਟ ਕਰਵਾਇਆ ਜਾ ਰਿਹਾ ਹੈ। ਪਾਰਟੀ ਇੱਕ ਨਿੱਜੀ ਪਲਾਟ ਵਿੱਚ ਚੱਲ ਰਹੀ ਸੀ।

 

ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

ਪਾਰਟੀ ਦਾ ਆਯੋਜਨ ਕਰਨ ਵਾਲੇ 19 ਅਤੇ 23 ਸਾਲ ਦੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਪੁਲਿਸ ਅਨੁਸਾਰ ਫੜੇ ਗਏ ਵਿਅਕਤੀਆਂ ਕੋਲੋਂ 70 ਗ੍ਰਾਮ ਚਰਸ, ਐੱਮਡੀਐੱਮਏ, ਐੱਲਐੱਸਡੀ (0.41 ਗ੍ਰਾਮ), ਨਸ਼ੀਲੀਆਂ ਗੋਲੀਆਂ (2.10 ਗ੍ਰਾਮ), ਗਾਂਜਾ (200 ਗ੍ਰਾਮ) ਅਤੇ ਕਾਫੀ ਮਾਤਰਾ 'ਚ ਸ਼ਰਾਬ ਬਰਾਮਦ ਹੋਈ ਹੈ। ਮੌਕੇ ਤੋਂ ਗਾਂਜਾ ਸਮੱਗਰੀ, ਡੀਜੇ ਅਤੇ 29 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਪਾਰਟੀ ਦਾ ਆਯੋਜਨ ਕਰਨ ਵਾਲੇ ਤੇਜਸ ਅਨਿਲ ਕੁਬਲ (23), ਸੁਜਲ ਮਹਾਦੇਵ ਮਹਾਜਨ (19) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਪੂਰੇ ਮਾਮਲੇ 'ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਪੁਲਿਸ ਚੌਕਸ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਐਮਡੀ ਸਮੇਤ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਮਾਮਲਾ ਦਰਜ ਕਰ ਲਿਆ ਗਿਆ ਹੈ। ਅਸੀਂ ਨਸ਼ਾ ਮੁਕਤ ਮੁੰਬਈ ਲਈ ਪ੍ਰਣ ਲਿਆ ਹੈ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ

Tags :