Chandigarh Mayor: ਨਵੇਂ ਸਿਰੇ ਤੋਂ ਹੋਵੇਗੀ ਚੋਣ, ਚੰਡੀਗੜ੍ਹ ਮੇਅਰ ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਆਦੇਸ਼

Chandigarh Mayor Elections: ਮਸੀਹ ਨੇ ਮੰਨਿਆ ਕਿ ਉਸ ਨੇ ਬੈਲਟ ਪੇਪਰ 'ਤੇ ਨਿਸ਼ਾਨ ਲਗਾਏ ਸਨ, ਜਦਕਿ ਉਸ 'ਤੇ ਸਿਰਫ਼ ਦਸਤਖ਼ਤ ਕਰਨੇ ਸਨ। ਅਦਾਲਤ ਨੇ ਕਿਹਾ ਕਿ ਜੇਕਰ ਰਿਟਰਨਿੰਗ ਅਫਸਰ ਅਨਿਲ ਮਸੀਹ ਦੋਸ਼ੀ ਪਾਇਆ ਜਾਂਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ। ਸੀਜੇਆਈ ਨੇ ਹੋਰਸ ਟ੍ਰੇਡਿੰਗ 'ਤੇ ਵੀ ਚਿੰਤਾ ਜ਼ਾਹਰ ਕੀਤੀ ਹੈ।

Share:

Chandigarh Mayor Elections: ਚੰਡੀਗੜ੍ਹ ਮੇਅਰ ਚੋਣ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੇ ਲਈ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਚੋਣ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਮਸੀਹ ਨੇ ਮੰਨਿਆ ਕਿ ਉਸ ਨੇ ਬੈਲਟ ਪੇਪਰ 'ਤੇ ਨਿਸ਼ਾਨ ਲਗਾਏ ਸਨ, ਜਦਕਿ ਉਸ 'ਤੇ ਸਿਰਫ਼ ਦਸਤਖ਼ਤ ਕਰਨੇ ਸਨ। ਅਦਾਲਤ ਨੇ ਕਿਹਾ ਕਿ ਜੇਕਰ ਰਿਟਰਨਿੰਗ ਅਫਸਰ ਅਨਿਲ ਮਸੀਹ ਦੋਸ਼ੀ ਪਾਇਆ ਜਾਂਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ। ਸੀਜੇਆਈ ਨੇ ਹੋਰਸ ਟ੍ਰੇਡਿੰਗ 'ਤੇ ਵੀ ਚਿੰਤਾ ਜ਼ਾਹਰ ਕੀਤੀ ਹੈ।

ਸੁਪਰੀਮ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਲਗਾਈ ਸੀ ਫਟਕਾਰ

ਵਰਨਣਯੋਗ ਹੈ ਕਿ 30 ਜਨਵਰੀ ਨੂੰ ਹੋਈ ਮੇਅਰ ਦੀ ਚੋਣ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ 8 ਕੌਂਸਲਰਾਂ ਦੀਆਂ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ ਅਤੇ ਭਾਜਪਾ ਕੌਂਸਲਰ ਮਨੋਜ ਸੋਨਕਰ ਨੂੰ ਮੇਅਰ ਦੀ ਕੁਰਸੀ ਮਿਲ ਗਈ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ-ਕਾਂਗਰਸ ਦੇ ਗਠਜੋੜ ਨੇ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ। ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਸੀ।

ਆਪ ਦੇ 3 ਕੌਂਸਲਰ ਭਾਜਪਾ ਵਿੱਚ ਹੋਏ ਸ਼ਾਮਲ

ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਸੀਜੇਆਈ ਡੀਵਾਈ ਚੰਦਰਚੂੜ ਅਨਿਲ ਮਸੀਹ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਵੀਡੀਓ ਨੂੰ ਲੈ ਕੇ ਗੁੱਸੇ 'ਚ ਆ ਗਏ ਸਨ। ਵੀਡੀਓ ਦੇਖਣ ਤੋਂ ਬਾਅਦ ਚੀਫ ਜਸਟਿਸ ਨੇ ਕਿਹਾ ਸੀ ਕਿ ਇਹ ਲੋਕਤੰਤਰ ਦਾ ਮਜ਼ਾਕ ਹੈ, ਇਹ ਲੋਕਤੰਤਰ ਦਾ ਕਤਲ ਹੈ। ਅਜਿਹੇ ਅਧਿਕਾਰੀ ਖਿਲਾਫ ਕੇਸ ਹੋਣਾ ਚਾਹੀਦਾ ਹੈ। ਨਾਲ ਹੀ ਸੁਣਵਾਈ ਤੋਂ ਇਕ ਦਿਨ ਪਹਿਲਾਂ ਭਾਵ ਕੱਲ੍ਹ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਕੌਂਸਲਰ ਨੇਹਾ ਮੁਸਾਵਤ, ਗੁਰਚਰਨ ਕਾਲਾ ਅਤੇ ਪੂਨਮ ਦੇਵੀ ਦੇ ਨਾਂ ਸ਼ਾਮਲ ਹਨ। ਇਸ ਨਾਲ ਹੁਣ ਭਾਜਪਾ ਕੋਲ ਮੇਅਰ ਚੋਣਾਂ ਲਈ ਪੂਰਨ ਬਹੁਮਤ ਹੈ।

ਇਹ ਵੀ ਪੜ੍ਹੋ