ਮੰਤਰੀ ਬੈਂਸ ਦੁਆਰਾ ਤਬਾਦਲੇ ਲਈ ਅਧਿਆਪਕਾਂ ਨੂੰ ਇੱਕ ਹੋਰ ਮੌਕਾ

ਅੰਕੜਿਆਂ ਦੇ ਮੇਲ ਨਾ ਹੋਣ ਕਾਰਨ ਤਬਾਦਲੇ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਅਧਿਆਪਕਾਂ ਦੀਆਂ ਰਿਪੋਰਟਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਅਜਿਹੇ ਅਧਿਆਪਕਾਂ ਲਈ ਜ਼ਿਲ੍ਹੇ ਅੰਦਰ ਤਬਾਦਲੇ ਲਈ ਇਕ ਹੋਰ ਵਿਸ਼ੇਸ਼ ਮੌਕਾ ਦੇਣ ਦਾ ਐਲਾਨ ਕੀਤਾ ਹੈ। ਕਈ ਅਧਿਆਪਕਾਂ ਨੇ ਇਹ ਮਾਮਲਾ ਸਿੱਖਿਆ ਮੰਤਰੀ ਦੇ […]

Share:

ਅੰਕੜਿਆਂ ਦੇ ਮੇਲ ਨਾ ਹੋਣ ਕਾਰਨ ਤਬਾਦਲੇ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਅਧਿਆਪਕਾਂ ਦੀਆਂ ਰਿਪੋਰਟਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਅਜਿਹੇ ਅਧਿਆਪਕਾਂ ਲਈ ਜ਼ਿਲ੍ਹੇ ਅੰਦਰ ਤਬਾਦਲੇ ਲਈ ਇਕ ਹੋਰ ਵਿਸ਼ੇਸ਼ ਮੌਕਾ ਦੇਣ ਦਾ ਐਲਾਨ ਕੀਤਾ ਹੈ।

ਕਈ ਅਧਿਆਪਕਾਂ ਨੇ ਇਹ ਮਾਮਲਾ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਤਬਾਦਲੇ ’ਚ ਅੰਕੜੇ ਬੇਮੇਲ ਹੋਣ ਕਾਰਨ ਉਹ ਤਬਾਦਲਾ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ। ਭਾਵੇਂ ਕਿ ਕਈ ਹੋਰ ਅਧਿਆਪਕਾਂ ਨੇ ਤਬਾਦਲਿਆਂ ਦੇ ਪਹਿਲੇ ਦੌਰ ਦੌਰਾਨ ਖਾਲੀ ਹੋਏ ਸਟੇਸ਼ਨਾਂ ‘ਤੇ ਤਬਾਦਲੇ ਕਰਵਾਉਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਸੀ। ਇਨ੍ਹਾਂ ਅਧਿਆਪਕਾਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਜ਼ਿਲ੍ਹੇ ਅੰਦਰ ਤਬਾਦਲਾ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਜਾਵੇ ਤਾਂ ਜੋ ਉਹ ਆਸ-ਪਾਸ ਦੇ ਸਟੇਸ਼ਨਾਂ ’ਤੇ ਬਦਲੀ ਕਰਵਾ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬੈਂਸ ਨੇ ਦੱਸਿਆ ਕਿ ਇਸ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਨੇ ਜਿਨ੍ਹਾਂ ਦਾ ਅੰਕੜਿਆਂ ਨੇ ਸਹੀ ਢੰਗ ਨਾਲ ਮੇਲ ਨਹੀਂ ਖਾਂਦਾ ਉਹਨਾਂ ਅਧਿਆਪਕਾਂ/ਕੰਪਿਊਟਰ ਫੈਕਲਟੀ/ਕਰਮਚਾਰੀਆਂ ਨੂੰ ਇੱਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਸਬੰਧਤ ਸਕੂਲ ਮੁਖੀ/ਡੀਡੀਓ 22 ਮਈ, 2023 ਤੋਂ ਪਹਿਲਾਂ-ਪਹਿਲ ਦੁਪਹਿਰ 02.00 ਵਜੇ ਤੱਕ ਅੰਕੜਿਆਂ ਦੀ ਤਸਦੀਕ ਕਰਨਗੇ। ਇਹ ਅਧਿਆਪਕ ਈ-ਪੰਜਾਬ ਪੋਰਟਲ ‘ਤੇ ਲੌਗਇਨ ਕਰਨ ਤੋਂ ਬਾਅਦ 22 ਮਈ, 2023 ਨੂੰ ਦੁਪਹਿਰ 02.00 ਵਜੇ ਤੋਂ 06.00 ਵਜੇ ਤੱਕ ਤਬਾਦਲੇ ਲਈ ਸਟੇਸ਼ਨ ਦੀ ਚੋਣ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਜ਼ਿਲ੍ਹੇ ਅੰਦਰ ਕੁੱਲ 5172 ਅਧਿਆਪਕਾਂ ਨੇ ਤਬਾਦਲੇ ਲਈ ਅਰਜੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚੋਂ 2651 ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਹੀ ਸਕੂਲ ਸਟਾਫ਼ ਵਿੱਚੋਂ 308 ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੇ ਤਬਾਦਲੇ ਲਈ ਅਰਜ਼ੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚੋਂ 275 ਦੇ ਤਬਾਦਲੇ ਹੋ ਚੁੱਕੇ ਹਨ।

ਹਰਜੋਤ ਸਿੰਘ ਬੈਂਸ ਪੰਜਾਬ ਤੋਂ ‘ਆਪ’ ਦੇ ਇੱਕ ਭਾਰਤੀ ਸਿਆਸਤਦਾਨ ਹਨ। ਬੈਂਸ ਪੰਜਾਬ ਦੇ ਜ਼ਿਲ੍ਹਾ ਰੋਪੜ ਦੀ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਪਿੰਡ ਗੰਭੀਰਪੁਰ ਦੇ ਰਹਿਣ ਵਾਲੇ ਹਨ। ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਜਿੱਤੇ ਹਨ। ਉਹ ਇਸ ਸਮੇਂ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਆਹੁਦੇ ’ਤੇ ਹਨ। 19 ਮਾਰਚ 2022 ਨੂੰ ਉਸਨੇ ਬਿਕਰਮ ਸਿੰਘ ਮਜੀਠੀਆ ਦਾ ਰਿਕਾਰਡ ਤੋੜ ਕੇ ਪੰਜਾਬ ਰਾਜ ਦੇ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।