ਸਰਕਾਰੀ ਸਕੂਲ ਦੀ ਲੜਕੀਆਂ ਲਈ ਬੱਸਾਂ ਸ਼ੁਰੂ ਕਰੇਗੀ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਇਸ ਸਕੀਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਪੂਰੀ ਕਰਨ ਲਈ ਵਿਦਿਆਰਥਣਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ। ਇਹ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਸਰਕਾਰ ਵਲੋ ਇੱਕ ਕਦਮ […]

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਇਸ ਸਕੀਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਪੂਰੀ ਕਰਨ ਲਈ ਵਿਦਿਆਰਥਣਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ। ਇਹ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਸਰਕਾਰ ਵਲੋ ਇੱਕ ਕਦਮ ਹੈ। ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਸਰਕਾਰ ਦਾ ਟੀਚਾ ਵਿਦਿਆਰਥਣਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ।

ਹਾਲਾਂਕਿ, ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਇੱਕ ਨਵੀਂ ਸਫਲਤਾ ਦੀ ਕਹਾਣੀ ਰਚਦਿਆਂ, ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਸ ਨੇ ਭਾਰਤੀ ਪੁਲਾੜ ਅਤੇ ਖੋਜ ਸੰਸਥਾ (ਇਸਰੋ) ਵੱਲੋਂ ਚੰਦਰਯਾਨ 3 ਦੇ ਲਾਈਵ ਲਾਂਚਿੰਗ ਨੂੰ ਦੇਖਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਟੂਰ ਦਾ ਆਯੋਜਨ ਕੀਤਾ ਹੈ। 

ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਸਕੂਲ ਆਫ਼ ਐਮੀਨੈਂਸ ਤੋਂ ਚੁਣੇ ਗਏ 15 ਲੜਕਿਆਂ ਅਤੇ 15 ਲੜਕੀਆਂ ਸਮੇਤ 30 ਵਿਦਿਆਰਥੀਆਂ ਦਾ ਇੱਕ ਜੱਥਾ ਇਸ ਯਾਤਰਾ ਲਈ ਭੇਜਿਆ ਗਿਆ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਸੀ ਅਤੇ ਇਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਸੀ। ਇਨ੍ਹਾਂ ਵਿਦਿਆਰਥੀਆਂ ਦੀ ਯਾਤਰਾ, ਬੋਰਡਿੰਗ ਅਤੇ ਰਿਹਾਇਸ਼ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਕੀਤਾ ਸੀ । ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਅਤੇ ਉਨ੍ਹਾਂ ਦੇ ਅਧਿਆਪਕ ਉਸੇ ਹੋਟਲ ਵਿੱਚ ਠਹਿਰੇ ਸਨ ਜਿੱਥੇ ਉਨ੍ਹਾਂ ਦੇ ਨਾਲ ਆਏ ਸਿੱਖਿਆ ਮੰਤਰੀ ਹਰਜੋਤ ਬੈਂਸ ਠਹਿਰੇ ਸਨ। ਉਨ੍ਹਾਂ ਕਿਹਾ ਕਿ ਇਸਰੋ ਆਉਣ ਵਾਲੇ ਦਿਨਾਂ ਵਿੱਚ ਲਗਭਗ 13 ਵੱਖ-ਵੱਖ ਪ੍ਰੋਜੈਕਟਾਂ ਤੇ ਹੋਰ ਪੁਲਾੜ ਅਤੇ ਮਿਜ਼ਾਈਲ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਜਿਸ ਵਿੱਚ ਰਾਜ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਵੇਂ ਕਿ ਕਿਸੇ ਵੀ ਖੇਤਰ ਵਿੱਚ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਇਹ ਟੂਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਉਤਪ੍ਰੇਰਕ ਵਜੋਂ ਕੰਮ ਕਰਨਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਪੁਲਾੜ ਅਜਾਇਬ ਘਰ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।