ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਦਾ ਕਹਿਰ ਜਾਰੀ

ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਘੱਟੋ-ਘੱਟ 60 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸ਼ਿਮਲਾ ਜ਼ਿਲ੍ਹੇ ਵਿੱਚ ਅੱਜ ਵਿੱਦਿਅਕ ਅਦਾਰੇ ਬੰਦ ਰਹਿਣਗੇ।ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਘੱਟੋ-ਘੱਟ 60 […]

Share:

ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਘੱਟੋ-ਘੱਟ 60 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸ਼ਿਮਲਾ ਜ਼ਿਲ੍ਹੇ ਵਿੱਚ ਅੱਜ ਵਿੱਦਿਅਕ ਅਦਾਰੇ ਬੰਦ ਰਹਿਣਗੇ।ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਘੱਟੋ-ਘੱਟ 60 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਹਿਮਾਚਲ ਦੇ ਸ਼ਿਮਲਾ ‘ਚ ਮੰਗਲਵਾਰ ਰਾਤ ਨੂੰ ਤਾਜ਼ਾ ਜ਼ਮੀਨ ਖਿਸਕਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਸੋਸ਼ਲ ਮੀਡੀਆ ‘ਤੇ ਨੇੜਲੇ ਘਰਾਂ ਦੇ ਲੋਕਾਂ ਦੀ ਚੀਕਾ ਮਾਰਦੇ ਦੀਆ ਅਤੇ ਕੈਦੀਆਂ ਨੂੰ ਤੁਰੰਤ ਛੱਡਣ ਲਈ ਕਹਿਣ ਦੀਆਂ ਭਿਆਨਕ ਵੀਡੀਓਜ਼ ਵਾਇਰਲ ਹੋਈਆਂ ਸਨ। 

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਬਿਜਲੀ ਅਤੇ ਜਲ ਸਪਲਾਈ ਸਕੀਮਾਂ ਨੂੰ ਜਲਦੀ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਿਮਾਚਲ ‘ਚ ਮੀਂਹ ਨਾਲ ਵਾਪਰੀਆਂ ਘਟਨਾਵਾਂ ਕਾਰਨ ਅੱਜ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸ਼ਿਮਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਆਦਿਤਿਆ ਨੇਗੀ ਨੇ ਹੁਕਮ ਦਿੱਤਾ ਹੈ ਕਿ 16 ਅਤੇ 17 ਅਗਸਤ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਸਿੱਖਿਆ ਸੰਸਥਾਵਾਂ, ਸਕੂਲ, ਕਾਲਜ, ਯੂਨੀਵਰਸਿਟੀ, ਕਿੱਤਾਮੁਖੀ ਸਿਖਲਾਈ ਕੇਂਦਰ ਅਤੇ ਆਂਗਣਵਾੜੀ ਕੇਂਦਰ ਬੰਦ ਰਹਿਣਗੇ। ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪਿਆ, ਜਿਸ ਵਿੱਚ ਸੋਮਵਾਰ ਤੋਂ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਸੱਤ ਅਜੇ ਵੀ ਲਾਪਤਾ ਹਨ। ਮੰਗਲਵਾਰ ਸ਼ਾਮ ਨੂੰ ਪਿੱਪਲਕੋਟੀ ਨੇੜੇ ਭਾਨੇਰਪਾਨੀ ਵਿਖੇ ਢਿੱਗਾਂ ਡਿੱਗਣ ਕਾਰਨ ਬਦਰੀਨਾਥ ਹਾਈਵੇਅ ਦਾ 50 ਮੀਟਰ ਦਾ ਹਿੱਸਾ ਰੁੜ੍ਹ ਗਿਆ। ਚਮੋਲੀ ਪੁਲਸ ਨੇ ਬਦਰੀਨਾਥ ਜਾਣ ਵਾਲੇ ਵਾਹਨਾਂ ਨੂੰ ਪਿੱਪਲਕੋਟੀ ‘ਤੇ ਹੀ ਰੁਕਣ ਦੀ ਅਪੀਲ ਕੀਤੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਚਮੋਲੀ ਜ਼ਿਲ੍ਹੇ ਦੇ ਜੋਸ਼ੀਮਠ ਦੇ ਨੇੜੇ ਹੇਲਾਂਗ ਵਿਖੇ ਇੱਕ ਇਮਾਰਤ ਡਿੱਗ ਗਈ , ਜਿਸ ਵਿੱਚ ਤਿੰਨ ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਕੁਝ ਹੋਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਅੰਦਾਜ਼ਾ ਹੈ। ਹਿਮਾਚਲ, ਉਤਰਾਖੰਡ ‘ਚ ਭਾਰੀ ਮੀਂਹ ਤੋਂ ਬਾਅਦ ਦਿੱਲੀ ‘ਚ ਯਮੁਨਾ ਨਦੀ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਈ ਹੈ। ਕੇਂਦਰੀ ਜਲ ਕਮਿਸ਼ਨ ਦੇ ਇਕ ਅਧਿਕਾਰੀ ਮੁਤਾਬਕ ਮੰਗਲਵਾਰ ਨੂੰ ਦੁਪਹਿਰ 3 ਵਜੇ ਪੁਰਾਣੇ ਰੇਲਵੇ ਪੁਲ ‘ਤੇ ਪਾਣੀ ਦਾ ਪੱਧਰ 204.50 ਮੀਟਰ ਦੇ ਚਿਤਾਵਨੀ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਅਤੇ ਰਾਤ 10 ਵਜੇ ਤੇਜ਼ੀ ਨਾਲ ਵਧ ਕੇ 205.39 ਮੀਟਰ ਤੱਕ ਪਹੁੰਚ ਗਿਆ। ਅੱਜ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ।