Petrol Diesel Prices Fall: ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਰਾਹਤ, ਪੈਟਰੋਲ-ਡੀਜ਼ਲ 2-2 ਰੁਪਏ ਸਸਤਾ

Petrol Diesel Prices Fall: ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕਟੌਤੀ ਇੱਕ ਅਜਿਹਾ ਫੈਸਲਾ ਹੈ ਜਿਸ ਬਾਰੇ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੂੰ ਬਹੁਤ ਹੀ ਠੰਢੇ ਦਿਮਾਗ਼ ਨਾਲ ਵਿਚਾਰ ਕਰਨਾ ਹੋਵੇਗਾ।

Share:

Petrol Diesel Prices Fall: ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਵੀਰਵਾਰ ਦੇਰ ਸ਼ਾਮ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕੀਤੀ ਹੈ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕਟੌਤੀ ਇੱਕ ਅਜਿਹਾ ਫੈਸਲਾ ਹੈ ਜਿਸ ਬਾਰੇ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੂੰ ਬਹੁਤ ਹੀ ਠੰਢੇ ਦਿਮਾਗ਼ ਨਾਲ ਵਿਚਾਰ ਕਰਨਾ ਹੋਵੇਗਾ।

ਤਰਲ ਪੈਟਰੋਲੀਅਮ ਗੈਸ (LPG) ਅਤੇ ਕੰਪਰੈੱਸਡ ਨੈਚੁਰਲ ਗੈਸ (CNG) ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਕੀਤੀ ਗਈ ਕਟੌਤੀ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਹੋ ਸਕਦੀ ਹੈ।

8 ਮਾਰਚ ਨੂੰ ਪੀਐਮ ਮੋਦੀ ਨੇ LPG ਦੀਆਂ ਘਟਾਈਆਂ ਸੀ ਕੀਮਤਾਂ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੀਐਮ ਮੋਦੀ ਨੇ ਐਲਪੀਜੀ ਦੀਆਂ ਕੀਮਤਾਂ ਵਿੱਚ 100 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਸੀ। ਕੀਮਤਾਂ ਵਿੱਚ ਕਟੌਤੀ ਦਾ ਸਿੱਧਾ ਲਾਭ ਲਗਭਗ 33 ਕਰੋੜ ਪਰਿਵਾਰਾਂ ਨੂੰ ਹੋਇਆ ਜੋ ਰਸੋਈ ਦੇ ਬਾਲਣ ਵਜੋਂ ਐਲਪੀਜੀ ਦੀ ਵਰਤੋਂ ਕਰਦੇ ਹਨ।

ਪੈਟਰੋਲੀਅਮ ਮੰਤਰੀ ਪੁਰੀ ਨੇ ਕੀਤਾ ਟ੍ਵੀਟ

ਰਿਪੋਰਟ ਮੁਤਾਬਕ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਿਛਲੇ ਹਫਤੇ ਕਿਹਾ ਸੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਚ ਕਟੌਤੀ ਇਕ ਅਜਿਹਾ ਫੈਸਲਾ ਹੈ ਜੋ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੂੰ ਵਿਸ਼ਵ ਊਰਜਾ ਬਾਜ਼ਾਰ 'ਚ ਉਤਰਾਅ-ਚੜ੍ਹਾਅ ਦੇ ਮੱਦੇਨਜ਼ਰ ਠੰਡੇ ਦਿਮਾਗ ਨਾਲ ਲੈਣਾ ਚਾਹੀਦਾ ਹੈ। ਭੂ-ਰਾਜਨੀਤਿਕ ਚੁਣੌਤੀਆਂ ਅਤੇ ਕੰਪਨੀਆਂ ਦੀ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ