S Jaishankar: ਐੱਸ ਜੈਸ਼ੰਕਰ ਨੇ ਕਤਰ ਵਿੱਚ  ਮੌਤ ਦੀ ਸਜ਼ਾ ਮਿਲਣ ਵਾਲੇ 8 ਭਾਰਤੀਆਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

S.Jaishankar:  ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਤਰ (Qatar) ਵਿੱਚ ਮੌਤ ਦੀ ਸਜ਼ਾ ਭੁਗਤ ਰਹੇ ਅੱਠ ਭਾਰਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਜੈਸ਼ੰਕਰ (S.Jaishankar) ਨੇ ਇਸਦੀ ਜਾਣਕਾਰੀ ਸੋਸ਼ਲ ਮੀਡੀਆ ਸਾਈਟ ਐਕਸ ਤੇ ਦਿੱਤੀ। ਉਸਨੇ ਕਿਹਾ ਕਿ ਭਾਰਤ ਸਰਕਾਰ ਇਸ ਕੇਸ ਨੂੰ ਸਭ ਤੋਂ ਵੱਧ ਮਹੱਤਵ ਦੇ ਰਹੀ ਹੈ। ਓਹਨਾ ਨੇ ਕਿਹਾ ਕਿ ਭਾਰਤ ਕਤਰ (Qatar) ਵਿੱਚ […]

Share:

S.Jaishankar:  ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਤਰ (Qatar) ਵਿੱਚ ਮੌਤ ਦੀ ਸਜ਼ਾ ਭੁਗਤ ਰਹੇ ਅੱਠ ਭਾਰਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਜੈਸ਼ੰਕਰ (S.Jaishankar) ਨੇ ਇਸਦੀ ਜਾਣਕਾਰੀ ਸੋਸ਼ਲ ਮੀਡੀਆ ਸਾਈਟ ਐਕਸ ਤੇ ਦਿੱਤੀ। ਉਸਨੇ ਕਿਹਾ ਕਿ ਭਾਰਤ ਸਰਕਾਰ ਇਸ ਕੇਸ ਨੂੰ ਸਭ ਤੋਂ ਵੱਧ ਮਹੱਤਵ ਦੇ ਰਹੀ ਹੈ। ਓਹਨਾ ਨੇ ਕਿਹਾ ਕਿ ਭਾਰਤ ਕਤਰ (Qatar) ਵਿੱਚ ਨਜ਼ਰਬੰਦ ਭਾਰਤੀਆਂ ਦੇ ਪਰਿਵਾਰਾਂ ਦੀ ਚਿੰਤਾ ਅਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹੈ । ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮਾਈਕ੍ਰੋਬਲਾਗਿੰਗ ਸਾਈਟ ਤੇ  ਪੋਸਟ ਕਰਕੇ ਕਿਹਾ ਕਿ ਪਰਿਵਾਰਾਂ ਦੀਆਂ ਚਿੰਤਾਵਾਂ ਅਤੇ ਦਰਦ ਨੂੰ ਸਮਝਦੇ ਹਨ। ਸਰਕਾਰ ਉਨ੍ਹਾਂ ਦੀ ਰਿਹਾਈ ਨੂੰ ਸੁਰੱਖਿਅਤ ਕਰਨ ਲਈ ਸਾਰੇ ਯਤਨ ਜਾਰੀ ਰੱਖੇਗੀ। ਇਸ ਮਾਮਲੇ ਨੂੰ ਲੈਕੇ ਸੋਸਲ ਮੀਡੀਆ ਤੇ ਚਰਚਾ ਕੀਤੀ ਜਾ ਰਹੀ ਹੈ। ਜਿਆਦਾਤਰ ਲੋਕ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ। ਭਾਰਤ ਸਰਕਾਰ ਵੀ ਉਕਤ ਮਾਮਲੇ ਨੂੰ ਲੈਕੇ ਪੂਰੀ ਗੰਭੀਰ ਹੈ। 

ਕਤਰ (Qatar)ਦੀ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਸਮਾਚਾਰ ਏਜੰਸੀ ਰਾਇਟਰਜ਼ ਨੇ ਭਾਰਤ ਅਤੇ ਅਰਬ ਦੇਸ਼ ਦੇ ਸੂਤਰਾਂ ਦੇ ਹਵਾਲੇ ਨਾਲ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਹਫ਼ਤੇ ਕਤਰ (Qatar) ਦੀ ਇੱਕ ਅਦਾਲਤ ਨੇ ਇਜ਼ਰਾਈਲ ਲਈ ਜਾਸੂਸੀ ਦੇ ਕਥਿਤ ਦੋਸ਼ਾਂ ਵਿੱਚ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤੀ ਨਾਗਰਿਕਾਂ ਨੂੰ ਕਤਰ ਦੀ ਖੁਫੀਆ ਏਜੰਸੀ ਦੁਆਰਾ ਅਗਸਤ 2022 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਪਰ ਨਵੀਂ ਦਿੱਲੀ ਜਾਂ ਦੋਹਾ ਦੁਆਰਾ ਅਧਿਕਾਰਤ ਤੌਰ ਤੇ ਉਨ੍ਹਾਂ ਵਿਰੁੱਧ ਦੋਸ਼ਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਜਿਸ ਤੋ ਬਾਅਦ ਆਸ ਦੀ ਕਿਰਨ ਜਗਦੀ ਦਿਖਾਈ ਦੇ ਰਹੀ ਹੈ। ਉਮੀਦ ਹੈ ਕਿ ਜਲਦ ਹੀ ਇਸ ਉੱਤੇ ਕੋਈ ਸਕਾਰਾਤਮਕ ਫੈਸਲਾ ਲਿਆ ਜਾਵੇਗਾ। 

ਜੈਸ਼ੰਕਰ ਦਾ ਬਿਆਨ

ਜੈਸ਼ੰਕਰ (S.Jaishankar)  ਨੇ ਇਸ ਬਾਰੇ ਟਿੱਪਣੀ ਕੀਤੀ। ਆਪਣੇ ਬਿਆਨ ਵਿੱਚ ਕਿਹਾ ਕਿ ਭਾਰਤ ਕਤਰ (Qatar) ਵਿੱਚ ਨਜ਼ਰਬੰਦ ਭਾਰਤੀਆਂ ਨੂੰ ਸਾਰੀ ਕੌਂਸਲਰ ਅਤੇ ਕਾਨੂੰਨੀ ਸਹਾਇਤਾ ਜਾਰੀ ਰੱਖੇਗਾ ਅਤੇ ਕਤਰ ਦੇ ਅਧਿਕਾਰੀਆਂ ਕੋਲ ਵੀ ਇਸ ਫੈਸਲੇ ਨੂੰ ਉਠਾਏਗਾ। ਉਹਨਾਂ ਆਸ਼ਵਾਸਨ ਦਿੱਤਾ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ। ਇਸ ਮੁਸ਼ਕਲ ਨੂੰ ਦੂਰ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।