SGPC Protest: ਮਹਾਰਾਸ਼ਟਰ ਸਰਕਾਰ ਖਿਲਾਫ ਸੰਗਤ ਅਤੇ ਐਸਜੀਪੀਸੀ ਨੇ ਕੱਢਿਆ ਰੋਸ ਮਾਰਚ

SGPC Protest: ਰੋਸ ਮਾਰਚ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ। ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚੇ।

Share:

SGPC Protest: ਨਾਂਦੇੜ ਸੋਧ ਕਾਨੂੰਨ ਵਿਰੁੱਧ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਮਹਾਰਾਸ਼ਟਰ ਸਰਕਾਰ ਖਿਲਾਫ ਅੱਜ ਡਟ ਕੇ ਖੜ੍ਹੀ ਹੋ ਗਈ। ਨਾਂਦੇੜ ਦੇ ਗੁਰਦੁਆਰੇ ਤੋਂ ਰੋਸ ਮਾਰਚ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਮਾਰਚ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ। ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚਿਆ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚੇ।

ਜਾਣੋ ਆਖਿਰ ਕੀ ਹੈ ਵਿਵਾਦ? 

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਐਕਟ ਵਿੱਚ ਸੋਧ ਕੀਤੀ ਹੈ। ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਬੰਧਕੀ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਮੌਜੂਦਾ ਬੋਰਡ ਵਿੱਚ ਕੁੱਲ ਮੈਂਬਰਾਂ ਦੀ ਗਿਣਤੀ 17 ਹੋਵੇਗੀ। ਇਨ੍ਹਾਂ ਵਿੱਚੋਂ ਸਰਕਾਰ 12 ਮੈਂਬਰਾਂ ਨੂੰ ਨਾਮਜ਼ਦ ਕਰੇਗੀ। ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਦੋ ਮੈਂਬਰ ਨਾਮਜ਼ਦ ਕੀਤੇ ਜਾਣਗੇ। ਬਾਕੀ ਤਿੰਨ ਮੈਂਬਰਾਂ ਦੀ ਚੋਣ ਚੋਣ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਪਹਿਲਾਂ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਮੈਂਬਰਾਂ ਦੀ ਗਿਣਤੀ ਸੱਤ ਸੀ। ਇਸ ਦੇ ਨਾਲ ਹੀ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਤੋਂ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਵੀ ਖੋਹ ਲਿਆ ਗਿਆ ਹੈ।

ਇਹ ਵੀ ਪੜ੍ਹੋ

Tags :