BJP Candidates 2nd List: ਭਾਜਪਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਖੱਟਰ ਨੂੰ ਵੀ ਟਿਕਟ

BJP Candidates 2nd List: ਭਾਜਪਾ ਨੇ ਆਪਣੇ 72 ਨੇਤਾਵਾਂ ਦੇ ਨਾਂ ਸੂਚੀ 'ਚ ਸ਼ਾਮਲ ਕੀਤੇ ਹਨ। ਨਿਤਿਨ ਗਡਕਰੀ ਨੂੰ ਨਾਗਪੁਰ ਤੋਂ ਟਿਕਟ ਦਿੱਤੀ ਗਈ ਹੈ। ਮਨੋਹਰ ਲਾਲ ਖੱਟਰ ਨੂੰ ਕਰਨਾਲ ਤੋਂ ਟਿਕਟ ਦਿੱਤੀ ਗਈ ਹੈ। ਅਨੁਰਾਗ ਠਾਕੁਰ ਹਮੀਰਪੁਰ ਤੋਂ ਲੜਣਗੇ।

Share:

BJP Candidates 2nd List: ਭਾਜਪਾ ਉਮੀਦਵਾਰਾਂ ਦੀ ਦੂਜੀ ਸੂਚੀ: ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਆਪਣੇ 72 ਨੇਤਾਵਾਂ ਦੇ ਨਾਂ ਸੂਚੀ 'ਚ ਸ਼ਾਮਲ ਕੀਤੇ ਹਨ। ਨਿਤਿਨ ਗਡਕਰੀ ਨੂੰ ਨਾਗਪੁਰ ਤੋਂ ਟਿਕਟ ਦਿੱਤੀ ਗਈ ਹੈ। ਮਨੋਹਰ ਲਾਲ ਖੱਟਰ ਨੂੰ ਕਰਨਾਲ ਤੋਂ ਟਿਕਟ ਦਿੱਤੀ ਗਈ ਹੈ। ਅਨੁਰਾਗ ਠਾਕੁਰ ਹਮੀਰਪੁਰ ਤੋਂ ਲੜਣਗੇ। ਇਸ ਤੋਂ ਪਹਿਲਾਂ ਭਾਜਪਾ ਨੇ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਪਹਿਲੀ ਸੂਚੀ ਵਿੱਚ ਪੀਐਮ ਮੋਦੀ, ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਮੇਤ ਕਈ ਮੰਤਰੀਆਂ ਦੇ ਨਾਂ ਸ਼ਾਮਲ ਸਨ। ਇਸ ਦੇ ਨਾਲ ਹੀ ਭੋਪਾਲ ਦੀ ਸੰਸਦ ਸਾਧਵੀ ਪ੍ਰਗਿਆ ਸਮੇਤ ਕਈ ਵੱਡੇ ਨੇਤਾਵਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਇੱਥੋਂ ਚੋਣ ਲੜਨਗੇ ਖੱਟਰ, ਗਡਕਰੀ ਅਤੇ ਅਨੁਰਾਗ ਠਾਕੁਰ

ਪਹਿਲੀ ਸੂਚੀ ਵਾਂਗ ਇਸ ਵਾਰ ਵੀ ਭਾਜਪਾ ਦੀ ਸੂਚੀ ਵਿੱਚ ਕਈ ਵੱਡੇ ਨਾਮ ਹਨ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਰਨਾਲ ਤੋਂ ਟਿਕਟ ਦਿੱਤੀ ਗਈ ਹੈ। ਸੋਮਵਾਰ ਨੂੰ ਹੀ ਖੱਟਰ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅੱਜ ਯਾਨੀ ਮੰਗਲਵਾਰ ਨੂੰ ਉਨ੍ਹਾਂ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਮੌਜੂਦਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਵੀ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਦੂਜੇ ਪਾਸੇ ਭਾਜਪਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਹਾਰਾਸ਼ਟਰ ਦੇ ਨਾਗਪੁਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਇਹ ਵੀ ਪੜ੍ਹੋ