ਅੱਤਵਾਦੀ ਪੰਨੂ ਦੀ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ ਤੇ,ਚੈਕਿੰਗ ਅਭਿਆਨ ਜਾਰੀ

ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਇਕ ਸੰਦੇਸ਼ 'ਚ ਅੱਤਵਾਦੀ ਪੰਨੂ ਨੇ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਪੰਨੂ ਨੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ 19 ਨਵੰਬਰ ਨੂੰ ਏਅਰ ਇੰਡੀਆ ਦੀ ਕਿਸੇ ਵੀ ਫਲਾਈਟ ਰਾਹੀਂ ਯਾਤਰਾ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।

Share:

 

ਅੱਤਵਾਦੀ ਪੰਨੂ ਦੀ ਧਮਕੀ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਤੇ ਹੋਰ ਸ਼ਹਿਰਾਂ 'ਚ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਪਨੂੰ ਦੀ ਦਹਿਸ਼ਤ ਫੈਲਾਉਣ ਦੀ ਯੋਜਨਾ ਨੂੰ ਨਾਕਾਮ ਕਰਨ ਲਈ ਪੁਲਿਸ ਬਲ ਅਤੇ ਕੇਂਦਰੀ ਏਜੰਸੀਆਂ ਲਗਾਤਾਰ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ। ਹਾਲ ਹੀ ਵਿੱਚ ਖੁਫੀਆ ਏਜੰਸੀਆਂ ਨੂੰ ਇਨਪੁਟ ਮਿਲੇ ਹਨ ਕਿ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪਿਛਲੇ ਦੋ ਹਫਤਿਆਂ ਦੌਰਾਨ ਲੰਡਨ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਏਜੰਟਾਂ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਲਈ ਆਈਐੱਸਆਈ ਨੇ ਅੱਤਵਾਦੀ ਨੂੰ ਹਜ਼ਾਰਾਂ ਡਾਲਰ ਵੀ ਦਿੱਤੇ ਸਨ।

ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜੀ ਰਿਪੋਰਟ

ਕੇਂਦਰੀ ਖੁਫੀਆ ਏਜੰਸੀ ਨੇ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜ ਦਿੱਤੀ ਹੈ। ਏਜੰਸੀ ਦੇ ਉੱਚ ਅਧਿਕਾਰੀ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਅੱਤਵਾਦੀ ਪੰਨੂ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ 19 ਨਵੰਬਰ ਨੂੰ ਬੰਦ ਰੱਖਣ ਲਈ ਵੀ ਕਿਹਾ ਹੈ।

ਸਰਹੱਦੀ ਇਲਾਕਿਆ ਤੇ ਵਧਾਈ ਸੁਰੱਖਿਆ

ਪੰਨੂ ਦੀ ਧਮਕੀ ਤੋਂ ਬਾਅਦ ਪੰਜਾਬ 'ਚ ਪਾਕਿਸਤਾਨ ਨਾਲ ਲੱਗਦੇ ਸਾਰੇ ਇਲਾਕਿਆਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਫੋਰਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਹੈੱਡਕੁਆਰਟਰ 'ਤੇ ਤਾਇਨਾਤ ਰਿਜ਼ਰਵ ਜਵਾਨਾਂ ਨੂੰ ਵੀ ਸਰਹੱਦੀ ਗਸ਼ਤ ਲਈ ਅਲਰਟ 'ਤੇ ਰੱਖਿਆ ਗਿਆ ਹੈ। ਬੀਐੱਸਐੱਫ ਸਰਹੱਦ 'ਤੇ ਲਗਾਏ ਗਏ ਥਰਮਲ ਇਮੇਜਰ ਸਿਸਟਮ ਰਾਹੀਂ ਡਰੋਨ ਦੀ ਵਰਤੋਂ ਕਰਕੇ ਪਾਕਿਸਤਾਨ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ 'ਤੇ ਵੀ ਲਗਾਤਾਰ ਨਜ਼ਰ ਰੱਖ ਰਿਹਾ ਹੈ। ਬੀਐਸਐਫ ਦੇ ਡੀਆਈਜੀ ਸੰਜੇ ਗੌੜ ਨੇ ਕਿਹਾ ਕਿ ਫੋਰਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਸਰਹੱਦ ਤੇ ਲਗਾਤਾਰ ਚੌਕਸੀ ਨਾਲ ਗਸ਼ਤ ਕੀਤੀ ਜਾ ਰਹੀ ਹੈ।

ਵਾਹਨਾਂ ਦੀ ਚੇੈਕਿੰਗ ਕਰਦੇ ਹੋਏ ਪੁਲਿਸ ਕਰਮਚਾਰੀ
ਵਾਹਨਾਂ ਦੀ ਚੇੈਕਿੰਗ ਕਰਦੇ ਹੋਏ ਪੁਲਿਸ ਕਰਮਚਾਰੀ

ਰੇਲਵੇ ਸਟੇਸ਼ਨਾਂ ਤੇ ਵੀ ਨਜ਼ਰ

ਸਮਾਜ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੁਲਿਸ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕੀਤੇ ਗਏ ਹਨ। ਅਮਨ ਕਾਨੂੰਨ ਅਤੇ ਜਨਤਕ ਸੁਰੱਖਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਰਕਰਾਰ ਰੱਖਣ ਲਈ ਸ਼ਹਿਰ ਵਿੱਚ ਬਲੈਕ ਕੈਟ ਕਮਾਂਡੋਜ਼ ਨਾਲ ਫਲੈਗ ਮਾਰਚ ਕੱਢਿਆ ਗਿਆ। ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੇ ਨਾਲ-ਨਾਲ ਸ਼ਹਿਰ ਵਿੱਚ ਆਰਏਐਫ ਅਤੇ ਬਲੈਕ ਕੈਟ ਕਮਾਂਡੋਜ਼ ਦੀ ਇੱਕ ਕੰਪਨੀ ਤਾਇਨਾਤ ਕੀਤੀ ਗਈ ਹੈ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।

ਇਹ ਵੀ ਪੜ੍ਹੋ