ਪੰਜਾਬ ਵਿੱਚ ਧਾਰਮਿਕ ਸੰਸਥਾਵਾਂ ਦੀ ਸੁਰੱਖਿਆ

ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੱਲੋਂ ਜਾਰੀ ਲਿਖਤੀ ਬਿਆਨ ਦੇ ਅਨੁਸਾਰ ਦੋ ਦਿਨਾਂ ਦੀ ਵਿਸ਼ੇਸ਼ ਚੈਕਿੰਗ ਦੌਰਾਨ ਘੱਟੋ-ਘੱਟ 698 ਪੁਲਿਸ ਟੀਮਾਂ ਨੇ ਸੂਬੇ ਭਰ ਦੇ 16,118 ਗੁਰਦੁਆਰਿਆਂ, 4,263 ਮੰਦਰਾਂ ਸਮੇਤ 1,930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ ਹੈ। ਸਾਰੇ ਧਾਰਮਿਕ ਸਥਾਨਾਂ ‘ਤੇ ਨਿਰਪੱਖਤਾ ਸਮੇਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ […]

Share:

ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੱਲੋਂ ਜਾਰੀ ਲਿਖਤੀ ਬਿਆਨ ਦੇ ਅਨੁਸਾਰ ਦੋ ਦਿਨਾਂ ਦੀ ਵਿਸ਼ੇਸ਼ ਚੈਕਿੰਗ ਦੌਰਾਨ ਘੱਟੋ-ਘੱਟ 698 ਪੁਲਿਸ ਟੀਮਾਂ ਨੇ ਸੂਬੇ ਭਰ ਦੇ 16,118 ਗੁਰਦੁਆਰਿਆਂ, 4,263 ਮੰਦਰਾਂ ਸਮੇਤ 1,930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ ਹੈ। ਸਾਰੇ ਧਾਰਮਿਕ ਸਥਾਨਾਂ ‘ਤੇ ਨਿਰਪੱਖਤਾ ਸਮੇਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਅਜਿਹੇ ਸਾਰੇ ਅਦਾਰਿਆਂ – ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਵਿੱਚ ਦੋ ਦਿਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਹੈ ਤਾਂ ਕਿ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਸਕੇ।

ਇਹਨਾਂ ਨਿਰਦੇਸ਼ਾਂ ਤਹਿਤ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਵਿਸ਼ੇਸ਼ ਚੈਕਿੰਗ ਕੀਤੀ ਗਈ। ਅਜਿਹਾ ਪਹਿਲਾਂ ਵੀ ਅਪਰੈਲ ਮਹੀਨੇ ਮੋਰਿੰਡਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਇੱਕ ਦਿਨ ਬਾਅਦ ਘੱਟੋ-ਘੱਟ 549 ਪੁਲੀਸ ਟੀਮਾਂ ਜਿਨ੍ਹਾਂ ਵਿੱਚ 2,800 ਪੁਲੀਸ ਮੁਲਾਜ਼ਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 7,612 ਗੁਰਦੁਆਰਿਆਂ, 2,236 ਮੰਦਰਾਂ ਅਤੇ 795 ਚਰਚਾਂ ਦੀ ਚੈਕਿੰਗ ਕੀਤੀ ਸੀ। ਸ਼ੁਕਲਾ ਨੇ ਦੱਸਿਆ ਕਿ ਪੁਲਿਸ ਕਮਿਸ਼ਨਰਾਂ/ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰਤ ਖੇਤਰ ਵਿੱਚ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਲੋੜੀਂਦੀ ਗਿਣਤੀ ਵਿੱਚ ਟੀਮਾਂ ਤਾਇਨਾਤ ਕਰਨ।

ਗਜ਼ਟਿਡ ਰੈਂਕ ਦੇ ਅਧਿਕਾਰੀਆਂ ਨੂੰ ਸਤਕਾਰ ਕਮੇਟੀਆਂ ਅਤੇ ਸ਼ਿਵ ਸੈਨਾ ਨੇਤਾਵਾਂ ਵਰਗੇ ਮਹੱਤਵਪੂਰਨ ਧਾਰਮਿਕ ਸਮੂਹਾਂ ਨਾਲ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਸੀ। ਉਹਨਾਂ ਨੇ ਅਪ੍ਰੈਲ ਵਿੱਚ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਨੂੰ ਵੀ ਦੁਹਰਾਇਆ ਜਿਸ ਤਹਿਤ ਪੁਲਿਸ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ ਕਿ ਸਾਰੇ ਧਾਰਮਿਕ ਸਥਾਨਾਂ ਦੇ ਵਿਹੜਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਤਾਂ ਜੋ ਚੌਕੀਦਾਰਾਂ/ਸੁਰੱਖਿਆ ਗਾਰਡਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਡੀਜੀਪੀ ਨੇ ਵਿਸ਼ੇਸ਼ ਰੂਪ ਵਿੱਚ ਕਿਹਾ ਕਿ ਸਮੁੱਚੀ ਚੈਕਿੰਗ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਦੀ ਨਿਗਰਾਨੀ ਹੇਠ ਕੀਤੀ ਗਈ ਸੀ।

ਉਨ੍ਹਾਂ ਸਾਰਿਆਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਧਾਰਮਿਕ ਅਦਾਰਿਆਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਸੁਚੇਤ ਅਤੇ ਚੌਕਸ ਰਹਿਣ। ਉਨ੍ਹਾਂ ਨੇ ਕਿਹਾ ਕਿ ਉਹ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਜਾਂਚ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੈਮਰੇ ਸਹੀ ਢੰਗ ਨਾਲ ਕੰਮ ਕਰਨ ਦੀ ਸਥਿਤੀ ਵਿੱਚ ਹੋਣ। ਕਮਿਸ਼ਨਰੇਟ ਅਤੇ ਪੁਲਿਸ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਵੀ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਤੇਜ਼ ਕਰਨ ਸਬੰਧੀ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।