SGPC ਅਰੁਣਾਚਲ ਪ੍ਰਦੇਸ਼ ਵਿੱਚ ਸਿੱਖ ਧਰਮ ਅਸਥਾਨ ਨੂੰ ਬੋਧੀ ਮੰਦਰ ਵਿੱਚ ਬਦਲਣ ਦੀ ਕਰੇਗੀ ਜਾਂਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ ਲਾਇਆ ਹੈ ਕਿ ਅਰੁਣਾਚਲ ਪ੍ਰਦੇਸ਼ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬੋਧੀ ਧਰਮ ਅਸਥਾਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਐਸਜੀਪੀਸੀ ਵੀ ਕਿਹਾ ਜਾਂਦਾ ਹੈ। ਇਹ ਮਾਮਲਾ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਦੇ […]

Share:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ ਲਾਇਆ ਹੈ ਕਿ ਅਰੁਣਾਚਲ ਪ੍ਰਦੇਸ਼ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬੋਧੀ ਧਰਮ ਅਸਥਾਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਐਸਜੀਪੀਸੀ ਵੀ ਕਿਹਾ ਜਾਂਦਾ ਹੈ।

ਇਹ ਮਾਮਲਾ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਦੇ ਇਸ ਸਥਾਨ ਦਾ ਦੌਰਾ ਕਰਨ ਅਤੇ ਆਪਣੇ ਫੇਸਬੁੱਕ ਪੇਜ ਤੇ ਤਸਵੀਰਾਂ ਸਾਂਝੀਆਂ ਕਰਨ ਤੋਂ ਕੁਝ ਦਿਨ ਬਾਅਦ ਸਿਖਰਲੇ ਗੁਰਦੁਆਰਾ ਸੰਸਥਾ ਦੇ ਧਿਆਨ ਵਿਚ ਆਇਆ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਇਸ ਜਗਾਹ ਦੀ ਤਸਵੀਰਾਂ ਸਾਂਝੀਆਂ ਕਰਦਿਆ ਲਿਖਿਆ ਕਿ ” ਗੁਰੂ ਪਦਮਸੰਭਵ, ਸ਼ਾਂਤੀ, ਅਧਿਆਤਮਿਕ ਸੰਪੂਰਨਤਾ, ਗਿਆਨ ਅਤੇ ਬੁੱਧੀ ਦਾ ਪ੍ਰਤੀਕ ਹੈ । ਮੇਚੁਖਾ ਦੇ ਨੇੜੇ ਨੇਹ-ਪੇਮਾ ਸ਼ੈਲਪੂ ਦ੍ਰੁਪਖੰਗ, ਇੱਕ ਬੋਧੀ ਤੀਰਥ ਸਥਾਨ, ਜਿੱਥੇ ਗੁਰੂ ਪਦਮਸੰਭਵ ਨੇ ਧਿਆਨ ਕੀਤਾ ਸੀ, ਦਾ ਦੌਰਾ ਕਰਕੇ ਧੰਨ ਹੋਇਆ। ਮੈ ਇਥੇ ਪ੍ਰਾਰਥਨਾਵਾਂ ਕੀਤੀਆਂ ਅਤੇ ਸਾਰਿਆਂ ਲਈ ਅਸ਼ੀਰਵਾਦ ਮੰਗਿਆ “। ਇਸ ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਦੇ ਸ਼ੀ ਯੋਮੀ ਜ਼ਿਲ੍ਹੇ ਦੇ ਮੇਚੂਕਾ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਤਪ ਅਸਥਾਨ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ। ਬੁਲਾਰੇ ਨੇ ਕਿਹਾ, “ਸੋਸ਼ਲ ਮੀਡੀਆ ਤੇ ਅਰੁਣਾਚਲ ਦੇ ਮੁੱਖ ਮੰਤਰੀ ਦੀਆਂ ਫੋਟੋਆਂ ਸਪੱਸ਼ਟ ਕਰਦੀਆਂ ਹਨ ਕਿ ਗੁਰਦੁਆਰੇ ਨੂੰ ਇੱਕ ਬੋਧੀ ਮੰਦਰ ਵਿੱਚ ਬਦਲ ਦਿੱਤਾ ਗਿਆ ਹੈ,” । ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਦੀ ਕਥਿਤ ਤੌਰ ਤੇ ਧਰਮ ਤਬਦੀਲੀ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣਾ ਵਫ਼ਦ ਅਰੁਣਾਚਲ ਪ੍ਰਦੇਸ਼ ਭੇਜਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਬਿਆਨ ਵਿੱਚ ਕਿਹਾ ਕਿ ” ਪਤਾ ਲੱਗਾ ਹੈ ਕਿ ਮੇਚੂਕਾ (ਏ.ਪੀ.) ਸਥਿਤ ਇਤਿਹਾਸਕ ਗੁਰਦੁਆਰਾ ਗੁਰੂ ਨਾਨਕ ਤਪ ਅਸਥਾਨ ਨੂੰ ਬੋਧੀ ਧਰਮ ਅਸਥਾਨ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਵਫ਼ਦ ਗੁਰਦੁਆਰਾ ਗੁਰੂ ਨਾਨਕ ਤਪ ਅਸਥਾਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਮਛੂਕਾ ਦਾ ਦੌਰਾ ਕਰੇਗਾ ਅਤੇ ਇਸ ਮਾਮਲੇ ਨੂੰ ਲੈ ਕੇ ਪ੍ਰਦੇਸ਼ ਸਰਕਾਰ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕਰੇਗਾ। ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਦੇਸ਼ਾਂ ਦੀਆਂ ਧਾਰਮਿਕ ਯਾਤਰਾਵਾਂ ਕੀਤੀਆਂ ਸਨ, ਜਿਸ ਨੂੰ ਸਿੱਖ ਇਤਿਹਾਸ ਵਿੱਚ ਉਦਾਸੀਆਂ ਵਜੋਂ ਜਾਣਿਆ ਜਾਂਦਾ ਹੈ ਅਤੇ ਗੁਰੂ ਜੀ ਦੀ ਮੀਚੂਕਾ ਫੇਰੀ ਦਾ ਵੀ ਜ਼ਿਕਰ ਮਿਲਦਾ ਹੈ। ਇੱਕ ਹੋਰ ਵਿਕਾਸ ਵਿੱਚ, NCERT ਪਾਠ ਪੁਸਤਕਾਂ ਵਿੱਚ ਸਿੱਖ ਇਤਿਹਾਸ ਦੀ ਪ੍ਰਤੀਨਿਧਤਾ ਦੀ ਪੜਤਾਲ ਕਰਨ ਲਈ ਇੱਕ ਪੈਨਲ ਬਣਾਇਆ ਗਿਆ ਸੀ।