ਦਿੱਲੀ 'ਚ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਚੱਲੀਆਂ ਗੋਲੀਆਂ,ਜਾਂਚ ਵਿੱਚ ਜੁੱਟੀ ਪੁਲਿਸ

ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ ਬਰਾਮਦ ਕਰ ਲਏ ਹਨ। ਫਿਲਹਾਲ ਇਸ ਮਾਮਲੇ 'ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Share:

ਦਿੱਲੀ ਦੇ ਪੰਜਾਬੀ ਬਾਗ ਵਿੱਚ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ 'ਤੇ ਫਾਇਰਿੰਗ ਹੋਈ ਹੈ। ਪੱਛਮੀ ਦਿੱਲੀ ਦੇ ਡੀਸੀਪੀ ਵਿਚਿੱਤਰ ਵੀਰ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸ਼ਾਮ ਕਰੀਬ 6:45 ਵਜੇ ਵਾਪਰੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਵਿਅਕਤੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਪੈਦਲ ਆਇਆ ਸੀ ਅਤੇ ਉਸਨੇ ਗੋਲੀ ਚਲਾ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਉਥੋਂ ਭੱਜ ਗਿਆ। ਖੁਸ਼ਕਿਸਮਤੀ ਹੈ ਕਿ ਇਸ ਘਟਨਾ ਵਿੱਚ ਕਿਸੇ ਨੂੰ ਗੋਲੀ ਨਹੀਂ ਲੱਗੀ। ਇਸ ਦੇ ਨਾਲ ਹੀ ਪੁਲਿਸ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਪੀੜਤ ਨੂੰ ਪਹਿਲਾਂ ਕਦੇ ਕੋਈ ਧਮਕੀ ਵਾਲੀ ਕਾਲ ਨਹੀਂ ਆਈ।

 

ਫਰੀਦਕੋਟ ਤੋਂ ਐਮਐਲਏ ਰਹਿ ਚੁੱਕੇ ਹਨ ਦੀਪ ਮਲਹੋਤਰਾ

ਦੱਸਣਯੋਗ ਹੈ ਕਿ ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇੱਕ ਹੈ। ਦੀਪ ਮਲਹੋਤਰਾ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦਾ ਜੱਦੀ ਘਰ ਵੀ ਫਰੀਦਕੋਟ ਵਿੱਚ ਹੈ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਸੂਤਰਾਂ ਦੇ ਅਨੁਸਾਰ ਮੁਤਾਬਕ ਪੌਂਟੀ ਚੱਢਾ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਦੌਰਾਨ ਪੰਜਾਬ ਦੇ ਸ਼ਰਾਬ ਕਾਰੋਬਾਰ 'ਤੇ ਕੰਟਰੋਲ ਸੀ। ਇਸ ਨੂੰ ਤੋੜਨ ਲਈ ਸੁਖਬੀਰ ਬਾਦਲ ਦੀਪ ਮਲਹੋਤਰਾ ਨੂੰ ਲੈ ਕੇ ਆਏ ਸਨ। ਜਿਸ ਤੋਂ ਬਾਅਦ ਅਕਾਲੀ ਦਲ ਨੇ ਖੁਦ ਉਨ੍ਹਾਂ ਨੂੰ ਟਿਕਟ ਦੇ ਦਿੱਤੀ।

ਇਹ ਵੀ ਪੜ੍ਹੋ

Tags :