Farmers Protest: ਕਿਸਾਨਾਂ ਅਤੇ ਪੁਲਿਸ ਵਿਚਾਲੇ ਪਥਰਾਅ, ਹਰਿਆਣਾ ਪੁਲਿਸ ਦੇ ਦੋ ਡੀਐੱਸਪੀਜ ਸਣੇ 24 ਜਵਾਨ ਜ਼ਖਮੀ, 550 ਕਰੋੜ ਦੇ ਨੁਕਸਾਨ ਦਾ ਵੀ ਖਦਸ਼ਾ   

ਪਹਿਲਾਂ ਤਾਂ ਚੰਡੀਗੜ੍ਹ ਵਿਖੇ ਕਿਸਾਨਾਂ ਨਾਲ ਕੇਂਦਰੀ ਮੰਤਰੀ ਦੀ ਹੋਈ ਬੈਠਕ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਜਦੋਂ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਤਾਂ ਸ਼ੰਭੂ ਬਾਰਡਰ ਤੇ ਹਰਿਆਣਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ, ਜਿਸ ਵਿੱਚ ਹਰਿਆਣਾ ਪੁਲਿਸ ਦੇ ਦੋ ਡੀਐੱਸਪੀਜ ਸਣੇ 24 ਜਵਾਨ ਜ਼ਖਮੀ ਹੋ ਗਏ। ਅੰਕੜਿਆਂ ਮੁਤਾਬਿਕ 500 ਕਰੋੜ ਦਾ ਨੁਕਸਾਨ ਹੋਣ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ। ਇਹ ਜਾਣਕਾਰੀ ਹਰਿਆਣਾ ਦੇ ਡੀਜੀਪੀ ਨੇ ਦਿੱਤੀ ਹੈ। 

Share:

ਪੰਜਾਬ ਨਿਊਜ। ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਪ੍ਰਦਰਸ਼ਨ ਕੀਤਾ ਜਾ ਰਿਹਾ। ਪ੍ਰਦਰਸ਼ਨਕਾਰੀਆਂ ਦੀ ਜਵਾਨਾਂ ਨਾਲ ਝੜਪ ਵੀ ਹੋਈ। ਜਿਸ ਵਿੱਚ ਕਈ ਜਖਮੀ ਵੀ ਹੋ ਗਏ। ਝੜਪ ਏਨੀ ਤੇਜ਼ ਸੀ ਹਰਿਆਣਾ ਪੁਲਿਸ ਦੇ ਦੋ ਡੀਐੱਸਪੀ ਅਤੇ 24 ਜ਼ਖਮੀ ਹੋ ਗਏ। ਸੜਕਾਂ 'ਤੇ ਧਰਨਾਕਾਰੀਆਂ ਦੀ ਆਵਾਜਾਈ ਕਾਰਨ ਆਮ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਅੱਜ ਅੰਦੋਲਨ ਦਾ ਦੂਜਾ ਦਿਨ ਹੈ। ਅੱਜ ਫਿਰ ਜਵਾਨ ਸਰਹੱਦਾਂ 'ਤੇ ਸਖ਼ਤ ਪਹਿਰੇ ਦੇ ਨਾਲ ਪੂਰੀ ਚੌਕਸੀ ਨਾਲ ਖੜ੍ਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਵੀ ਪੂਰੀ ਤਿਆਰੀ ਕਰ ਲਈ ਹੈ।

ਪੰਜਾਬ-ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਕਾਰਨ ਸਰਹੱਦਾਂ 'ਤੇ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ 'ਚ ਡਰੋਨ ਰਾਹੀਂ ਅੱਥਰੂ ਗੈਸ ਸੁੱਟਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਸਰਹੱਦਾਂ 'ਤੇ ਬੈਰੀਕੇਡ ਸਖ਼ਤ ਕਰ ਦਿੱਤੇ ਗਏ ਹਨ।

ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੇ ਕਿਸਾਨ

ਅੱਜ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਣਾਅ ਘੱਟ ਹੈ। ਬੀਤੇ ਦਿਨ ਧਰਨੇ ਦੌਰਾਨ ਦੋਵਾਂ ਧਿਰਾਂ ਵਿਚਾਲੇ ਝੜਪ ਵੀ ਹੋਈ ਸੀ। ਇਸ ਵਿੱਚ ਕਈ ਪੁਲੀਸ ਮੁਲਾਜ਼ਮ ਅਤੇ ਕਿਸਾਨ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਸਬੰਧੀ ਕਾਨੂੰਨ ਬਣਾਉਣ ਸਮੇਤ ਆਪਣੀਆਂ ਕਈ ਮੰਗਾਂ ਮੰਨਵਾਉਣ ਲਈ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਸੀ।

ਇਹ ਵੀ ਪੜ੍ਹੋ