ਸੱਟੇਬਾਜ਼ਾਂ ਵਿਰੁੱਧ ਕੇਂਦਰ ਸਰਕਾਰ ਦਾ ਸਖ਼ਤ ਐਕਸ਼ਨ

ਸੱਟੇਬਾਜ਼ਾਂ ਵਿਰੁੱਧ ਕੇਂਦਰ ਸਰਕਾਰ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਮਹਾਦੇਵ ਸੱਟੇਬਾਜ਼ੀ ਐਪ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸਿਫਾਰਿਸ਼ ‘ਤੇ ਮਹਾਦੇਵ ਬੁੱਕ ਅਤੇ ਰੈਡੀ ਅੰਨਾਪ੍ਰਿਸਟੋਪ੍ਰੋ ਸਮੇਤ 22 ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਸੂਚਨਾ ਤਕਨਾਲੋਜੀ ਰਾਜ ਮੰਤਰੀ ਨੇ ਕਿਹਾ […]

Share:

ਸੱਟੇਬਾਜ਼ਾਂ ਵਿਰੁੱਧ ਕੇਂਦਰ ਸਰਕਾਰ ਨੇ ਸਖ਼ਤ ਐਕਸ਼ਨ ਲੈਂਦੇ ਹੋਏ ਮਹਾਦੇਵ ਸੱਟੇਬਾਜ਼ੀ ਐਪ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸਿਫਾਰਿਸ਼ ‘ਤੇ ਮਹਾਦੇਵ ਬੁੱਕ ਅਤੇ ਰੈਡੀ ਅੰਨਾਪ੍ਰਿਸਟੋਪ੍ਰੋ ਸਮੇਤ 22 ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਸੂਚਨਾ ਤਕਨਾਲੋਜੀ ਰਾਜ ਮੰਤਰੀ ਨੇ ਕਿਹਾ ਕਿ ਛੱਤੀਸਗੜ੍ਹ ਸਰਕਾਰ ਕੋਲ ਆਈਟੀ ਐਕਟ ਦੀ ਧਾਰਾ 69-ਏ ਤਹਿਤ ਵੈੱਬਸਾਈਟ/ਐਪ ਨੂੰ ਬੰਦ ਕਰਨ ਦੀ ਸਿਫ਼ਾਰਸ਼ ਕਰਨ ਦਾ ਪੂਰਾ ਅਧਿਕਾਰ ਹੈ। ਹਾਲਾਂਕਿ, ਸਰਕਾਰ ਨੇ ਅਜਿਹਾ ਨਹੀਂ ਕੀਤਾ। ਸਰਕਾਰ ਪਿਛਲੇ ਡੇਢ ਸਾਲ ਤੋਂ ਇਸਦੀ ਜਾਂਚ ਕਰ ਰਹੀ ਹੈ। ਮੰਤਰੀ ਨੇ ਕਿਹਾ ਕਿ ਕੇਵਲ ED ਤੋਂ ਪ੍ਰਾਪਤ ਪੱਤਰ ਮਗਰੋਂ ਇਹ ਕਾਰਵਾਈ ਕੀਤੀ ਗਈ।

ਵੱਡੇ ਐਕਸ਼ਨ ਤੋਂ ਪਹਿਲਾਂ ਦੀ ਕਾਰਵਾਈ 

ਦਰਅਸਲ 2 ਨਵੰਬਰ ਨੂੰ ਹੀ ਈਡੀ ਨੇ ਛੱਤੀਸਗੜ੍ਹ ਪੁਲਿਸ ਦੇ ਕਾਂਸਟੇਬਲ ਭੀਮ ਸਿੰਘ ਯਾਦਵ ਅਤੇ ਅਸੀਮ ਦਾਸ ਨਾਮ ਦੇ ਇੱਕ ਨੌਜਵਾਨ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਅਗਲੇ ਹੀ ਦਿਨ ਈਡੀ ਨੇ ਵੱਡੇ-ਵੱਡੇ ਦਾਅਵੇ ਕੀਤੇ।