ਦਿੱਲੀ 'ਚ ਫੜਿਆ ਗਿਆ ਪੰਨੂ ਦਾ ਸਮਰਥਕ, ਪੰਜਾਬ ਅੰਦਰ ਵੀ ਛਾਪੇਮਾਰੀ

ਦੋ ਮਹੀਨੇ ਪਹਿਲਾਂ ਰਾਜਧਾਨੀ 'ਚ ਫਲਾਈਓਵਰ 'ਤੇ ਖਾਲਿਸਤਾਨੀ ਪੱਖੀ ਨਾਅਰੇ ਲਿਖੇ ਗਏ ਸੀ। ਹਰਿਆਣਾ ਦੇ ਇੱਕ ਨੌਜਵਾਨ ਨੂੰ ਹਿਰਾਸਤ 'ਚ ਲਿਆ ਗਿਆ ਹੈ।

Share:

ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦੇ ਇਸ਼ਾਰੇ 'ਤੇ ਭਾਰਤ ਦਾ ਮਾਹੌਲ ਖਰਾਬ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਹੋ ਰਹੀਆਂ ਹਨ। ਕਦੇ ਦੀਵਾਰਾਂ-ਪੁਲਾਂ ਤੇ ਖਾਲਿਸਤਾਨੀ ਪੱਖੀ ਨਾਅਰੇ ਲਿਖੇ ਜਾਂਦੇ ਹਨ ਤੇ ਕਦੇ ਸ਼ੋਸ਼ਲ ਮੀਡੀਆ ਉਪਰ ਪੋਸਟਾਂ ਪਾਈਆਂ ਜਾਂਦੀਆਂ ਹਨ। ਇਹੋ ਜਿਹੀਆਂ ਹਰਕਤਾਂ ਕਰਨ ਵਾਲੇ ਪੰਨੂ ਦੇ ਇੱਕ ਸਮਰਥਕ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ। ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸਦੀ ਨਿਸ਼ਾਨਦੇਹੀ ਉਪਰ ਪੰਜਾਬ ਅੰਦਰ ਵੀ ਛਾਪੇਮਾਰੀ ਦੀ ਖ਼ਬਰ ਹੈ। 

ਕਿਵੇਂ ਗ੍ਰਿਫਤ 'ਚ ਆਇਆ ਨੌਜਵਾਨ 

ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਇੱਕ ਫਲਾਈਓਵਰ ’ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖਣ ਦੇ ਦੋਸ਼ ਵਿੱਚ ਪੁਲਿਸ ਨੇ ਹਰਿਆਣਾ ਦੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਮਾਮਲੇ 'ਚ ਹੋਰਾਂ ਨੂੰ ਫੜਨ ਲਈ ਪੰਜਾਬ 'ਚ ਪੁਲਿਸ ਦੀ ਛਾਪੇਮਾਰੀ ਜਾਰੀ ਹੈ। ਦਿੱਲੀ ਦੇ ਇੱਕ ਫਲਾਈਓਵਰ 'ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖੇ ਜਾਣ ਤੋਂ ਕਰੀਬ ਦੋ ਮਹੀਨੇ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਰਿਆਣਾ ਦੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ। ਹਿਰਾਸਤ ਵਿੱਚ ਲਏ ਨੌਜਵਾਨ 'ਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਇਸ਼ਾਰੇ 'ਤੇ ਦਿੱਲੀ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਸ਼ੱਕ ਹੈ। ਦੱਸ ਦਈਏ  ਕਿ ਕਸ਼ਮੀਰੀ ਗੇਟ ਫਲਾਈਓਵਰ 'ਤੇ ਖਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਨਾਅਰੇ ਲੱਗਣ ਤੋਂ ਬਾਅਦ ਪੁਲਿਸ ਨੇ 27 ਸਤੰਬਰ ਨੂੰ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ 'ਚ ਪੁਲਿਸ ਨੇ ਕੁਝ ਸੀਸੀਟੀਵੀ ਕੈਮਰਿਆਂ ਦੀ ਫੁਟੇਜ 'ਚ ਦੋ-ਤਿੰਨ ਸ਼ੱਕੀ ਵਿਅਕਤੀ ਦੇਖੇ ਸਨ ਜਿਸਦੇ ਆਧਾਰ 'ਤੇ ਪੁਲਿਸ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਮੁਲਜ਼ਮ ਕਾਰ ’ਚ ਆਏ ਸਨ ਪਰ ਸੀਸੀਟੀਵੀ ਫੁਟੇਜ ਵਿੱਚ ਕਾਰ ਦਾ ਨੰਬਰ ਸਾਫ਼ ਨਜ਼ਰ ਨਹੀਂ ਆ ਰਿਹਾ ਸੀ।

ਇਹ ਵੀ ਪੜ੍ਹੋ

Tags :