ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ, ਕਿੰਨੇ ਕਿਸਾਨਾਂ ਨੇ ਜਮ੍ਹਾ ਕਰਵਾਇਆ ਪਰਾਲੀ ਸਾੜਨ ਦਾ ਜੁਰਮਾਨਾ

ਪੰਜਾਬ ਦੇ ਅਟਾਰਨੀ ਜਨਰਲ ਨੇ ਅਦਾਲਤ ਨੂੰ ਦਸਿਆ ਕਿ ਅਗਲੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਸਖ਼ਤ ਕਦਮ ਚੁੱਕੇ ਜਾਣਗੇ। ਪੱਖ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਲਈ ਤੈਅ ਕੀਤੀ ਹੈ। 

Share:

ਦੇਸ਼ ਦੀ ਰਾਜਧਾਨੀ ਦਿੱਲੀ 'ਚ ਪਰਾਲੀ ਸਾੜਨ ਨਾਲ ਫੈਲ ਰਹੇ ਪ੍ਰਦੂਸ਼ਣ 'ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਖਤੀ ਕੀਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਪੁੱਛਿਆ ਕਿ ਪਰਾਲੀ ਸਾੜਨ ਦਾ ਜੁਰਮਾਨਾ ਹੱਜੇ ਤੱਕ ਕਿੰਨੇ ਕਿਸਾਨਾਂ ਨੇ ਜਮ੍ਹਾ ਕਰਵਾਇਆ ਹੈ? ਇਸ ਦੀ ਰਿਪੋਰਟ ਵੀ ਅਗਲੀ ਸੁਣਵਾਈ ਦੋਰਾਨ ਸਰਕਾਰ ਨੂੰ ਅਦਾਲਤ ਵਿੱਚ ਦੇਣੀ ਪਵੇਗੀ। ਪੰਜਾਬ ਦੇ ਅਟਾਰਨੀ ਜਨਰਲ ਨੇ ਅਦਾਲਤ ਨੂੰ ਦਸਿਆ ਕਿ ਅਸੀਂ ਪਰਾਲੀ ਸਾੜਨ 'ਤੇ 1000 ਐਫਆਈਆਰ ਦਰਜ ਕਰ ਚੁੱਕੇ ਹਾਂ ਅਤੇ 2 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਕਈ ਕਿਸਾਨਾਂ ਦੇ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਦਰਜ਼ ਕੀਤੀਆਂ ਗਈਆਂ ਹਨ। ਅਟਾਰਨੀ ਜਨਰਲ ਨੇ ਕਿਹਾ ਕਿ ਅਸੀਂ ਪਰਾਲੀ ਨੂੰ ਅੱਗ ਬੁਝਾ ਰਹੇ ਹਾਂ, ਪਰ ਲੋਕ ਇਸ ਦਾ ਵਿਰੋਧ ਕਰਨ ਲਈ ਸੜਕਾਂ 'ਤੇ ਉਤਰ ਰਹੇ ਹਨ। ਅਸੀਂ ਅੱਧੀ ਰਾਤ ਨੂੰ ਵੀ ਅੱਗ ਬੁਝਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਗਲੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਸਖ਼ਤ ਕਦਮ ਚੁੱਕੇ ਜਾਣਗੇ। ਪੱਖ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਲਈ ਤੈਅ ਕੀਤੀ ਹੈ। 

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਚਾਹੁੰਦੀ ਹੈ ਸੁਪਰੀਮ ਕੋਰਟ

ਪੰਜਾਬ ਪੁਲਿਸ ਦੀ ਸਖ਼ਤੀ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਉਣ ਲੱਗੀ ਹੈ। ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਅਨੁਸਾਰ, ਸੋਮਵਾਰ ਨੂੰ ਰਾਜ ਵਿੱਚ ਪਰਾਲੀ ਸਾੜਨ ਦੇ 634 ਮਾਮਲੇ ਸਾਹਮਣੇ ਆਏ। ਇਹ ਪਿਛਲੇ ਕੁਝ ਦਿਨਾਂ ਵਿੱਚ ਸਭ ਤੋਂ ਘੱਟ ਹੈ। ਜਿੱਥੇ ਸ਼ਨੀਵਾਰ ਨੂੰ ਪਰਾਲੀ ਸਾੜਨ ਦੇ 637 ਮਾਮਲੇ ਸਾਹਮਣੇ ਆਏ, ਉੱਥੇ ਐਤਵਾਰ ਨੂੰ 740 ਮਾਮਲੇ ਸਾਹਮਣੇ ਆਏ। ਸਿਰਫ਼ ਤਿੰਨ ਦਿਨਾਂ ਵਿੱਚ ਪੰਜਾਬ ਵਿੱਚ ਕਰੀਬ 29 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਸੁਪਰੀਮ ਕੋਰਟ ਅਤੇ ਐਨਜੀਟੀ ਦੋਵੇਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਚਾਹੁੰਦੇ ਹਨ। ਜਿਸ ਵਿੱਚ ਪੰਜਾਬ ਸਰਕਾਰ ਫੇਲ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀਆਂ ਕੁੱਲ 1085 ਟੀਮਾਂ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਇੱਕ ਪਾਸੇ ਜਿੱਥੇ ਕਿਸਾਨਾਂ ਨੂੰ ਮਨਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਸੋਮਵਾਰ ਨੂੰ ਪੂਰੇ ਪੰਜਾਬ-ਹਰਿਆਣਾ ਦੇ ਜ਼ਿਲ੍ਹਿਆਂ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ

Tags :