ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਨੂੰ ਲੈ ਕੇ ਜੈਪੁਰ ਵਿੱਚ ਵਧਿਆ ਤਣਾਅ, ਰਾਜਪੂਤ ਜਥੇਬੰਦੀਆਂ ਨੇ ਦਿੱਤਾ ਬੰਦ ਦਾ ਸੱਦਾ

ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਮੰਗਲਵਾਰ ਨੂੰ ਜੈਪੁਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਕਤਲ ਕਾਰਨ ਪੂਰੇ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਹੈ। ਰਾਜਪੂਤ ਭਾਈਚਾਰੇ ਦੇ ਸੰਗਠਨਾਂ ਨੇ ਅੱਜ ਜੈਪੁਰ ਬੰਦ ਦਾ ਸੱਦਾ ਦਿੱਤਾ ਹੈ।

Share:

ਮੰਗਲਵਾਰ ਨੂੰ ਜੈਪੁਰ ਵਿੱਚ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਣਪਛਾਤੇ ਹਮਲਾਵਰਾਂ ਨੇ ਸ਼ਿਆਮਨਗਰ ਇਲਾਕੇ ਵਿਚ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਨੂੰ ਗੋਲੀ ਮਾਰ ਦਿੱਤੀ। ਇਸ ਦੌਰਾਨ ਗੋਗਾਮੇੜੀ ਦੀ ਹੱਤਿਆ ਤੋਂ ਨਾਰਾਜ਼ ਰਾਜਪੂਤ ਭਾਈਚਾਰੇ ਦੇ ਸੰਗਠਨਾਂ ਨੇ ਅੱਜ ਬੁੱਧਵਾਰ ਨੂੰ ਜੈਪੁਰ ਬੰਦ ਦਾ ਸੱਦਾ ਦਿੱਤਾ ਹੈ। ਮੰਗਲਵਾਰ ਰਾਤ ਨੂੰ ਕਈ ਸੰਗਠਨ ਰਾਜਧਾਨੀ ਜੈਪੁਰ ਦੀਆਂ ਸੜਕਾਂ 'ਤੇ ਉਤਰ ਆਏ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਗੋਗਾਮੇੜੀ ਦੇ ਕਤਲ ਖ਼ਿਲਾਫ਼ ਰੋਸ ਪ੍ਰਗਟ ਕੀਤਾ।

 

ਕਾਤਲਾਂ ਨੂੰ ਫੜਨ ਲਈ ਕੀਤੀ ਜਾ ਰਹੀ ਬਹੁ-ਪੱਧਰੀ ਕਾਰਵਾਈ

ਰਾਜਸਥਾਨ ਦੇ ਡੀਜੀਪੀ ਨੇ ਗੋਗਾਮੇੜੀ ਦੇ ਕਤਲ ਨੂੰ ਲੈ ਕੇ ਪੁਲਿਸ ਵਿਭਾਗ ਨੂੰ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਖੁਦ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰਾਜਸਥਾਨ ਪੁਲਿਸ ਕਾਤਲਾਂ ਨੂੰ ਫੜਨ ਲਈ ਬਹੁ-ਪੱਧਰੀ ਕਾਰਵਾਈ ਕਰ ਰਹੀ ਹੈ। ਜੈਪੁਰ 'ਚ ਕਤਲ ਦੇ ਵਿਰੋਧ 'ਚ ਰਾਜਪੂਤ ਭਾਈਚਾਰੇ ਦੇ ਲੋਕ ਧਰਨੇ 'ਤੇ ਬੈਠੇ ਹਨ।

 

ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ

ਐਤਵਾਰ (3 ਦਸੰਬਰ) ਨੂੰ ਰਾਜਸਥਾਨ ਚੋਣਾਂ ਜਿੱਤ ਕੇ ਸਰਕਾਰ ਬਣਾਉਣ ਜਾ ਰਹੀ ਭਾਜਪਾ ਦੇ ਆਗੂਆਂ ਨੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਥੇ ਹੀ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਨੇ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ

Tags :