ਲਖਨਊ ਵਿਖੇ ਹਸਪਤਾਲ 'ਚ ਭਿਆਨਕ ਅੱਗ, ਯੋਗੀ ਨੇ ਲਿਆ ਸਖਤ ਨੋਟਿਸ, Deputy CM ਖੁਦ ਮੌਕੇ 'ਤੇ ਪੁੱਜੇ 

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ਦਾ ਨੋਟਿਸ ਲਿਆ ਅਤੇ ਅਧਿਕਾਰੀਆਂ ਤੋਂ ਫੋਨ 'ਤੇ ਪੂਰੀ ਘਟਨਾ ਬਾਰੇ ਪੁੱਛਗਿੱਛ ਕੀਤੀ। ਇਸ ਦੌਰਾਨ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਫਾਇਰ ਬ੍ਰਿਗੇਡ ਦੀ ਟੀਮ ਵੀ ਉੱਥੇ ਮੌਜੂਦ ਸੀ।

Courtesy: ਲਖਨਊ ਹਸਪਤਾਲ 'ਚ ਭਿਆਨਕ ਅੱਗ ਲੱਗੀ

Share:

ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਵੱਡੀ ਖ਼ਬਰ ਆਈ ਹੈ। ਇੱਥੇ ਲੋਕਬੰਧੂ ਹਸਪਤਾਲ ਵਿੱਚ ਅੱਗ ਲੱਗ ਗਈ, ਜਿਸਤੋਂ ਬਾਅਦ ਹਰ ਪਾਸੇ ਧੂੰਆਂ ਫੈਲ ਗਿਆ। ਅੱਗ ਦੂਜੀ ਮੰਜ਼ਿਲ 'ਤੇ ਲੱਗੀ। ਡੀਸੀਪੀ ਸਾਊਥ ਅਤੇ ਡੀਸੀਪੀ ਈਸਟ ਸਮੇਤ ਕਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।

ਸੀਐਮ ਯੋਗੀ ਨੇ ਲਿਆ ਨੋਟਿਸ

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ਦਾ ਨੋਟਿਸ ਲਿਆ ਅਤੇ ਅਧਿਕਾਰੀਆਂ ਤੋਂ ਫੋਨ 'ਤੇ ਪੂਰੀ ਘਟਨਾ ਬਾਰੇ ਪੁੱਛਗਿੱਛ ਕੀਤੀ। ਇਸ ਦੌਰਾਨ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਫਾਇਰ ਬ੍ਰਿਗੇਡ ਦੀ ਟੀਮ ਵੀ ਉੱਥੇ ਮੌਜੂਦ ਸੀ। ਇਹ ਵੀ ਖ਼ਬਰਾਂ ਆਈਆਂ ਕਿ ਗੰਭੀਰ ਮਰੀਜ਼ਾਂ ਨੂੰ ਮੌਕੇ 'ਤੇ ਹੀ ਕਿਸੇ ਹੋਰ ਕੇਂਦਰ ਵਿੱਚ ਲਿਜਾਇਆ ਜਾਵੇਗਾ। ਇਸ ਵੇਲੇ ਜਾਨ ਜਾਂ ਮਾਲ ਨੂੰ ਕੋਈ ਖ਼ਤਰਾ ਨਹੀਂ ਹੈ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਬੁਝਾ ਦਿੱਤੀ ਗਈ ਹੈ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਦਾਖਲ ਮਰੀਜ਼ਾਂ ਨੂੰ ਸ਼ਿਫਟ ਕਰ ਦਿੱਤਾ ਗਿਆ ਹੈ। ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਮਾਮਲੇ ਵਿੱਚ ਡੀਸੀਪੀ ਸਾਊਥ ਨਿਪੁਣ ਅਗਰਵਾਲ ਨੇ ਕਿਹਾ ਕਿ ਅੱਜ ਰਾਤ ਲਗਭਗ 10 ਵਜੇ, ਕ੍ਰਿਸ਼ਨਨਗਰ ਪੁਲਿਸ ਸਟੇਸ਼ਨ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਲੋਕਬੰਧੂ ਹਸਪਤਾਲ ਵਿੱਚ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਗਈ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ। ਲੋਕਾਂ ਨੂੰ ਬਚਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਪੁੱਜੇ

ਸੂਬੇ ਦੇ ਉਪ ਮੁੱਖ ਮੰਤਤਰੀ ਬ੍ਰਿਜੇਸ਼ ਪਾਠਕ ਖੁਦ ਆਪਣੇ ਸਾਰੇ ਪ੍ਰੋਗ੍ਰਾਮ ਛੱਡ ਕੇ ਲੋਕਬੰਧੂ ਹਸਪਤਾਲ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਬ੍ਰਿਜੇਸ਼ ਪਾਠਕ ਨੇ ਕਿਹਾ, 'ਗਰਾਊਂਡ ਫਲੋਰ 'ਤੇ ਧੂੰਆਂ ਦੇਖਿਆ ਗਿਆ ਸੀ।' ਹਸਪਤਾਲ ਦੇ ਸਟਾਫ਼ ਨੇ ਤੁਰੰਤ ਮਰੀਜ਼ਾਂ ਨੂੰ ਸ਼ਿਫਟ ਕਰਨਾ ਸ਼ੁਰੂ ਕਰ ਦਿੱਤਾ। ਲਗਭਗ 200 ਮਰੀਜ਼ਾਂ ਨੂੰ ਸ਼ਿਫਟ ਕੀਤਾ ਗਿਆ ਹੈ। ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਕੇਜੀਐਮਯੂ ਭੇਜਿਆ ਗਿਆ ਹੈ। ਕੁਝ ਨੂੰ ਸਿਵਲ ਹਸਪਤਾਲ ਵੀ ਭੇਜਿਆ ਗਿਆ ਹੈ। ਇਸ ਵੇਲੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਅੱਗ ਬੁਝਾਊ ਦਸਤੇ ਇਮਾਰਤ ਦੇ ਅੰਦਰ ਹਨ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਾਰੇ ਮਰੀਜ਼ ਸੁਰੱਖਿਅਤ ਹਨ। 2-3 ਗੰਭੀਰ ਮਰੀਜ਼ਾਂ ਨੂੰ ਕੇਜੀਐਮਯੂ ਦੇ ਆਈਸੀਯੂ ਵਾਰਡ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ