ਭਿਆਨਕ ਸੜਕ ਹਾਦਸਾ - 6 ਪੁਲਿਸ ਮੁਲਾਜ਼ਮਾਂ ਦੀ ਮੌਤ

ਕਾਰ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ। ਚੋਣ ਡਿਊਟੀ ਲਈ ਇੱਕ ਥਾਂ ਤੋਂ ਦੂਜੀ ਥਾਂ ਜਾ ਰਹੇ ਸੀ ਮੁਲਾਜ਼ਮ।

Share:

ਭਿਆਨਕ ਸੜਕ ਹਾਦਸੇ ਨੇ 6 ਪੁਲਿਸ ਮੁਲਾਜ਼ਮਾਂ ਦੀ ਜਾਨ ਲੈ ਲਈ। ਹਾਦਸਾ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸੁਜਾਨਗੜ੍ਹ ਥਾਣਾ ਖੇਤਰ ਵਿੱਚ ਹੋਇਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੋਰਚਰੀ ’ਚ ਰਖਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮ੍ਰਿਤਕਾਂ ਦੇ ਘਰਾਂ ‘ਚ ਮਾਤਮ ਛਾ ਗਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਹਾਦਸੇ ਦਾ ਸ਼ਿਕਾਰ ਹੋਏ ਪੁਲਿਸ ਮੁਲਾਜ਼ਮ ਚੋਣ ਡਿਊਟੀ ਲਈ ਨਾਗੌਰ ਤੋਂ ਝੁੰਝਨੂ ਜਾ ਰਹੇ ਸਨ। ਇਸ ਦੌਰਾਨ ਰਸਤੇ ‘ਚ ਉਸ ਦਾ ਹਾਦਸੇ ਦਾ ਸ਼ਿਕਾਰ ਹੋ ਗਿਆ।
 
 
ਨੈਸ਼ਨਲ ਹਾਈਵੇ ਉਪਰ ਹਾਦਸਾ 
 
ਇਹ ਹਾਦਸਾ ਸੁਜਾਨਗੜ੍ਹ ਦੇ ਸਦਰ ਥਾਣਾ ਖੇਤਰ ਦੇ ਕਨੂਟਾ ਪਿੰਡ ਨੇੜੇ ਨੈਸ਼ਨਲ ਹਾਈਵੇਅ ਨੰਬਰ 58 ‘ਤੇ  ਵਾਪਰਿਆ। ਟਰੱਕ ਅਤੇ ਜ਼ਾਈਲੋ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਕਾਰ ਵਿੱਚ ਸੱਤ ਪੁਲਿਸ ਮੁਲਾਜ਼ਮ ਸਵਾਰ ਸਨ। ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਪੁਲਿਸ ਮੁਲਾਜ਼ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਾਰੇ ਗਏ ਪੁਲਿਸ ਕਰਮਚਾਰੀਆਂ ‘ਚ ਚਾਰ ਖਿੰਵਸਰ ਪੁਲਿਸ ਸਟੇਸ਼ਨ ਅਤੇ ਇਕ ਨਾਗੌਰ ਜ਼ਿਲੇ ਦੇ ਜੈਲ ਪੁਲਿਸ ਸਟੇਸ਼ਨ ਦਾ ਸੀ। ਇਲਾਜ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਦੋਵਾਂ ਵਾਹਨਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ। ਹਾਦਸੇ ਵਿੱਚ ਇੱਕ ਪੁਲਿਸ ਕਾਂਸਟੇਬਲ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਉਸ ਦਾ ਸਥਾਨਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਪਰ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ