ਧਾਰਾ 370 ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਦਾਲਤ ਦੇ ਫੈਸਲੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਿਆਨ ਸਾਮਣੇ ਆਇਆ। ਪੀਐਮ ਨੇ ਜੰਮੂ-ਕਸ਼ਮੀਰ ਤੇ ਇੱਥੋਂ ਦੇ ਲੋਕਾਂ ਨੂੰ ਲੈ ਕੇ ਵੱਡੀ ਗੱਲ ਆਖੀ। 

Share:

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਬੈਂਚ ਨੇ ਸਰਬਸੰਮਤੀ ਨਾਲ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਹਟਾਉਣ ਨੂੰ ਜਾਇਜ਼ ਕਰਾਰ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੂੰ 5 ਅਗਸਤ 2019 ਨੂੰ ਭਾਰਤ ਦੀ ਸੰਸਦ ਨੇ ਸੰਵਿਧਾਨਕ ਤੌਰ 'ਤੇ ਮਨਜ਼ੂਰੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ਅਟੱਲ ਰਹੇਗੀ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਤਰੱਕੀ ਦਾ ਫਲ ਸਿਰਫ਼ ਜੰਮੂ-ਕਸ਼ਮੀਰ ਦੇ ਲੋਕਾਂ ਤੱਕ ਹੀ ਨਾ ਪਹੁੰਚੇ ਸਗੋਂ ਇਸ ਦਾ ਲਾਭ ਉਨ੍ਹਾਂ ਹਾਸ਼ੀਏ 'ਤੇ ਬੈਠੇ ਲੋਕਾਂ ਤੱਕ ਵੀ ਪਹੁੰਚੇ ਜਿਨ੍ਹਾਂ ਨੂੰ ਧਾਰਾ 370 ਕਾਰਨ ਬਹੁਤ ਨੁਕਸਾਨ ਝੱਲਣਾ ਪਿਆ।

ਜੰਮੂ-ਕਸ਼ਮੀਰ ਦੀ ਕੋਈ ਵੱਖਰੀ ਪ੍ਰਭੂਸੱਤਾ ਨਹੀਂ 

5 ਅਗਸਤ 2019 ਨੂੰ ਕੇਂਦਰ ਦੀ ਭਾਜਪਾ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਬੇਅਸਰ ਕਰਦੇ ਹੋਏ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਪਣਾ ਫੈਸਲਾ ਦਿੰਦੇ ਹੋਏ ਕਿਹਾ ਕਿ ਧਾਰਾ 370 ਇੱਕ ਅਸਥਾਈ ਵਿਵਸਥਾ ਸੀ ਅਤੇ ਰਾਸ਼ਟਰਪਤੀ ਕੋਲ ਇਸਨੂੰ ਹਟਾਉਣ ਦਾ ਅਧਿਕਾਰ ਸੀ। ਅਦਾਲਤ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਹੋਰ ਰਾਜਾਂ ਤੋਂ ਵੱਖਰੀ ਕੋਈ ਪ੍ਰਭੂਸੱਤਾ ਨਹੀਂ ਹੈ।

ਇਹ ਵੀ ਪੜ੍ਹੋ