Budget Session: ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਹੋਵੇਗਾ ਸ਼ੁਰੂ

ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਇਹ ਆਖਰੀ ਬਜਟ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਦੌਪਦੀ ਮੁਰਮੂ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ।

Share:

Budget Session: ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 8 ਫਰਵਰੀ ਤੱਕ ਚੱਲੇਗਾ। ਸੂਤਰਾਂ ਮੁਤਾਬਕ 1 ਫਰਵਰੀ ਨੂੰ ਆਮ ਬਜਟ ਵੀ ਪੇਸ਼ ਕੀਤਾ ਜਾਵੇਗਾ। ਇਹ ਅੰਤਰਿਮ ਬਜਟ ਹੋਵੇਗਾ। ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਇਹ ਆਖਰੀ ਬਜਟ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਦੌਪਦੀ ਮੁਰਮੂ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਇਹ ਵੀ ਦੱਸਿਆ ਗਿਆ ਕਿ ਅੰਤਰਿਮ ਬਜਟ ਵਿੱਚ ਕਿਸਾਨਾਂ ਲਈ ਪ੍ਰਧਾਨ ਕਿਸਾਨ ਸਨਮਾਨ ਨਿਧੀ ਨੂੰ ਦੁੱਗਣਾ ਕਰਨ ਦੀ ਤਜਵੀਜ਼ ਹੋ ਸਕਦੀ ਹੈ। ਔਰਤਾਂ ਨੂੰ ਲੈ ਕੇ ਕੁਝ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਹਾਲਾਂਕਿ ਸਭ ਦੀਆਂ ਨਜ਼ਰਾਂ ਇਸ ਸੈਸ਼ਨ 'ਤੇ ਹੋਣਗੀਆਂ, ਕਿਉਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ਆ ਰਿਹਾ ਹੈ।

140 ਤੋਂ ਵੱਧ ਸੰਸਦ ਮੈਂਬਰਾਂ ਨੂੰ ਕੀਤਾ ਸੀ ਸਸਪੈਂਡ 

ਸਰਦ ਰੁੱਤ ਸੈਸ਼ਨ ਵਿੱਚ ਸੰਸਦ ਦੇ ਦੋਵਾਂ ਸਦਨਾਂ ਤੋਂ 140 ਤੋਂ ਵੱਧ ਸੰਸਦ ਮੈਂਬਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਦੋਵਾਂ ਸਦਨਾਂ ਦੇ ਸੰਸਦ ਮੈਂਬਰਾਂ ਨੂੰ ਅਨੁਸ਼ਾਸਨੀ ਕਾਰਵਾਈ ਦੇ ਹਿੱਸੇ ਵਜੋਂ ਮੁਅੱਤਲ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਵਿਰੋਧੀ ਪਾਰਟੀਆਂ ਨੇ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਹੰਗਾਮਾ ਕੀਤਾ ਅਤੇ ਸੰਸਦ ਭਵਨ ਤੱਕ ਰੋਸ ਮਾਰਚ ਵੀ ਕੱਢਿਆ ਸੀ।

ਇਹ ਵੀ ਪੜ੍ਹੋ