ਕੇਂਦਰ ਸਰਕਾਰ ਨੇ 22 ਜਨਵਰੀ ਨੂੰ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਐਲਾਨ

ਲੋਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਸਾਰੇ ਕੇਂਦਰੀ ਦਫਤਰ ਅੱਧੇ ਦਿਨ ਲਈ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਕਾਬਿਲੇ ਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਰਾਜਾਂ ਅਤੇ ਕਈ ਸਕੂਲਾਂ ਵਿੱਚ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ।

Share:

ਅਯੁੱਧਿਆ ਵਿੱਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਤਿਆਰਿਆਂ ਅੰਤਿਮ ਦੌਰ ਵਿੱਚ ਹਨ। ਹੁਣ ਇਸ ਪ੍ਰੋਗਰਾਮ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ 22 ਜਨਵਰੀ ਨੂੰ ਆਪਣੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਉਤਸਾਹ ਨੂੰ ਦੇਖਦੇ ਹੋਏ ਸਾਰੇ ਕੇਂਦਰੀ ਦਫਤਰ ਅੱਧੇ ਦਿਨ ਲਈ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਕਾਬਿਲੇ ਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਰਾਜਾਂ ਅਤੇ ਕਈ ਸਕੂਲਾਂ ਵਿੱਚ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਪੀਐੱਮ ਕਰਨੇਗੇ ਪੂਜਾ

ਦੱਸ ਦਈਏ ਕਿ ਰਾਮ ਮੰਦਰ ਦੀ ਪਵਿੱਤਰ ਰਸਮ 22 ਜਨਵਰੀ ਨੂੰ ਹੈ। ਇਸ ਦਿਨ ਪੀਐੱਮ ਨਰਿੰਦਰ ਮੋਦੀ ਰਾਮ ਲੱਲਾ ਦੀ ਪੂਜਾ ਕਰਨਗੇ ਅਤੇ ਇਸ ਤੋਂ ਪਹਿਲਾਂ ਹੀ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ। ਸੱਤ ਦਿਨਾਂ ਤੱਕ ਚੱਲਣ ਵਾਲੀਆਂ ਇਨ੍ਹਾਂ ਰਸਮਾਂ ਦਾ ਅੱਜ ਤੀਜਾ ਦਿਨ ਹੈ। ਧਾਰਮਿਕ ਸ਼ਹਿਰ ਅਯੁੱਧਿਆ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਤਿਆਰ ਹੈ। ਰਾਮਲਲਾ ਦੀ ਮੂਰਤੀ ਨੂੰ ਪਾਵਨ ਅਸਥਾਨ 'ਚ ਸਥਾਪਿਤ ਕੀਤਾ ਜਾਵੇਗਾ। ਰਾਮਲਲਾ ਦੀ ਮੂਰਤੀ ਬੁੱਧਵਾਰ ਦੀ ਰਾਤ ਨੂੰ ਅਯੁੱਧਿਆ ਦੇ ਵਿਸ਼ਾਲ ਰਾਮ ਮੰਦਰ ਦੇ ਪਾਵਨ ਅਸਥਾਨ ਵਿੱਚ ਲਿਆਂਦੀ ਜਾ ਚੁੱਕੀ ਹੈ। ਸ਼੍ਰੀ ਰਾਮ ਮੰਦਰ ਨਿਰਮਾਣ ਸਮਿਤੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ ਨੇ ਦੱਸਿਆ ਕਿ ਪਵਿੱਤਰ ਅਸਥਾਨ 'ਚ ਵਿਸ਼ੇਸ਼ ਪੂਜਾ ਕਰਵਾਈ ਗਈ ਹੈ। ਅੱਜ ਪਵਿੱਤਰ ਅਸਥਾਨ 'ਚ ਮੂਰਤੀ ਸਥਾਪਿਤ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ