Haryana ਦੀ ਸਿਆਸਤ 'ਚ ਹਲਚਲ, ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਲੜ ਸਕਦੇ ਹਨ ਲੋਕਸਭਾ ਚੋਣਾਂ

ਹਰਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਨਵੇਂ ਮੁੱਖ ਮੰਤਰੀ ਅੱਜ ਹੀ ਹਰਿਆਣਾ ਵਿੱਚ ਸਹੁੰ ਚੁੱਕਣਗੇ।

Share:

ਚੰਡੀਗੜ੍ਹ। ਹਰਿਆਣਾ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਖੱਟਰ ਨੂੰ ਕਰਨਾਲ ਤੋਂ ਲੋਕ ਸਭਾ ਚੋਣ ਲੜਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਨਵੇਂ ਨਾਵਾਂ ਵਿਚਾਲੇ ਨਾਇਬ ਸੈਣੀ ਅਤੇ ਸੰਜੇ ਭਾਟੀਆ ਚਰਚਾ ਵਿੱਚ ਹਨ।

ਹਰਿਆਣਾ ਦੀ ਭਾਜਪਾ ਸਰਕਾਰ ਦੀ ਕੈਬਨਿਟ ਅੱਜ ਸਮੂਹਿਕ ਤੌਰ 'ਤੇ ਅਸਤੀਫ਼ਾ ਦੇ ਸਕਦੀ ਹੈ। ਇਸ ਤੋਂ ਬਾਅਦ ਹਰਿਆਣਾ ਸਰਕਾਰ ਦੀ ਕੈਬਨਿਟ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਜਾਵੇਗਾ। ਜਨਨਾਇਕ ਜਨਤਾ ਪਾਰਟੀ ਨੂੰ ਮੰਤਰੀ ਮੰਡਲ ਤੋਂ ਵੱਖ ਕਰਨ ਦੀ ਰਣਨੀਤੀ ਬਣਾਈ ਗਈ ਹੈ। ਇਸ ਦਾ ਮਤਲਬ ਹੈ ਕਿ ਹੁਣ ਹਰਿਆਣਾ 'ਚ ਭਾਜਪਾ ਅਤੇ ਜੇਜੇਪੀ ਵਿਚਾਲੇ ਕੋਈ ਗਠਜੋੜ ਨਹੀਂ ਹੋਵੇਗਾ। ਜੇਜੇਪੀ ਨੂੰ ਨਵੀਂ ਕੈਬਨਿਟ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।

ਹਰਿਆਣਾ 'ਚ ਸਿਰਫ ਗੈਰ ਜਾਟ ਬਣੇਗਾ ਮੁੱਖ ਮੰਤਰੀ 

ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ 'ਚ ਸਿਰਫ਼ ਗੈਰ-ਜਾਟ ਹੀ ਮੁੱਖ ਮੰਤਰੀ ਬਣੇਗਾ। ਹਰਿਆਣਾ ਵਿੱਚ ਭਾਜਪਾ ਅਤੇ ਜੇਜੇਪੀ ਦਾ ਗਠਜੋੜ ਟੁੱਟ ਜਾਵੇਗਾ। ਹਰਿਆਣਾ ਵਿੱਚ ਨਵੀਂ ਕੈਬਨਿਟ ਦਾ ਗਠਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ