Arvind Kejriwal Arrest: ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਰਿਮਾਂਡ

Arvind Kejriwal Arrest: ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਰੌਜ਼ ਐਵੇਨਿਊ ਅਦਾਲਤ ਵਿੱਚ ਲਿਆਂਦਾ ਗਿਆ। ਅਦਾਲਤ ਵਿੱਚ ਜਾਂਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਇੱਕ ਸਿਆਸੀ ਸਾਜ਼ਿਸ਼ ਹੈ ਅਤੇ ਲੋਕ ਇਸ ਦਾ ਜਵਾਬ ਦੇਣਗੇ।

Share:

Arvind Kejriwal Arrest: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਰੌਜ਼ ਐਵੇਨਿਊ ਅਦਾਲਤ ਵਿੱਚ ਲਿਆਂਦਾ ਗਿਆ। ਅਦਾਲਤ ਵਿੱਚ ਜਾਂਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਇੱਕ ਸਿਆਸੀ ਸਾਜ਼ਿਸ਼ ਹੈ ਅਤੇ ਲੋਕ ਇਸ ਦਾ ਜਵਾਬ ਦੇਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਰਾਉਸ ਐਵੇਨਿਊ ਕੋਰਟ ਪਹੁੰਚੀ। ਈਡੀ ਨੇ ਅੱਜ ਅਦਾਲਤ ਤੋਂ ਅਰਵਿੰਦ ਕੇਜਰੀਵਾਲ ਦਾ 7 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ 1 ਅਪ੍ਰੈਲ ਤੱਕ ਕੇਜਰੀਵਾਲ ਦਾ ਰਿਮਾਂਡ ਵੱਧਾ ਦਿੱਤਾ ਹੈ। 

ਕੇਜਰੀਵਾਲ ਨੇ ਅਦਾਲਤ ਵਿੱਚ ਦੋਸ਼ ਲਾਇਆ ਕਿ ਈਡੀ ਦਾ ਉਦੇਸ਼ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਹੈ। ਕੇਜਰੀਵਾਲ ਨੇ ਕਿਹਾ ਕਿ ਇਹ ਮਾਮਲਾ ਦੋ ਸਾਲਾਂ ਤੋਂ ਚੱਲ ਰਿਹਾ ਹੈ। CBI ਨੇ ਅਗਸਤ 2022 ਵਿੱਚ ਕੇਸ ਦਰਜ ਕੀਤਾ ਸੀ। ਫਿਰ ECIR ਦਾਇਰ ਕੀਤਾ ਗਿਆ ਸੀ। ਮੈਨੂੰ ਗ੍ਰਿਫਤਾਰ ਕੀਤਾ ਗਿਆ ਹੈ, ਨਾ ਤਾਂ ਕਿਸੇ ਅਦਾਲਤ ਨੇ ਮੈਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਨਾ ਹੀ ਕੋਈ ਦੋਸ਼ ਆਇਦ ਕੀਤੇ ਹਨ। ਈਡੀ ਨੇ ਲਗਭਗ 25,000 ਪੰਨਿਆਂ ਦਾ ਕੇਸ ਦਰਜ ਕੀਤਾ ਹੈ ਅਤੇ ਕਈ ਗਵਾਹ ਲਏ ਹਨ।

ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ

ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ (PIL) ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਨਿਆਂਇਕ ਦਖਲ ਦੀ ਕੋਈ ਗੁੰਜਾਇਸ਼ ਨਹੀਂ ਹੈ। ਨਾਲ ਹੀ ਈਡੀ ਨੇ ਕੇ ਕਵਿਤਾ ਅਤੇ ਅਰਵਿੰਦ ਕੇਜਰੀਵਾਲ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਵੀ ਕੀਤੀ ਹੈ। ਕੇ. ਕਵਿਤਾ ਅਤੇ ਕੇਜਰੀਵਾਲ ਨੂੰ ਆਹਮੋ-ਸਾਹਮਣੇ ਬਿਠਾ ਕੇ ਈਡੀ ਨੇ ਸਾਊਥ ਲਾਬੀ ਵੱਲੋਂ ਦਿੱਤੇ ਪੈਸੇ ਦੀ ਮਨਜ਼ੂਰੀ 'ਤੇ ਸਵਾਲ ਪੁੱਛੇ। ਸੂਤਰਾਂ ਮੁਤਾਬਕ ਗੋਆ 'ਚ ਹਵਾਲਾ ਰਾਹੀਂ ਕੀਤੇ ਗਏ ਪੈਸਿਆਂ ਦੇ ਲੈਣ-ਦੇਣ ਬਾਰੇ ਵੀ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ