Kejriwal on ED Remand: ਅਦਾਲਤ ਨੇ ਕੇਜਰੀਵਾਲ ਨੂੰ 6 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਹੁਣ ED ਕਰੇਗੀ ਪੁੱਛਗਿੱਛ

Kejriwal on ED Remand: ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 6 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਵੀਰਵਾਰ ਨੂੰ ਈਡੀ ਨੇ ਕੇਜਰੀਵਾਲ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Share:

Kejriwal on ED Remand: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਜ਼ ਐਵੇਨਿਊ ਅਦਾਲਤ ਨੇ 6 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉਸ ਨੂੰ ਵੀਰਵਾਰ ਰਾਤ ਦਿੱਲੀ ਸ਼ਰਾਬ ਘੁਟਾਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ 'ਆਪ' ਭਾਰਤੀ ਜਨਤਾ ਪਾਰਟੀ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਕਰ ਰਹੀ ਹੈ। ਦਿੱਲੀ ਸਰਕਾਰ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਆਮ ਆਦਮੀ ਪਾਰਟੀ ਦੇ ਦੋ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਸ਼ਰਾਬ ਘੁਟਾਲੇ ਵਿੱਚ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹਨ। ਸਿਸੋਦੀਆ ਨੂੰ ਸੀਬੀਆਈ ਨੇ ਕਈ ਦੌਰ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਜਦੋਂ ਕਿ 5 ਅਕਤੂਬਰ ਨੂੰ ਈਡੀ ਨੇ ਇਸੇ ਮਾਮਲੇ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ