ਸਾਹਮਣੇ ਆਈ ਲੋਕਸਭਾ ਚੋਣਾਂ ਦੇ ਐਲਾਨ ਦੀ ਤਰੀਕ, ਬੀਜੇਪੀ ਹਾਰੀ ਹੋਈ ਸੀਟਾਂ ਦੇ ਲਈ ਕਰ ਰਹੀ ਮੇਗਾ ਪਲਾਨ 

Lok Sabha Election 2024: ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦ ਕੀਤਾ ਜਾ ਸਕਦਾ ਹੈ। ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਚੋਣਾਂ 7 ਤੋਂ 8 ਪੜਾਵਾਂ 'ਚ ਕਰਵਾਈਆਂ ਜਾ ਸਕਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮੀਟਿੰਗ ਤੋਂ ਬਾਅਦ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।

Share:

Lok Sabha Election 2024: ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੂਤਰਾਂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 15 ਮਾਰਚ ਨੂੰ ਲੋਕ ਸਭਾ ਚੋਣਾਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ 7 ਤੋਂ 8 ਪੜਾਵਾਂ 'ਚ ਕਰਵਾਈਆਂ ਜਾ ਸਕਦੀਆਂ ਹਨ। ਲੋਕ ਸਭਾ ਚੋਣਾਂ ਦਾ ਪਹਿਲਾ ਪੜਾਅ ਅਪ੍ਰੈਲ ਦੇ ਪਹਿਲੇ ਹਫਤੇ ਦੇ ਅੰਤ 'ਚ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

ਇਸ ਦੌਰਾਨ ਖ਼ਬਰ ਹੈ ਕਿ ਭਾਜਪਾ ਨੇ ਸਾਲ 2019 'ਚ ਹਾਰੀਆਂ 100 ਸੀਟਾਂ ਜਿੱਤਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ 28 ਜਾਂ 29 ਫਰਵਰੀ ਨੂੰ ਹੋਣੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮੀਟਿੰਗ ਤੋਂ ਬਾਅਦ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।

ਪਹਿਲੀ ਸੂਚੀ ਵਿੱਚ 100 ਉਮੀਦਵਾਰਾਂ ਦਾ ਐਲਾਨ ਸੰਭਵ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੀ ਪਹਿਲੀ ਸੂਚੀ 'ਚ ਕਰੀਬ 100 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਪੀਐਮ ਮੋਦੀ ਇਸ ਸੂਚੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ਦਾ ਐਲਾਨ ਕਰ ਸਕਦੇ ਹਨ। ਇਸ ਸੂਚੀ 'ਚ ਭਾਜਪਾ 2019 ਦੀਆਂ ਲੋਕ ਸਭਾ ਚੋਣਾਂ 'ਚ ਹਾਰੀਆਂ ਕੁਝ ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕਰ ਸਕਦੀ ਹੈ।

ਇਹ ਵੀ ਪੜ੍ਹੋ