ਅੰਗੇਰਜ਼ਾਂ ਵੇਲੇ ਬਣੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਟੀਬੀ ਹਸਪਤਾਲ ਦੀ ਮਾੜੀ ਹਾਲਤ ਦਾ ਮੁੱਦਾ ਲੋਕ ਸਭਾ 'ਚ ਉੱਠਿਆ 

ਸੰਸਦ ਮੈਂਬਰ ਔਜਲਾ ਨੇ ਸੰਸਦ ਨੂੰ ਦੱਸਿਆ ਕਿ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਸਥਿਤ ਇਹ ਹਸਪਤਾਲ 1937 ਵਿੱਚ ਬਣਾਇਆ ਗਿਆ ਸੀ, ਯਾਨੀ ਕਿ ਇਹ ਹਸਪਤਾਲ ਆਜ਼ਾਦੀ ਤੋਂ ਪਹਿਲਾਂ ਦਾ ਹੈ। ਇੱਥੇ 100 ਮਰੀਜ਼ਾਂ ਦੇ ਰਹਿਣ ਦਾ ਪ੍ਰਬੰਧ ਹੈ, ਪਰ ਇਸ ਵੇਲੇ ਇਸਦੀ ਹਾਲਤ ਬਹੁਤ ਮਾੜੀ ਹੋ ਗਈ ਹੈ।

Courtesy: ਅੰਮ੍ਰਿਤਸਰ ਦੇ ਟੀਬੀ ਹਸਪਤਾਲ ਦੀ ਹਾਲਤ ਖਸਤਾ ਹੈ

Share:

ਲੋਕ ਸਭਾ ਵਿੱਚ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਟੀਬੀ ਹਸਪਤਾਲ ਦੀ ਖਸਤਾ ਹਾਲਤ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਹਸਪਤਾਲ ਦੀ ਮੌਜੂਦਾ ਹਾਲਤ ਬਾਰੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਸਿਹਤ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਸਰਕਾਰ ਇਸ ਪੁਰਾਣੇ ਹਸਪਤਾਲ ਦੀ ਹਾਲਤ ਸੁਧਾਰਨ ਲਈ ਕੋਈ ਕਦਮ ਚੁੱਕ ਰਹੀ ਹੈ।ਸੰਸਦ ਮੈਂਬਰ ਔਜਲਾ ਨੇ ਸੰਸਦ ਨੂੰ ਦੱਸਿਆ ਕਿ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਸਥਿਤ ਇਹ ਹਸਪਤਾਲ 1937 ਵਿੱਚ ਬਣਾਇਆ ਗਿਆ ਸੀ, ਯਾਨੀ ਕਿ ਇਹ ਹਸਪਤਾਲ ਆਜ਼ਾਦੀ ਤੋਂ ਪਹਿਲਾਂ ਦਾ ਹੈ। ਇੱਥੇ 100 ਮਰੀਜ਼ਾਂ ਦੇ ਰਹਿਣ ਦਾ ਪ੍ਰਬੰਧ ਹੈ, ਪਰ ਇਸ ਵੇਲੇ ਇਸਦੀ ਹਾਲਤ ਬਹੁਤ ਮਾੜੀ ਹੋ ਗਈ ਹੈ।

ਸਹੂਲਤਾਂ ਦੀ ਬਹੁਤ ਘਾਟ

ਸਾਂਸਦ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਦਾ ਟੀਬੀ ਹਸਪਤਾਲ ਪੂਰੇ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਟੀਬੀ ਹਸਪਤਾਲ ਹੈ, ਜਿੱਥੇ ਵੱਡੀ ਗਿਣਤੀ ਵਿੱਚ ਗਰੀਬ ਮਰੀਜ਼ ਇਲਾਜ ਲਈ ਆਉਂਦੇ ਹਨ। ਪਰ ਇੱਥੇ ਸਹੂਲਤਾਂ ਦੀ ਬਹੁਤ ਘਾਟ ਹੈ। ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਬਹੁਤ ਹੀ ਤਰਸਯੋਗ ਹਾਲਤ ਵਿੱਚ ਹਨ, ਡਾਕਟਰਾਂ ਅਤੇ ਪ੍ਰੋਫੈਸਰਾਂ ਦੀ ਗਿਣਤੀ ਵੀ ਬਹੁਤ ਘੱਟ ਹੈ।  ਇਸ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਹਸਪਤਾਲ ਦੀ ਇਮਾਰਤ ਦੀ ਖਸਤਾ ਹਾਲਤ, ਮੁੱਢਲੀਆਂ ਸਹੂਲਤਾਂ ਦੀ ਘਾਟ, ਡਾਕਟਰਾਂ ਦੀ ਅਣਉਪਲਬਧਤਾ ਅਤੇ ਲੋੜੀਂਦੀਆਂ ਦਵਾਈਆਂ ਦੀ ਅਣਹੋਂਦ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਮ.ਪੀ ਔਜਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਸਪਤਾਲ ਦਾ ਨਵੀਨੀਕਰਨ ਕੀਤਾ ਜਾਵੇ ਅਤੇ ਇੱਥੇ ਡਾਕਟਰ ਅਤੇ ਸਟਾਫ਼ ਨਿਯੁਕਤ ਕੀਤਾ ਜਾਵੇ ਤਾਂ ਜੋ ਗਰੀਬ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।

ਸਿਹਤ ਰਾਜ ਮੰਤਰੀ ਦਾ ਜਵਾਬ

 

ਸੰਸਦ ਮੈਂਬਰ ਦੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਅਨੁਪ੍ਰਿਆ ਪਟੇਲ ਨੇ ਕਿਹਾ ਕਿ ਉਨ੍ਹਾਂ ਤੋਂ ਇਸ ਹਸਪਤਾਲ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਮੰਗੀ ਗਈ ਹੈ, ਜੋ ਉਹ ਲਿਖਤੀ ਰੂਪ ਵਿੱਚ ਪ੍ਰਦਾਨ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਹਸਪਤਾਲ ਨੂੰ ਮਜ਼ਬੂਤ ​​ਕਰਨ ਲਈ ਜ਼ਰੂਰੀ ਕਦਮ ਚੁੱਕੇਗੀ।
 

ਇਹ ਵੀ ਪੜ੍ਹੋ