ਸੁਪਰੀਮ ਕੋਰਟ ਨੇ ਆਪ ਸਰਕਾਰ ਨੂੰ ਦਿੱਤਾ ਝਟਕਾ

ਦਿੱਲੀ ਦੇ ਮੁੱਖ ਸਕੱਤਰ ਦੇ ਕਾਰਜਕਾਲ 'ਚ ਵਾਧਾ ਕਰਨ ਦੇ ਹੁਕਮ ਦਿੱਤੇ। ਇਸ ਫੈਸਲੇ ਨਾਲ ਕੇਂਦਰ ਸਰਕਾਰ ਨੂੰ ਰਾਹਤ ਮਿਲੀ। 

Share:

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦੇ ਕਾਰਜਕਾਲ ਨੂੰ ਛੇ ਮਹੀਨਿਆਂ ਲਈ ਵਧਾ ਦਿੱਤਾ। ਬੈਂਚ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਕਾਨੂੰਨ ਜਾਂ ਸੰਵਿਧਾਨ ਦੀ ਉਲੰਘਣਾ ਨਹੀਂ ਕੀਤੀ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਸੰਜੇ ਜੈਨ ਕੇਂਦਰ ਵੱਲੋਂ ਪੇਸ਼ ਹੋਏ। ਉਨ੍ਹਾਂ ਦਲੀਲ ਦਿੱਤੀ ਕਿ ਸੋਧੇ ਹੋਏ ਕਾਨੂੰਨ ਅਤੇ ਹੋਰ ਵਿਵਸਥਾਵਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਕੋਲ ਉੱਚ ਅਧਿਕਾਰੀ ਦੀ ਨਿਯੁਕਤੀ ਅਤੇ ਕਾਰਜਕਾਲ ਵਧਾਉਣ ਦਾ ਪੂਰਾ ਅਧਿਕਾਰ ਹੈ। ਸਾਲਿਸਿਟਰ ਜਨਰਲ ਨੇ ਆਪ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਦੀਆਂ ਦਲੀਲਾਂ ਦਾ ਵਿਰੋਧ ਕੀਤਾ ਕਿ ਮੁੱਖ ਸਕੱਤਰ ਨਾਲ ਸਬੰਧਤ ਨਵੇਂ ਕਾਨੂੰਨ ਵਿੱਚ ਇਹ ਵਿਵਸਥਾ ਸਿਰਫ਼ ਇੱਕ ਪਰਿਭਾਸ਼ਾ ਧਾਰਾ ਹੈ। ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਵਿਵਸਥਾ ਸਪੱਸ਼ਟ ਕਰਦੀ ਹੈ ਕਿ ਮੁੱਖ ਸਕੱਤਰ ਦੀ ਨਿਯੁਕਤੀ ਦੀ ਸ਼ਕਤੀ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਦੇ ਸੇਵਾਮੁਕਤ ਮੁੱਖ ਸਕੱਤਰਾਂ ਨੂੰ ਐਕਸਟੈਂਸ਼ਨ ਦਿੱਤੇ ਜਾਣ ਦੇ ਘੱਟੋ-ਘੱਟ 57 ਮਾਮਲੇ ਹਨ।

ਆਪ ਨੇ ਦਿੱਤੀ ਸੀ ਚੁਣੌਤੀ

ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦੇ ਕਾਰਜਕਾਲ ਨੂੰ 6 ਮਹੀਨੇ ਹੋਰ ਵਧਾਉਣ ਦੇ ਫੈਸਲੇ ਨੂੰ ਆਪ ਸਰਕਾਰ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸਦੀ ਸੁਣਵਾਈ ਕਰਦੇ ਹੋਏ ਮਾਣਯੋਗ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ। 

ਇਹ ਵੀ ਪੜ੍ਹੋ