ਭਾਰਤ 'ਚ ਗੈਸ ਸਿਲੰਡਰ ਮੁੜ ਤੋਂ ਮਹਿੰਗਾ ਕਰ ਦਿੱਤਾ ਗਿਆ। ਇਸ ਵਾਰ 21 ਰੁਪਏ ਕੀਮਤ ਵਧਾਈ ਗਈ ਹੈ। ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਰਿਵਾਈਜ਼ ਕੀਤਾ ਜਾਂਦਾ ਹੈ। ਅੱਜ ਵੀ ਇਨ੍ਹਾਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ। ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 'ਚ 21 ਰੁਪਏ ਦਾ ਵਾਧਾ ਹੋਇਆ ਹੈ। ਹੁਣ ਰਾਜਧਾਨੀ ਦਿੱਲੀ 'ਚ 19 ਕਿਲੋ ਦਾ ਗੈਸ ਸਿਲੰਡਰ 1,797.50 ਰੁਪਏ 'ਚ ਮਿਲੇਗਾ। ਦੱਸ ਦਈਏ ਕਿ ਪਿਛਲੇ ਮਹੀਨੇ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 103 ਰੁਪਏ ਦਾ ਵਾਧਾ ਕੀਤਾ ਗਿਆ ਸੀ। ਧਿਆਨ ਦੇਣ ਯੋਗ ਹੈ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਇਆ। ਇਹਨਾਂ ਦੀ ਕੀਮਤ ਪਹਿਲਾਂ ਜਿੰਨੀ ਹੀ ਹੈ। ਰਾਜਧਾਨੀ ਦਿੱਲੀ 'ਚ 14.2 ਕਿਲੋ ਦੇ ਸਿਲੰਡਰ ਦੀ ਕੀਮਤ 903 ਰੁਪਏ ਹੈ।
ਅੱਜ ਤੋਂ ਕਮਰਸ਼ੀਅਲ ਸਿਲੰਡਰ ਦੀ ਕੀਮਤ
ਰਾਜਧਾਨੀ ਦਿੱਲੀ 'ਚ ਵਪਾਰਕ ਸਿਲੰਡਰ ਦੀ ਕੀਮਤ 1796.50 ਰੁਪਏ ਹੋ ਗਈ ਹੈ। ਕੋਲਕਾਤਾ 'ਚ ਵਪਾਰਕ ਸਿਲੰਡਰ ਦੀ ਕੀਮਤ 1,908 ਰੁਪਏ ਹੋਈ। ਮੁੰਬਈ 'ਚ ਵਪਾਰਕ ਸਿਲੰਡਰ ਦੀ ਕੀਮਤ 1,749 ਰੁਪਏ, ਚੇਨੱਈ 'ਚ 1,968.50 ਰੁਪਏ ਹੋਈ।