Threat Call: ਰਾਜਸਥਾਨ ਦੇ CM ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੀ ਲੋਕੇਸ਼ਨ ਹੋਈ ਟਰੇਸ, ਸੈਂਟਰਲ ਜੇਲ੍ਹ ਤੋਂ ਕੀਤਾ ਗਿਆ ਫ਼ੋਨ

ਪੁਲਿਸ ਨੇ ਦੱਸਿਆ ਕਿ ਪੋਕਸੋ ਮਾਮਲੇ ਵਿੱਚ ਸਜ਼ਾ ਕੱਟ ਰਹੇ ਕੈਦੀ ਨੇ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਸੀਐਮ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਦੇ ਉੱਚ ਅਧਿਕਾਰੀ ਹੁਣ ਇਸ ਮਾਮਲੇ 'ਚ ਹੋਰ ਪੁੱਛਗਿੱਛ ਕਰ ਰਹੇ ਹਨ।

Share:

ਹਾਈਲਾਈਟਸ

  • ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਫ਼ੋਨ ਆਉਣ ਤੋਂ ਬਾਅਦ ਜੈਪੁਰ ਸੈਂਟਰਲ ਜੇਲ੍ਹ ਸੁਰੱਖਿਆ ਅਤੇ ਵਿਵਸਥਾ ਦੋਵਾਂ 'ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ

 

ਬੁੱਧਵਾਰ 17 ਜਨਵਰੀ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਜਿਸ ਤੋਂ ਬਾਅਦ ਰਾਜਸਥਾਨ ਪੁਲਿਸ ਦੇ ਵਿੱਚ ਹਲਚੱਲ ਮੱਚ ਗਈ ਸੀ। ਜਾਣਕਾਰੀ ਅਨੁਸਾਰ ਸੀਐੱਮ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਪੁਲਿਸ ਕੰਟਰੋਲ ਰੂਮ 'ਤੇ ਕਾਲ ਕਰਕੇ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ।

ਜੈਪੁਰ ਸੈਂਟਰਲ ਜੇਲ੍ਹ ਤੋਂ ਕੀਤਾ ਗਿਆ ਫੋਨ

ਪੁਲਿਸ ਨੇ ਫ਼ੋਨ ਦੀ ਲੋਕੇਸ਼ਨ ਟਰੇਸ ਕੀਤੀ ਤਾਂ ਪਤਾ ਲੱਗਾ ਕਿ ਫ਼ੋਨ ਜੈਪੁਰ ਸੈਂਟਰਲ ਜੇਲ੍ਹ ਦੇ ਅੰਦਰੋਂ ਆਇਆ ਸੀ। ਪੁਲਿਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਪੋਕਸੋ ਮਾਮਲੇ ਵਿੱਚ ਸਜ਼ਾ ਕੱਟ ਰਹੇ ਕੈਦੀ ਨੇ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਸੀਐਮ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਦੇ ਉੱਚ ਅਧਿਕਾਰੀ ਹੁਣ ਇਸ ਮਾਮਲੇ 'ਚ ਹੋਰ ਪੁੱਛਗਿੱਛ ਕਰ ਰਹੇ ਹਨ। ਕੈਦੀ ਨੇ ਸੀਐੱਮ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਕਿਉਂ ਦਿੱਤੀ ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।

ਸਵਾਲਾਂ ਦੇ ਘੇਰੇ ਵਿੱਚ ਜੈਪੁਰ ਸੈਂਟਰਲ ਜੇਲ੍ਹ

ਦੱਸਣਯੋਗ ਹੈ ਕਿ ਜੈਪੁਰ ਸੈਂਟਰਲ ਜੇਲ੍ਹ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਬਹੁਤ ਸਖ਼ਤ ਮੰਨਿਆ ਜਾਂਦਾ ਹੈ ਪਰ ਜੇਲ੍ਹ ਵਿੱਚੋਂ ਇੱਕ ਕੈਦੀ ਵੱਲੋਂ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਫ਼ੋਨ ਆਉਣ ਤੋਂ ਬਾਅਦ ਜੈਪੁਰ ਸੈਂਟਰਲ ਜੇਲ੍ਹ ਸੁਰੱਖਿਆ ਅਤੇ ਵਿਵਸਥਾ ਦੋਵਾਂ 'ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਦੱਸ ਦਈਏ ਕਿ ਸੂਬੇ ਦੀਆਂ ਜੇਲਾਂ 'ਚੋਂ ਧਮਕੀਆਂ ਦੇਣ ਵਾਲੀਆਂ ਕਾਲਾਂ ਅਤੇ ਜਬਰੀ ਵਸੂਲੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਪਰ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਚ ਕੈਦੀ ਦਾ ਕੀ ਇਰਾਦਾ ਹੈ ਇਹ ਪੁਲਿਸ ਦੀ ਜਾਂਚ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ