Chaudhary Charan Singh, ਨਰਸਿਮ੍ਹਾ ਰਾਓ ਅਤੇ MS ਸੁਆਮੀ ਨਾਥਨ ਨੂੰ ਮਿਲੇਗਾ Bharat Ratna

Bharat Ratna: ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਖੇਤੀਬਾੜੀ ਵਿਗਿਆਨੀ ਐਮ.ਐਸ ਸਵਾਮੀਨਾਥਨ ਅਤੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀਵੀ ਨਰਸਿਮਹਾ ਰਾਓ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਿੱਤਾ ਗਿਆ ਸੀ। 

Share:

Bharat Ratna: ਇਤਿਹਾਸਕ ਘੋਸ਼ਣਾਵਾਂ ਦੀ ਲੜੀ ਵਿੱਚ, ਭਾਰਤ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਦੇਸ਼ ਲਈ ਯੋਗਦਾਨ ਪਾਉਣ ਵਾਲੀਆਂ ਤਿੰਨ ਉੱਘੀਆਂ ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ, ਭਾਰਤ ਰਤਨ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਓ ਅਤੇ ਖੇਤੀਬਾੜੀ ਵਿਗਿਆਨੀ ਡਾਕਟਰ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਐਮਐਸ ਸਵਾਮੀਨਾਥਨ ਨੇ ਖੇਤੀਬਾੜੀ, ਕਿਸਾਨ ਭਲਾਈ, ਰਾਸ਼ਟਰ ਨਿਰਮਾਣ ਅਤੇ ਆਰਥਿਕ ਸੁਧਾਰਾਂ ਵਿੱਚ ਬਹੁਤ ਕੰਮ ਕੀਤਾ ਹੈ।

ਕੇਂਦਰ ਸਰਕਾਰ ਨੇ ਸਾਬਕਾ ਪੀਐਮ ਨਰਸਿਮਹਾ ਰਾਓ ਅਤੇ ਚੌਧਰੀ ਚਰਨ ਸਿੰਘ ਅਤੇ ਵਿਗਿਆਨੀ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਖੁਦ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਕੀ ਲਿਖਿਆ?

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ, 'ਇਹ ਸਾਡੀ ਸਰਕਾਰ ਦੀ ਖੁਸ਼ਕਿਸਮਤੀ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਸਨਮਾਨ ਉਨ੍ਹਾਂ ਦੇ ਦੇਸ਼ ਲਈ ਬੇਮਿਸਾਲ ਯੋਗਦਾਨ ਨੂੰ ਸਮਰਪਿਤ ਹੈ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਪੀਐਮ ਨੇ ਅੱਗੇ ਲਿਖਿਆ ਕਿ 'ਚਾਹੇ ਉਹ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਨ ਜਾਂ ਦੇਸ਼ ਦੇ ਗ੍ਰਹਿ ਮੰਤਰੀ ਅਤੇ ਇੱਥੋਂ ਤੱਕ ਕਿ ਇੱਕ ਵਿਧਾਇਕ ਦੇ ਰੂਪ ਵਿੱਚ, ਉਨ੍ਹਾਂ ਨੇ ਹਮੇਸ਼ਾ ਰਾਸ਼ਟਰ ਨਿਰਮਾਣ ਨੂੰ ਹੁਲਾਰਾ ਦਿੱਤਾ। ਉਹ ਐਮਰਜੈਂਸੀ ਦੇ ਖਿਲਾਫ ਵੀ ਡਟ ਕੇ ਖੜੇ ਸਨ। ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਐਮਰਜੈਂਸੀ ਦੌਰਾਨ ਲੋਕਤੰਤਰ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਪੂਰੇ ਦੇਸ਼ ਲਈ ਪ੍ਰੇਰਨਾਦਾਇਕ ਹੈ।

ਪੀ.ਵੀ. ਨਰਸਿਮਹਾ ਰਾਓ ਲਈ ਪ੍ਰਧਾਨ ਮੰਤਰੀ ਨੇ ਕੀ ਲਿਖਿਆ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ ਲਈ ਲਿਖਿਆ, ‘ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਗਰੂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਆਪਣੇ ਕੰਮਾਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 'ਇੱਕ ਉੱਘੇ ਵਿਦਵਾਨ ਅਤੇ ਰਾਜਨੇਤਾ ਦੇ ਰੂਪ ਵਿੱਚ, ਨਰਸਿਮਹਾ ਰਾਓ ਗਰੂ ਨੇ ਵੱਖ-ਵੱਖ ਸਮਰੱਥਾਵਾਂ ਵਿੱਚ ਭਾਰਤ ਦੀ ਵਿਆਪਕ ਸੇਵਾ ਕੀਤੀ ਹੈ।

ਉਨ੍ਹਾਂ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ, ਕੇਂਦਰੀ ਮੰਤਰੀ ਅਤੇ ਕਈ ਸਾਲਾਂ ਤੋਂ ਸੰਸਦ ਅਤੇ ਵਿਧਾਨ ਸਭਾ ਦੇ ਮੈਂਬਰ ਵਜੋਂ ਕੰਮ ਕਰਨ ਲਈ ਬਰਾਬਰ ਯਾਦ ਕੀਤਾ ਜਾਂਦਾ ਹੈ।

ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ

ਪ੍ਰਧਾਨ ਮੰਤਰੀ ਨੇ ਲਿਖਿਆ, 'ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਭਾਰਤ ਸਰਕਾਰ ਡਾ. ਐਮ.ਐਸ. ਸਵਾਮੀਨਾਥਨ ਜੀ ਨੂੰ ਸਾਡੇ ਦੇਸ਼ ਵਿੱਚ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਭਾਰਤ ਰਤਨ ਨਾਲ ਸਨਮਾਨਿਤ ਕਰ ਰਹੀ ਹੈ। ਉਨ੍ਹਾਂ ਨੇ  ਚੁਣੌਤੀਪੂਰਨ ਸਮਿਆਂ ਦੌਰਾਨ ਭਾਰਤ ਨੂੰ ਖੇਤੀਬਾੜੀ ਵਿੱਚ ਸਵੈ-ਨਿਰਭਰਤਾ ਪ੍ਰਾਪਤ ਕਰਨ ਵਿੱਚ ਮਦਦ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਭਾਰਤੀ ਖੇਤੀਬਾੜੀ ਦੇ ਆਧੁਨਿਕੀਕਰਨ ਲਈ ਬਹੁਤ ਸਾਰੇ ਯਤਨ ਕੀਤੇ।

ਇਹ ਵੀ ਪੜ੍ਹੋ