UP:ਹਲਦੀ ਦੀ ਰਸਮ ਦੌਰਾਨ ਔਰਤਾਂ ਅਤੇ ਬੱਚਿਆਂ 'ਤੇ ਡਿੱਗੀ ਕੰਧ, 7 ਦੀ ਮੋਤ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ਅਤੇ ਸਾਰੇ ਜ਼ਖਮੀਆਂ ਨੂੰ ਮੁਫਤ ਮੈਡੀਕਲ ਸਹੂਲਤਾਂ ਦੇਣ ਦੇ ਨਿਰਦੇਸ਼ ਦਿੱਤੇ ਹਨ।

Share:

ਯੂਪੀ ਦੇ ਮਊ ਜ਼ਿਲ੍ਹੇ ਦੇ ਘੋਸੀ ਇਲਾਕੇ ਵਿੱਚ ਵਿਆਹ ਤੋਂ ਪਹਿਲਾਂ ਹਲਦੀ ਦੀ ਰਸਮ ਦੌਰਾਨ ਕੰਧ ਡਿੱਗਣ ਦੀ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਗਈ ਹੈ। ਇਸ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 21 ਜ਼ਖਮੀ ਹਸਪਤਾਲ 'ਚ ਜ਼ੋਰੇ ਇਲਾਜ ਹਨ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਅਚਾਨਕ ਡਿੱਗੀ ਕੰਧ ਦੇ ਮਲਬੇ ਹੇਠਾਂ ਦੱਬਣ ਨਾਲ 3 ਔਰਤਾਂ ਅਤੇ 1 ਬੱਚੇ ਦੀ ਮੌਤ ਹੋ ਗਈ ਸੀ।

ਕੀ ਕਿਹਾ ਡੀਐਮ ਨੇ?

ਜ਼ਿਲ੍ਹਾ ਮੈਜਿਸਟਰੇਟ ਅਰੁਣ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਨਗਰ ਪੰਚਾਇਤ ਸਥਿਤ ਟਾਊਨ ਮਾਰਕੀਟ ਵਿੱਚ ਇੱਕ ਵਿਆਹ ਸਮਾਗਮ ਤੋਂ ਪਹਿਲਾਂ ਹਲਦੀ ਸਮਾਗਮ ਦੌਰਾਨ ਕਈ ਔਰਤਾਂ ਅਤੇ ਬੱਚੇ ਮੰਗਲ ਗੀਤ ਗਾਉਂਦੇ ਹੋਏ ਗਲੀ ਵਿੱਚੋਂ ਲੰਘ ਰਹੇ ਸਨ ਕਿ ਇੱਕ ਨਿਰਮਾਣ ਅਧੀਨ ਮਕਾਨ ਦੀ ਕੰਧ ਅਚਾਨਕ ਡਿੱਗ ਪਈ। ਅਤੇ ਬਹੁਤ ਸਾਰੀਆਂ ਔਰਤਾਂ ਅਤੇ ਬੱਚੇ ਮਲਬੇ ਹੇਠ ਦੱਬੇ ਗਏ।

ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ

ਅਰੁਣ ਕੁਮਾਰ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਪੂਨਮ ਸ਼ਰਮਾ (42), ਮੀਰਾ (36), ਪੂਜਾ (35), ਚੰਦਾ ਦੇਵੀ (30), ਸੁਸ਼ੀਲਾ (52), ਅਨਵੀਆ (4) ਅਤੇ ਮਾਧਵ (8) ਵਜੋਂ ਹੋਈ ਹੈ। ਪ੍ਰਸ਼ਾਸਨ ਨੇ ਉਨ੍ਹਾਂ ਜ਼ਖ਼ਮੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ