Ram Rahim ਦੀ ਪੈਰੋਲ ਦੇ ਮਚਿਆ ਹੰਗਾਮਾ, SGPC ਨੇ ਜਤਾਇਆ ਇਤਰਾਜ, ਛਤਰਪਤੀ ਨੇ ਕਿਹਾ- ਦਿੱਤਾ ਜਾ ਰਿਹਾ ਵੀਆਈਪੀ ਟ੍ਰੀਟਮੈਂਟ

Ram Rahim ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਦੋ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਪੈਰੋਲ ਮਿਲਣ ਤੋਂ ਬਾਅਦ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਪਹੁੰਚਿਆ।

Share:

ਹਾਈਲਾਈਟਸ

  • ਸ਼੍ਰੋਮਣੀ ਕਮੇਟੀ ਨੇ ਵੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ 'ਤੇ ਇਤਰਾਜ਼ ਪ੍ਰਗਟਾਇਆ ਹੈ

 

ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ 50 ਦਿਨਾਂ ਦਾ ਪੈਰੋਲ (Parole) ਤੇ ਬਾਹਰ ਆਏ ਹਨ ਪਰ ਉਨ੍ਹਾਂ ਦੇ ਬਾਹਰ ਆਉਂਦੇ ਹੀ ਉਨ੍ਹਾਂ ਨੂੰ ਦਿੱਤੀ ਗਈ ਪੈਰੋਲ ਤੇ ਹੰਗਾਮਾ ਮਚ ਗਿਆ ਹੈ। ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਇਰਾਦਿਆਂ 'ਤੇ ਸਵਾਲ ਖੜ੍ਹੇ ਕੀਤੇ। ਇਸਦੇ ਨਾਲ ਹੀ ਪੱਤਰਕਾਰ ਛਤਰਪਤੀ ਦੇ ਬੇਟੇ ਨੇ ਕਿਹਾ ਕਿ ਰਾਮ ਰਹੀਮ ਨੂੰ VIP treatment ਦਿੱਤਾ ਜਾ ਰਿਹਾ ਹੈ।

ਦੇਸ਼ ਅੰਦਰ ਸਰਕਾਰਾਂ ਅਪਣਾ ਰਹੀਆਂ ਦੋਹਰੀ ਨੀਤੀ

ਸ਼੍ਰੋਮਣੀ ਕਮੇਟੀ ਨੇ ਵੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ 'ਤੇ ਇਤਰਾਜ਼ ਪ੍ਰਗਟਾਇਆ ਹੈ। ਪ੍ਰਧਾਨ Harjinder Singh Dhami ਨੇ ਦੋਸ਼ ਲਾਇਆ ਕਿ ਰਾਮ ਰਹੀਮ ਦੀ ਸਰਕਾਰ ਪ੍ਰਤੀ ਵਿਸ਼ੇਸ਼ ਹਮਦਰਦੀ ਕਈ ਸਵਾਲ ਖੜ੍ਹੇ ਕਰਦੀ ਹੈ। ਇਹ ਸਪੱਸ਼ਟ ਤੌਰ 'ਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀਆਂ ਅਪਣਾ ਰਹੀਆਂ ਹਨ। ਇੱਕ ਪਾਸੇ ਸਿੱਖ ਕੈਦੀ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਉਥੇ ਹੀ ਦੂਜੇ ਪਾਸੇ ਗੁਰਮੀਤ ਰਾਮ ਰਹੀਮ ਨੂੰ ਉਸ ਦੇ ਘਿਨਾਉਣੇ ਅਪਰਾਧਾਂ ਨੂੰ ਦਰਕਿਨਾਰ ਕਰਕੇ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।

ਰਾਮ ਰਹੀਮ ਨੂੰ ਮਿਲ ਰਿਹਾ VIP ਟਰੀਟਮੈਂਟ

ਪੱਤਰਕਾਰ ਰਾਮਚੰਦਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਕਿਹਾ ਕਿ ਰਾਮ ਰਹੀਮ ਕਾਤਲ ਅਤੇ ਬਲਾਤਕਾਰੀ ਹੈ। ਉਹ ਕਤਲ ਅਤੇ ਬਲਾਤਕਾਰ ਦੇ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ। ਸਿਸਟਮ ਨੇ ਇਕ ਵਾਰ ਫਿਰ ਉਸ ਨੂੰ ਪੈਰੋਲ 'ਤੇ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਸਾਡੇ ਦੇਸ਼ ਵਿੱਚ ਰਾਮ ਮੰਦਰ ਨੂੰ ਲੈ ਕੇ ਜਸ਼ਨ ਮਨਾਏ ਜਾ ਰਹੇ ਹਨ। ਅਜਿਹੇ ਸਮੇਂ ਵਿੱਚ ਰਾਵਣ ਨੂੰ ਛੱਡਿਆ ਜਾ ਰਿਹਾ ਹੈ। ਪ੍ਰਸ਼ਾਸਨ ਲਈ ਇਹ ਮੰਦਭਾਗਾ ਫੈਸਲਾ ਹੈ। ਵਾਰ-ਵਾਰ ਕਾਨੂੰਨ ਬਦਲ ਕੇ ਉਸ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਇਹ ਰਾਮ ਰਾਜ ਦੇ ਬਿਲਕੁਲ ਉਲਟ ਹੈ ਜਿਸਦੀ ਅਸੀਂ ਕਲਪਨਾ ਕਰਦੇ ਹਾਂ।

ਇਨ੍ਹਾਂ ਦਲੀਲਾਂ 'ਤੇ ਮਿਲੀ ਪੈਰੋਲ

ਪੈਰੋਲ ਜਾਂ ਫਰਲੋ ਲਈ Ram Rahim ਨੇ ਸਭ ਤੋਂ ਪਹਿਲਾਂ ਆਪਣੀ ਬੀਮਾਰ ਮਾਂ ਨੂੰ ਮਿਲਣ ਦੀ ਦਲੀਲ ਦਿੱਤੀ ਸੀ। ਜਿਸ ਤੋਂ ਬਾਅਦ ਉਹ ਗੁਰੂਗ੍ਰਾਮ ਦੇ ਹਸਪਤਾਲ ਆਇਆ। ਇਸ ਤੋਂ ਬਾਅਦ ਉਸ ਨੇ ਆਪਣੀਆਂ ਗੋਦ ਲਈਆਂ ਧੀਆਂ ਦਾ ਵਿਆਹ ਕਰਵਾਉਣ ਲਈ ਪੈਰੋਲ ਦੀ ਮੰਗ ਕੀਤੀ। ਫਿਰ ਯੂਪੀ ਆਸ਼ਰਮ ਦੇ ਆਲੇ ਦੁਆਲੇ ਦੇ ਖੇਤਾਂ ਦੀ ਦੇਖਭਾਲ ਕਰਨ ਅਤੇ ਸਾਬਕਾ ਡੇਰਾ ਮੁਖੀ ਸ਼ਾਹ ਸਤਨਾਮ ਦੀ ਜਯੰਤੀ ਮਨਾਉਣ ਲਈ ਪੈਰੋਲ ਲਈ ਅਰਜ਼ੀਆਂ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ