ਰਾਜਸ਼ਾਹੀ ਦੀ ਮੰਗ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ, 2 ਦੀ ਮੌਤ, ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਅੱਗਜ਼ਨੀ ਦੇ ਦੋਸ਼ ਵਿੱਚ 105 ਲੋਕ Arrest

ਨੇਪਾਲ ਵਿੱਚ ਰਾਜਸ਼ਾਹੀ ਦੀ ਮੰਗ ਕਰਦੇ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਅੱਗਜ਼ਨੀ ਦੇ ਦੋਸ਼ਾਂ ਵਿੱਚ 105 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਵਿਰੋਧ ਪ੍ਰਦਰਸ਼ਨ ਦੇ ਮੁੱਖ ਪ੍ਰਬੰਧਕ ਨਵਰਾਜ ਸੁਬੇਦੀ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ

Share:

ਨੇਪਾਲ ਵਿੱਚ ਰਾਜਸ਼ਾਹੀ ਦੀ ਮੰਗ ਕਰਦੇ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਅੱਗਜ਼ਨੀ ਦੇ ਦੋਸ਼ਾਂ ਵਿੱਚ 105 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਰਾਸ਼ਟਰੀ ਪ੍ਰਜਾਤੰਤਰ ਪਾਰਟੀ ਦੇ ਉਪ ਪ੍ਰਧਾਨ ਰਬਿੰਦਰ ਮਿਸ਼ਰਾ, ਜਨਰਲ ਸਕੱਤਰ ਧਵਲ ਸ਼ਮਸ਼ੇਰ ਰਾਣਾ ਸ਼ਾਮਲ ਹਨ। ਇਸ ਤੋਂ ਇਲਾਵਾ, ਸਵਾਗਤ ਨੇਪਾਲ, ਸ਼ੈਫਰਡ ਲਿੰਬੂ ਅਤੇ ਸੰਤੋਸ਼ ਤਮਾਂਗ ਵਰਗੇ ਰਾਜਸ਼ਾਹੀ ਦਾ ਸਮਰਥਨ ਕਰਨ ਵਾਲੇ ਕਾਰਕੁਨਾਂ ਸਮੇਤ 17 ਹੋਰ ਨੇਤਾ ਵੀ ਸ਼ਾਮਲ ਹਨ।

ਪੁਲਿਸ ਤੇ ਸੁੱਟੇ ਪੱਥਰ 

ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ, ਵਿਰੋਧ ਪ੍ਰਦਰਸ਼ਨ ਦੇ ਮੁੱਖ ਪ੍ਰਬੰਧਕ ਨਵਰਾਜ ਸੁਬੇਦੀ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਇਸ ਪ੍ਰਦਰਸ਼ਨ ਦੇ ਮੁੱਖ ਕਮਾਂਡਰ, ਦੁਰਗਾ ਪਰਸਾਈ ਦੀ ਭਾਲ ਕੀਤੀ ਜਾ ਰਹੀ ਹੈ। 40 ਤੋਂ ਵੱਧ ਨੇਪਾਲੀ ਸੰਗਠਨਾਂ ਦੇ ਪ੍ਰਦਰਸ਼ਨਕਾਰੀਆਂ ਨੇ ਕਾਠਮੰਡੂ ਦੇ ਟਿੰਕੁਨੇ ਵਿੱਚ ਇੱਕ ਇਮਾਰਤ ਦੀ ਭੰਨਤੋੜ ਕੀਤੀ ਅਤੇ ਉਸਨੂੰ ਅੱਗ ਲਗਾ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਪੱਥਰ ਵੀ ਸੁੱਟੇ, ਜਿਸ ਦੇ ਜਵਾਬ ਵਿੱਚ ਸੁਰੱਖਿਆ ਕਰਮਚਾਰੀਆਂ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ।

ਕਰਫਿਊ ਹਟਾਇਆ

ਸ਼ੁੱਕਰਵਾਰ ਨੂੰ ਪ੍ਰਸ਼ਾਸਨ ਨੇ ਕਾਠਮੰਡੂ ਵਿੱਚ ਕਰਫਿਊ ਲਗਾ ਦਿੱਤਾ ਅਤੇ ਫੌਜ ਤਾਇਨਾਤ ਕਰ ਦਿੱਤੀ। ਸ਼ਨੀਵਾਰ ਸਵੇਰੇ ਸਥਿਤੀ ਵਿੱਚ ਸੁਧਾਰ ਹੋਣ ਤੋਂ ਬਾਅਦ ਕਾਠਮੰਡੂ ਦੇ ਪੂਰਬੀ ਹਿੱਸੇ ਤੋਂ ਕਰਫਿਊ ਹਟਾ ਦਿੱਤਾ ਗਿਆ ਹੈ।

ਇੱਕ ਹਫ਼ਤੇ ਦਾ ਅਲਟੀਮੇਟਮ 

ਸ਼ੁੱਕਰਵਾਰ ਨੂੰ, ਪ੍ਰਦਰਸ਼ਨਕਾਰੀ "ਰਾਜਾ ਆਓ ਦੇਸ਼ ਬਚਾਓ", "ਭ੍ਰਿਸ਼ਟ ਸਰਕਾਰ ਮੁਰਦਾਬਾਦ" ਅਤੇ "ਅਸੀਂ ਰਾਜਸ਼ਾਹੀ ਵਾਪਸ ਚਾਹੁੰਦੇ ਹਾਂ" ਵਰਗੇ ਨਾਅਰੇ ਲਗਾ ਰਹੇ ਸਨ। ਉਨ੍ਹਾਂ ਨੇ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਕਾਰਵਾਈ ਨਹੀਂ ਕੀਤੀ ਗਈ ਤਾਂ ਹੋਰ ਹਿੰਸਕ ਵਿਰੋਧ ਪ੍ਰਦਰਸ਼ਨ ਹੋਣਗੇ।  ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਨੇ 19 ਫਰਵਰੀ ਨੂੰ ਗਣਤੰਤਰ ਦਿਵਸ 'ਤੇ ਲੋਕਾਂ ਤੋਂ ਸਮਰਥਨ ਮੰਗਿਆ ਸੀ। ਉਦੋਂ ਤੋਂ ਹੀ ਦੇਸ਼ ਵਿੱਚ 'ਰਾਜਾ ਵਾਪਸ ਲਿਆਓ, ਰਾਸ਼ਟਰ ਬਚਾਓ' ਅੰਦੋਲਨ ਦੀਆਂ ਤਿਆਰੀਆਂ ਚੱਲ ਰਹੀਆਂ ਸਨ।

ਇਹ ਵੀ ਪੜ੍ਹੋ