ਸਾਬਕਾ ਮੁੱਖ ਮੰਤਰੀ ਰਮਨ ਸਿੰਘ ਦੇ ਕਰੀਬੀ ਵਿਸ਼ਨੂੰਦੇਵ ਸਾਈਂ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਹੋਣਗੇ

ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਵਿਸ਼ਨੂੰਦੇਵ ਸਾਈਂ ਨੂੰ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ। ਉਨ੍ਹਾਂ ਆਪਣਾ ਸਿਆਸੀ ਸਫ਼ਰ ਸਰਪੰਚ ਵਜੋਂ ਸ਼ੁਰੂ ਕੀਤਾ ਸੀ। 1990 ਤੋਂ 1998 ਤੱਕ ਮੱਧ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰ ਰਹੇ।

Share:

ਵਿਸ਼ਨੂੰ ਦੇਵ ਸਾਈਂ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸਾਈ ਆਦਿਵਾਸੀ ਭਾਈਚਾਰੇ ਤੋਂ ਆਉਂਦੇ ਹਨ ਅਤੇ ਰਾਜ ਦੇ ਕੁੰਕੁਰੀ ਤੋਂ ਵਿਧਾਇਕ ਹਨ। ਸਾਈਂ ਛੱਤੀਸਗੜ੍ਹ ਦੇ ਇੱਕ ਵੱਡੇ ਆਦਿਵਾਸੀ ਆਗੂ ਹਨ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਹ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। 3 ਦਸੰਬਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਤੋਂ ਹੀ ਸੂਬੇ ਦੇ ਮੁੱਖ ਮੰਤਰੀ ਨੂੰ ਲੈ ਕੇ ਅਟਕਲਾਂ ਜ਼ੋਰਾਂ 'ਤੇ ਸਨ। ਹਾਲਾਂਕਿ ਹੁਣ ਇਨ੍ਹਾਂ ਅਟਕਲਾਂ 'ਤੇ ਵਿਰਾਮ ਲੱਗ ਗਿਆ ਹੈ।

ਵਿਧਾਇਕਾਂ ਦੇ ਸਮੂਹ ਨੇ ਆਪਣਾ ਆਗੂ ਚੁਣਿਆ 

ਭਾਜਪਾ ਆਗੂਆਂ ਨੇ ਦੱਸਿਆ ਕਿ ਐਤਵਾਰ ਨੂੰ ਇੱਥੇ ਪਾਰਟੀ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੇ ਇੱਕ ਸਮੂਹ ਨੇ ਸਾਈ ਨੂੰ ਆਪਣਾ ਆਗੂ ਚੁਣ ਲਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੇ ਸਾਈਂ ਦੇ ਨਾਂ ਦਾ ਪ੍ਰਸਤਾਵ ਰੱਖਿਆ ਅਤੇ ਸੂਬਾ ਪ੍ਰਧਾਨ ਅਰੁਣ ਸਾਓ ਅਤੇ ਸੀਨੀਅਰ ਆਗੂ ਬ੍ਰਿਜਮੋਹਨ ਅਗਰਵਾਲ ਨੇ ਉਨ੍ਹਾਂ ਦਾ ਸਮਰਥਨ ਕੀਤਾ। ਭਾਜਪਾ ਆਗੂਆਂ ਨੇ ਦੱਸਿਆ ਕਿ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਅੱਜ ਬਾਅਦ ਦੁਪਹਿਰ ਇੱਥੇ ਮੀਟਿੰਗ ਹੋਈ ਜਿਸ ਵਿੱਚ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਨਿਯੁਕਤ ਅਬਜ਼ਰਵਰ, ਕੇਂਦਰੀ ਮੰਤਰੀ ਅਰਜੁਨ ਮੁੰਡਾ, ਸਰਬਾਨੰਦ ਸੋਨੋਵਾਲ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਸੂਬਾ ਦਫ਼ਤਰ ਕੁਸ਼ਾਭੌ ਠਾਕਰੇ ਕੰਪਲੈਕਸ ਵਿਖੇ ਆਯੋਜਿਤ ਇਸ ਮੀਟਿੰਗ ਵਿੱਚ ਸੂਬਾ ਇੰਚਾਰਜ ਓਮ ਮਾਥੁਰ, ਕੇਂਦਰੀ ਮੰਤਰੀ ਅਤੇ ਚੋਣ ਸਹਿ ਇੰਚਾਰਜ ਡਾ: ਮਨਸੁਖ ਮੰਡਾਵੀਆ, ਭਾਜਪਾ ਸੰਗਠਨ ਦੇ ਸਹਿ ਇੰਚਾਰਜ ਨਿਤਿਨ ਨਬੀਨ, ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸਾਓ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਡਾ: ਰਮਨ ਸਿੰਘ ਵੀ ਹਾਜ਼ਰ ਸਨ।

ਸਰਪੰਚ ਤੋਂ ਮੁੱਖ ਮੰਤਰੀ ਤੱਕ ਦਾ ਸਫ਼ਰ

 

ਵਿਸ਼ਨੂੰਦੇਵ ਸਾਈਂ ਨੇ ਸਰਪੰਚ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ। ਇਸ ਤੋਂ ਇਲਾਵਾ ਸਾਈਂ 1990 ਤੋਂ 1998 ਤੱਕ ਮੱਧ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਹ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਸਾਈਂ 1999 ਵਿੱਚ ਰਾਏਗੜ੍ਹ ਤੋਂ 13ਵੀਂ ਲੋਕ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਨੂੰ 2006 ਵਿੱਚ ਛੱਤੀਸਗੜ੍ਹ ਵਿੱਚ ਪਾਰਟੀ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਸੀ। ਸਾਈ ਕੇਂਦਰ ਵਿੱਚ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਸਾਈ ਭਾਜਪਾ ਦੀ ਰਾਸ਼ਟਰੀ ਕਾਰਜ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਰਐਸਐਸ ਦੇ ਕਰੀਬੀ ਵੀ ਮੰਨੇ ਜਾਂਦੇ ਹਨ।
 

ਇਹ ਵੀ ਪੜ੍ਹੋ