Lok Sabha Election 2024 Phase 1 Voting: 21 ਸੂਬਿਆਂ ਦੀਆਂ 102 ਲੋਸਸਭਾ ਸੀਟਾਂ ਲਈ ਵੋਟਿੰਗ ਜਾਰੀ, ਕੌਣ ਪਵੇਗਾ ਪਹਿਲੇ ਗੇੜ ਚ ਭਾਰੀ ?

Lok Sabha Elections 2024: ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ 'ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਕੁੱਲ 102 ਸੀਟਾਂ 'ਤੇ 1625 ਉਮੀਦਵਾਰਾਂ ਦੀ ਕਿਸਮਤ ਅੱਜ ਈਵੀਐਮ ਵਿੱਚ ਸੀਲ ਹੋਵੇਗੀ।

Share:

Lok Sabha Elections 2024: ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਵੋਟਿੰਗ ਚੱਲ ਰਹੀ ਹੈ। ਪਹਿਲੇ ਪੜਾਅ 'ਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਸਾਰੀਆਂ 102 ਸੀਟਾਂ 'ਤੇ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਕੁੱਲ 102 ਸੀਟਾਂ 'ਤੇ 1625 ਉਮੀਦਵਾਰਾਂ ਦੀ ਕਿਸਮਤ ਅੱਜ ਈਵੀਐਮ 'ਚ ਸੀਲ ਹੋਵੇਗੀ। ਲੋਕ ਸਭਾ ਚੋਣਾਂ ਦੇ ਨਤੀਜੇ ਕੁੱਲ 7 ਪੜਾਵਾਂ ਦੀ ਵੋਟਿੰਗ ਤੋਂ ਬਾਅਦ 4 ਜੂਨ ਨੂੰ ਆਉਣਗੇ।

ਸਵੇਰੇ 9 ਵਜੇ ਤੱਕ ਲਕਸ਼ਦੀਪ ਚ ਸਭ ਤੋਂ ਘੱਟ ਹੋਈ ਵੋਟਿੰਗ 

ਦੇਸ਼ ਦੇ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਸਵੇਰੇ 9 ਵਜੇ ਤੱਕ ਲਕਸ਼ਦੀਪ 'ਚ ਸਭ ਤੋਂ ਘੱਟ 5.59 ਫੀਸਦੀ ਵੋਟਿੰਗ ਦਰਜ ਕੀਤੀ ਗਈ, ਜਦਕਿ ਤ੍ਰਿਪੁਰਾ 'ਚ ਸਭ ਤੋਂ ਵੱਧ 15.21 ਫੀਸਦੀ ਵੋਟਿੰਗ ਦਰਜ ਕੀਤੀ ਗਈ।

ਇਹ ਵੀ ਪੜ੍ਹੋ