Waqf ਕਾਨੂੰਨ ਅੱਜ ਤੋਂ ਹੋਇਆ ਲਾਗੂ,ਪੱਛਮੀ ਬੰਗਾਲ ਵਿੱਚ ਫੈਲੀ ਹਿੰਸਾ,ਪ੍ਰਦਰਸ਼ਨਕਾਰੀਆਂ ਨੇ ਸਾੜੇ ਵਾਹਨ,ਜੰਮੂ ਕਸ਼ਮੀਰ ਵਿਧਾਨ ਸਭਾ ’ਚ ਵੀ ਹੰਗਾਮਾ

ਜਮੀਅਤ ਉਲੇਮਾ-ਏ-ਹਿੰਦ ਤੋਂ ਇਲਾਵਾ ਨਵੇਂ ਵਕਫ਼ ਕਾਨੂੰਨ ਦੀ ਸੰਵਿਧਾਨਕਤਾ ਵਿਰੁੱਧ 7 ਅਪ੍ਰੈਲ ਤੱਕ ਸੁਪਰੀਮ ਕੋਰਟ ਵਿੱਚ 12 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਮੀਅਤ ਉਲੇਮਾ-ਏ-ਹਿੰਦ ਨੇ ਕਿਹਾ ਕਿ ਸਾਡੀਆਂ ਸੂਬਾਈ ਇਕਾਈਆਂ ਵੀ ਇਸ ਕਾਨੂੰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣਗੀਆਂ।

Share:

ਵਕਫ਼ ਸੋਧ ਐਕਟ ਮੰਗਲਵਾਰ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ। ਵਕਫ਼ ਸੋਧ ਬਿੱਲ 2 ਅਪ੍ਰੈਲ ਨੂੰ ਲੋਕ ਸਭਾ ਅਤੇ 3 ਅਪ੍ਰੈਲ ਨੂੰ ਰਾਜ ਸਭਾ ਦੁਆਰਾ ਪਾਸ ਕੀਤਾ ਗਿਆ ਸੀ। ਇਹ ਕਾਨੂੰਨ 5 ਅਪ੍ਰੈਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਲਾਗੂ ਹੋ ਗਿਆ।
ਇਸ ਤੋਂ ਪਹਿਲਾਂ, ਮੰਗਲਵਾਰ ਸ਼ਾਮ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਵਕਫ਼ ਐਕਟ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਭੜਕ ਗਈ ਸੀ। ਪ੍ਰਦਰਸ਼ਨਕਾਰੀਆਂ ਨੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਸ ਵਿੱਚ ਪੁਲਿਸ ਦੀਆਂ ਗੱਡੀਆਂ ਵੀ ਸ਼ਾਮਲ ਹਨ। ਪ੍ਰਦਰਸ਼ਨਕਾਰੀਆਂ ਨਾਲ ਝੜਪਾਂ ਵਿੱਚ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ।

ਮੁਸਲਿਮ ਸੰਗਠਨ ਕਾਨੂੰਨ ਦੇ ਖਿਲਾਫ ਕਰ ਰਹੇ ਪ੍ਰਦਰਸ਼ਨ

ਮੁਸਲਿਮ ਸੰਗਠਨ ਵਕਫ਼ ਕਾਨੂੰਨ ਦੇ ਖਿਲਾਫ ਮੁਰਸ਼ਿਦਾਬਾਦ ਵਿੱਚ ਪ੍ਰਦਰਸ਼ਨ ਕਰ ਰਿਹਾ ਸੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਪੱਥਰ ਸੁੱਟੇ। ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ। ਭੀੜ ਹਿੰਸਕ ਹੋ ਗਈ। ਲੋਕਾਂ ਨੇ ਪੁਲਿਸ ਦੀਆਂ ਗੱਡੀਆਂ ਅਤੇ ਹੋਰ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸ ਤੋਂ ਬਾਅਦ ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਵਕਫ਼ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ, ਹੁਣ ਤੱਕ ਸੁਪਰੀਮ ਕੋਰਟ ਵਿੱਚ 12 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ 11 ਅਪ੍ਰੈਲ ਤੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਕਾਨੂੰਨ ਨੂੰ ਲੈ ਕੇ ਦੂਜੇ ਦਿਨ ਵਿ ਹੰਗਾਮਾ

ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਨਵੇਂ ਵਕਫ਼ ਕਾਨੂੰਨ ਨੂੰ ਲੈ ਕੇ ਹੰਗਾਮਾ ਹੋਇਆ। ਨੈਸ਼ਨਲ ਕਾਨਫਰੰਸ (ਐਨਸੀ) ਦੇ ਵਿਧਾਇਕਾਂ ਨੇ ਬਿੱਲ 'ਤੇ ਚਰਚਾ ਦੀ ਮੰਗ ਕਰਦੇ ਹੋਏ ਸਦਨ ਵਿੱਚ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਐਨਸੀ ਅਤੇ ਭਾਜਪਾ ਵਿਧਾਇਕਾਂ ਵਿਚਕਾਰ ਹੱਥੋਪਾਈ ਹੋ ਗਈ। ਇਸ ਤੋਂ ਪਹਿਲਾਂ ਸੋਮਵਾਰ ਨੂੰ, ਇੱਕ ਐਨਸੀ ਵਿਧਾਇਕ ਨੇ ਸਦਨ ਵਿੱਚ ਵਕਫ਼ ਐਕਟ ਦੀ ਇੱਕ ਕਾਪੀ ਪਾੜ ਦਿੱਤੀ। ਇੱਕ ਐਨਸੀ ਵਿਧਾਇਕ ਨੇ ਆਪਣੀ ਜੈਕਟ ਪਾੜ ਦਿੱਤੀ ਅਤੇ ਸਦਨ ਵਿੱਚ ਲਹਿਰਾਈ। ਇਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ। ਐਨਸੀ ਸਮੇਤ ਹੋਰ ਪਾਰਟੀਆਂ ਨੇ ਵਕਫ਼ ਐਕਟ ਵਿਰੁੱਧ ਮਤਾ ਲਿਆਉਣ ਦੀ ਗੱਲ ਕੀਤੀ ਸੀ।

ਇਹ ਵੀ ਪੜ੍ਹੋ