Weather Update: ਪਹਾੜਾਂ 'ਤੇ ਬਰਫਬਾਰੀ, ਉੱਤਰੀ ਭਾਰਤ ਦਾ ਹੋਰ ਡਿੱਗੇਗਾ ਪਾਰਾ

ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਅਰੁਣਾਚਲ ਪ੍ਰਦੇਸ਼, ਮੇਘਾਲਿਆ ਅਤੇ ਅਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।

Share:

ਹਾਈਲਾਈਟਸ

  • ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਰਹਿਣ ਦੀ ਸੰਭਾਵਨਾ

 

ਵੱਧ ਰਹੀ ਕੜਾਕੇ ਦੀ ਠੰਢ ਨੇ ਦੇਸ਼ ਦੀ ਰਾਜਧਾਨੀ ਸਮੇਤ ਪੂਰੇ ਉੱਤਰੀ ਭਾਰਤ 'ਚ ਲੋਕਾਂ ਨੂੰ ਕੰਬਣ ਲਾ ਦਿੱਤਾ ਹੈ। ਬੁੱਧਵਾਰ ਸਵੇਰੇ ਦਿੱਲੀ ਦਾ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਰਹਿਣ ਦੀ ਸੰਭਾਵਨਾ ਹੈ।

 

ਸੰਘਣੀ ਧੁੰਦ ਦੇ ਲਪੇਟੇ ਵਿੱਚ ਕਈ ਇਲਾਕੇ

ਬੁੱਧਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਜ਼ਿਆਦਾਤਰ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਰਹੀ। ਲਖਨਊ 'ਚ ਬੁੱਧਵਾਰ ਸਵੇਰੇ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਟਨਾ 'ਚ ਤਾਪਮਾਨ 11 ਡਿਗਰੀ ਰਿਹਾ। ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਰਾਜ ਅੱਜ ਸਵੇਰੇ ਧੁੰਦ ਦੀ ਲਪੇਟ 'ਚ ਰਹੇ।

 

ਪਹਾੜੀ ਖੇਤਰਾਂ ‘ਚ ਅੱਜ ਮੌਸਮ ਸਾਫ

ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਅੱਜ ਮਨਾਲੀ, ਧਰਮਸ਼ਾਲਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੇਹਰਾਦੂਨ 'ਚ ਅੱਜ ਹਲਕੀ ਧੁੰਦ ਛਾਈ ਰਹੇਗੀ। ਉਥੇ ਹੀ ਜੇਕਰ ਕਸ਼ਮੀਰ ਦੀ ਗੱਲ ਕਰੀਏ ਤਾਂ ਬੁੱਧਵਾਰ ਸਵੇਰੇ ਸ਼੍ਰੀਨਗਰ ਦਾ ਤਾਪਮਾਨ -2.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਜੰਮੂ ਵਿੱਚ ਤਾਪਮਾਨ 8 ਡਿਗਰੀ ਦੇ ਆਸਪਾਸ ਰਿਹਾ।

ਇਹ ਵੀ ਪੜ੍ਹੋ