ਪੰਜਾਬ ਵਿੱਚ ਕਣਕ ਦੀ ਖਰੀਦ 25 ਮਈ ਨੂੰ ਖਤਮ ਹੋਵੇਗੀ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਗਲਵਾਰ ਨੂੰ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕੰਮ ਨੂੰ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।ਕਟਾਰੂਚੱਕ ਨੇ ਦੱਸਿਆ ਕਿ ਸੂਬੇ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਏ ਹਾੜੀ ਦੇ ਚਾਲੂ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਕ […]

Share:

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਗਲਵਾਰ ਨੂੰ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕੰਮ ਨੂੰ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।ਕਟਾਰੂਚੱਕ ਨੇ ਦੱਸਿਆ ਕਿ ਸੂਬੇ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਏ ਹਾੜੀ ਦੇ ਚਾਲੂ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ਵਿੱਚੋਂ 121.07 ਲੱਖ ਮੀਟਰਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜਦਕਿ 4.5 ਲੱਖ ਮੀਟਰਕ ਟਨ ਦੇ ਕਰੀਬ ਨਿੱਜੀ ਵਪਾਰੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਾਜ ਦੇ 8,09,149 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਵਜੋਂ 24,693 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਮੌਜੂਦਾ ਹਾੜ੍ਹੀ ਦੇ ਸੀਜ਼ਨ ਦੌਰਾਨ ਸੂਬੇ ਵਿੱਚ 2780 ਮੰਡੀਆਂ ਨੂੰ ਚਾਲੂ ਕੀਤਾ ਸੀ ਪਰ ਸੂਬੇ ਦੇ ਕੁਝ ਹਿੱਸਿਆਂ ਵਿੱਚ 10 ਮਈ ਤੋਂ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਕਾਰਨ ਹੁਣ ਤੱਕ 2,628 ਮੰਡੀਆਂ ਨੂੰ ਪੜਾਅਵਾਰ ਬੰਦ ਕਰ ਦਿੱਤਾ ਗਿਆ ਹੈ। ਇਸ ਸਮੇਂ ਸਾਰੇ ਜ਼ਿਲ੍ਹਿਆਂ ਦੀਆਂ 152 ਮੁੱਖ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।ਪੰਜਾਬ ਵਿੱਚ ਇਸ ਸਾਲ ਤਕਰੀਬਨ 168 ਲੱਖ ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਦਰਜ ਕੀਤੀ ਗਈ ਹੈ, ਜੋ ਕਿ ਸੂਬੇ ਦੇ ਪਿਛਲੇ ਸਾਲ ਦੇ ਕਣਕ ਦੇ ਝਾੜ ਨਾਲੋਂ 13.5 ਫੀਸਦੀ ਵੱਧ ਹੈ। ਪਿਛਲੇ ਸਾਲ ਪੰਜਾਬ ਵਿੱਚ ਕੁੱਲ ਝਾੜ ਕਰੀਬ 148 ਲੱਖ ਮੀਟ੍ਰਿਕ ਟਨ ਸੀ। ਖਰਾਬ ਮੌਸਮ ਨੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਪੰਜਾਬ ਸਰਕਾਰ ਦੀ ਬੇਨਤੀ ਤੇ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਲਈ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦਿੱਤੀ ਸੀ। ਇਸ ਦੌਰਾਨ ਪੰਜਾਬ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਖਰਾਬ ਮੌਸਮ ਦਾ ਕਣਕ ਦੇ ਝਾੜ ਤੇ ਮਾੜਾ ਅਸਰ ਪਿਆ ਹੈ ਨਹੀਂ ਤਾਂ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਕਣਕ ਦੀ ਪੈਦਾਵਾਰ ਦਰਜ ਹੋਣੀ ਸੀ। ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ, ਡਾ: ਗੁਰਵਿੰਦਰ ਸਿੰਘ ਨੇ ਕਿਹਾ, “ਅਸੀਂ 182 ਲੱਖ ਮੀਟ੍ਰਿਕ ਟਨ ਦੇ ਆਪਣੇ ਸਭ ਤੋਂ ਵੱਧ ਕਣਕ ਦੇ ਉਤਪਾਦਨ ਦੇ ਅੰਕੜੇ ਨੂੰ ਪਾਰ ਕਰ ਲੈਂਦੇ, ਜੇਕਰ ਖਰਾਬ ਮੌਸਮ ਨੇ ਵਿਗਾੜ ਨਾ ਖੇਡਿਆ ਹੁੰਦਾ ” । ਕੇਂਦਰ ਸਰਕਾਰ ਦੇ ਅਨੁਸਾਰ, ਉਹ ਪਹਿਲਾਂ ਹੀ 121 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕਰ ਚੁੱਕੇ ਹਨ – ਜੋ ਕਿ ਪਿਛਲੇ ਸਾਲ ਦੇ 96.48 ਲੱਖ ਮੀਟ੍ਰਿਕ ਟਨ ਦੇ ਅੰਕੜੇ ਨਾਲੋਂ ਵੱਧ ਹੈ।