'ਆਪ' ਨੇ ਪੰਜਾਬ ਵਿੱਚ ਕੀਤਾ 8 ਉਮੀਦਵਾਰਾਂ ਦਾ ਐਲਾਨ,ਪੜੋ ਪੂਰੀ ਖਬਰ

ਪੰਜਾਬ ਵਿੱਚ ਕੁੱਲ 13 ਲੋਕ ਸਭਾ ਸੀਟਾਂ ਹਨ। 'ਆਪ' ਨੇ ਅਜੇ ਤੱਕ ਇਨ੍ਹਾਂ 'ਚੋਂ 5 ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਹੁਸ਼ਿਆਰਪੁਰ (ਰਿਜ਼ਰਵ), ਆਨੰਦਪੁਰ ਸਾਹਿਬ, ਲੁਧਿਆਣਾ ਅਤੇ ਫ਼ਿਰੋਜ਼ਪੁਰ ਸ਼ਾਮਲ ਹਨ।

Share:

Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ 5 ਮੰਤਰੀਆਂ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ ਸ਼ਾਮਲ ਹਨ।\

ਸੰਸਦ ਮੈਂਬਰ ਸੁਸ਼ੀਲ ਰਿੰਕੂ 'ਤੇ ਮੁੜ ਭਰੋਸਾ ਜਤਾਇਆ

ਜਲੰਧਰ (ਰਿਜ਼ਰਵ) ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ 'ਤੇ 'ਆਪ' ਨੇ ਮੁੜ ਭਰੋਸਾ ਜਤਾਇਆ ਹੈ। ਉਹ ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਹਨ। ਜਲੰਧਰ ਤੋਂ ਕਾਂਗਰਸ ਦੇ ਸਾਂਸਦ ਰਹੇ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਰਿੰਕੂ ਨੇ ਕਾਂਗਰਸ ਛੱਡ ਕੇ 'ਆਪ' ਤੋਂ ਜ਼ਿਮਨੀ ਚੋਣ ਲੜੀ ਸੀ ਅਤੇ ਜਿੱਤੇ ਸਨ।

ਇਹ ਵੀ ਪੜ੍ਹੋ