ਸਾਬਕਾ CM ਚੰਨੀ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ‘ਚ “ਆਪ” ਸਰਕਾਰ, Vigilance ਕਰੇਗੀ ਪੁੱਛਗਿੱਛ

ਇਸ ਦੇ ਨਾਲ ਹੀ ਸੀਐਮ ਦਾਅਵਾ ਕਰ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਵੱਡੇ ਖੁਲਾਸੇ ਹੋਣਗੇ। ਜਿਸ ਤੋਂ ਪਤਾ ਲੱਗੇਗਾ ਕਿ ਪੰਜਾਬ ਦੇ ਲੀਡਰਾਂ ਨੇ ਕਿਵੇਂ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਹੈ।

Share:

Punjab News: ਸਾਬਕਾ ਕਾਂਗਰਸੀ ਸੀਐੱਮ ਚਰਨਜੀਤ ਸਿੰਘ ਚੰਨੀ 'ਤੇ ਆਪ ਸਰਕਾਰ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਹੈ। ਗੋਆ ਵਿੱਚ ਪੰਜਾਬ ਦੀ 8.92 ਏਕੜ ਪ੍ਰਮੁੱਖ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ 'ਤੇ ਦੇਣ ਦੇ ਮਾਮਲੇ ਵਿੱਚ ਵਿਜੀਲੈਂਸ ਉਸ ਨੂੰ ਜਲਦੀ ਹੀ ਪੁੱਛਗਿੱਛ ਲਈ ਤਲਬ ਕਰੇਗੀ। ਇਸ ਗੱਲ ਦਾ ਸੰਕੇਤ ਖੁਦ ਸੀਐਮ ਭਗਵੰਤ ਮਾਨ ਨੇ ਦਿੱਤਾ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜਿਸ ਕਿਸੇ ਨੇ ਵੀ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ, ਉਸ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ।

ਇਹ ਹੈ ਪੂਰਾ ਮਾਮਲਾ

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ। ਉਸ ਸਮੇਂ ਪਾਰਟੀ ਹਾਈਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦੀ ਕਮਾਨ ਸੌਂਪ ਦਿੱਤੀ ਸੀ। ਉਹ 3 ਮਹੀਨੇ ਸੂਬੇ ਦੇ ਮੁੱਖ ਮੰਤਰੀ ਰਹੇ। ਇਸ ਸਮੇਂ ਦੌਰਾਨ ਗੋਆ ਵਿੱਚ ਪੰਜਾਬ ਸਰਕਾਰ ਦੀ 8.92 ਕਰੋੜ ਏਕੜ ਪ੍ਰਮੁੱਖ ਜ਼ਮੀਨ 1.13 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਲੀਜ਼ 'ਤੇ ਦਿੱਤੀ ਗਈ। ਵਿਜੀਲੈਂਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਹੁਣ ਸਰਕਾਰ ਨੇ ਕੰਪਨੀ ਨਾਲ ਸਮਝੌਤਾ ਰੱਦ ਕਰ ਦਿੱਤਾ ਹੈ। ਜ਼ਮੀਨ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਇਸ ਤੋਂ ਪਹਿਲਾਂ ਵੀ ਸਾਬਕਾ ਸੀਐਮ ਚੰਨੀ ਤੋਂ ਪੁੱਛਗਿੱਛ ਹੋ ਚੁੱਕੀ ਹੈ।

ਇਹ ਵੀ ਪੜ੍ਹੋ